Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਇੰਗਲੈਂਡ ਦੀਆਂ ਪੰਥਕ ਜੱਥੇਬੰਦੀਆਂ ਨੇ ਸ਼ਹੀਦੀ ਯਾਦਗਾਰ ਸਬੰਧੀ ਉੱਠੇ ਵਿਵਾਦ ਨੂੰ ਮੰਦਭਾਗਾ ਕਰਾਰ ਦਿੱਤਾ

Posted on May 8th, 2013

ਲੰਡਨ, 7 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੀਆਂ ਪੰਥਕ ਜੱਥੇਬੰਦੀਆਂ ਤੇ ਗੁਰੂ ਘਰਾਂ ਦੇ ਪ੍ਰਬੰਧਕਾਂ ਦਾ ਵਿਸ਼ਾਲ ਇਕੱਠ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਹੋਇਆ, ਜਿਸ ਵਿੱਚ ਪੰਥਕ ਜਥੇਬੰਦੀਆਂ ਤੇ ਗੁਰੂ ਘਰਾਂ ਦੇ 100 ਦੇ ਕਰੀਬ ਨੁਮਾਇੰਦਿਆਂ ਨੇ ਹਿੱਸਾ ਲਿਆ | ਇਸ ਇਕੱਠ 'ਚ ਦੇਸ਼-ਵਿਦੇਸ਼ ਤੋਂ ਸੰਗਤਾਂ ਨੇ ਫੋਨਾਂ ਰਾਹੀਂ ਵੀ ਕਾਨਫਰੰਸ ਨੂੰ ਸੰਬੋਧਨ ਕੀਤਾ | ਇਸ ਸਬੰਧੀ ਭਾਈ ਅਮਰੀਕ ਸਿੰਘ ਗਿੱਲ ਨੇ ਦੱਸਿਆ ਕਿ ਸਿੱਖਾਂ ਦੇ ਇਸ ਇਕੱਠ 'ਚ ਸਰਬ ਸੰਮਤੀ ਨਾਲ ਸ਼ਹੀਦੀ ਯਾਦਗਾਰ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਮਦਮੀ ਟਕਸਾਲ ਦੀ ਸ਼ਲਾਘਾ ਕੀਤੀ ਗਈ ਤੇ ਬਾਅਦ 'ਚ ਉੱਠੇ ਵਿਵਾਦ ਨੂੰ ਬੇਲੋੜਾ ਕਰਾਰ ਦਿੰਦੇ ਹੋਏ ਸਮੂਹ ਬੁਲਾਰਿਆਂ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਹਨ ਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਿੰਘਾਂ ਨੂੰ ਸਿੱਖ ਕੌਮ ਕਦੇ ਵੀ ਵਿਸਾਰ ਨਹੀਂ ਸਕਦੀ | ਇਸ ਕਰਕੇ ਸ਼ਹੀਦੀ ਯਾਦਗਾਰ ਤੋਂ ਉਨ੍ਹਾਂ ਦਾ ਨਾਂਅ ਹਟਾ ਦੇਣ ਨੂੰ ਕੌਮ ਕਦੇ ਵੀ ਸਵੀਕਾਰ ਨਹੀਂ ਕਰੇਗੀ | ਬੁਲਾਰਿਆਂ ਨੇ ਇਹ ਵੀ ਕਿਹਾ ਕਿ ਪੰਥ ਦੀਆਂ ਇਨ੍ਹਾਂ ਦੋ ਮਹਾਨ ਸੰਸਥਾਵਾਂ 'ਚ ਸਿੱਖ ਵਿਰੋਧੀ ਤਾਕਤਾਂ ਦਰਾਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ | ਬੁਲਾਰਿਆਂ ਨੇ ਯਾਦਗਾਰ ਦੇ ਮਾਮਲੇ 'ਚ ਸੰਤ ਹਰਨਾਮ ਸਿੰਘ ਖਾਲਸਾ ਨੂੰ ਪੂਰਨ ਤੌਰ 'ਤੇ ਸਮਰਥਨ ਦੇਣ ਦਾ ਐਲਾਨ ਕੀਤਾ ਤੇ ਇਸ ਇਕੱਠ ਵਲੋਂ ਇਹ ਮਤਾ ਸਰਬਸੰਮਤੀ ਨਾਲ ਪਾਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਤੇ ਦਮਦਮੀ ਟਕਸਾਲ ਨੂੰ ਵੀ ਭੇਜਿਆ ਗਿਆ ਹੈ |

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES