Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਖ਼ਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਇਨਸਾਫ਼ ਅਧਿਕਾਰ ਕਮੇਟੀ ਨੇ ਬਾਦਲ, ਕੈਪਟਨ ਤੇ ਕੇਜਰੀਵਾਲ ਨੂੰ ਬਹਿਸ ਦੀ ਚੁਣੌਤੀ ਦਿੱਤੀ

Posted on November 25th, 2016ਚੰਡੀਗੜ੍ਹ- ਮਨੁੱਖੀ ਅਧਿਕਾਰ ਸੰਗਠਨ ਖ਼ਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਇਨਸਾਫ਼ ਅਧਿਕਾਰ ਕਮੇਟੀ ਨੇ ਪੰਜਾਬ ਵਿੱਚ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰਾਂ ਆਗੂਆਂ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਾਂਝੇ ਤੌਰ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ‘ਆਪ’ ਦੇ ਸੁਪਰੀਮੋ ਲੋਕ ਕਚਿਹਰੀ ਵਿੱਚ ਸਵਾਲਾਂ ਦੇ ਜਵਾਬ ਦੇਣ।

ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਜਸਟਿਸ ਅਜੀਤ ਸਿੰਘ ਬੈਂਸ (ਸੇਵਾਮੁਕਤ), ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਬਾਬਾ ਦਰਸ਼ਨ ਸਿੰਘ, ਹਰਮਨਦੀਪ ਸਿੰਘ, ਸਤਵਿੰਦਰ ਸਿੰਘ ਤੇ ਪਰਵੀਨ ਕੁਮਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 1997 ਦੇ ਚੋਣ ਮੈਨੀਫੈਸਟੋ ਵਿੱਚ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ, 25 ਹਜ਼ਾਰ ਤੋਂ ਵੱਧ ਝੂਠੇ ਮੁਕਾਬਲਿਆਂ ਤੇ ਮਨੁੱਖੀ ਅਧਿਕਾਰਾਂ ਦੇ ਹੋਏ ਘਾਣ ਦੀ ਜਾਂਚ ਕਰਵਾਉਣ ਬਾਰੇ ਕਿਹਾ ਗਿਆ ਸੀ ਪਰ ਅਜੇ ਤਕ ਇਸ ਸਬੰਧੀ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਲੋਕ ਕਟਿਹਰੇ ਵਿੱਚ ਸਵਾਲਾਂ ਦੇ ਜਵਾਬ ਦੇਣ। ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਵੀ ਸਵਾਲ ਕੀਤੇ।

ਮਨੁੱਖੀ ਅਧਿਕਾਰ ਸੰਗਠਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਵੀ ਰਵਾਇਤੀਆਂ ਪਾਰਟੀਆਂ ਦੀ ਪੈੜ ’ਤੇ ਚੱਲ ਰਹੇ ਹਨ। ਉਨ੍ਹਾਂ ਸ੍ਰੀ ਕੇਜਰੀਵਾਲ ਨੂੰ ਪੁੱਛਿਆ ਕਿ ਜੇਕਰ ਉਹ ਪੰਜਾਬ ਵਿੱਚ ਨਸ਼ੇ ਪੂਰਨ ਤੌਰ ’ਤੇ ਬੰਦ ਕਰਨ ਦੇ ਦਾਅਵੇ ਕਰਦੇ ਹਨ ਤਾਂ ਦਿੱਲੀ ਵਿੱਚ ਠੇਕਿਆਂ ਦੀ ਗਿਣਤੀ ਕਿਉਂ ਵਧਾਈ? ਉਨ੍ਹਾਂ ਪ੍ਰਮੁੱਖ ਸਿਆਸੀ ਆਗੂਆਂ ਨੂੰ ਲੋਕ ਕਚਿਹਰੀ ਵਿੱਚ ਖੁੱਲ੍ਹੀ ਬਹਿਸ ਦੌਰਾਨ ਸਵਾਲਾਂ ਦੇ ਜਵਾਬ ਦੇਣ ਨੂੰ ਕਿਹਾ।

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES