Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਖਾੜਕੂ ਭੇਜ ਰਹੇ ਨੇ ‘ਆਪ’ ਨੂੰ ਫੰਡ: ਹਰਸਿਮਰਤ

Posted on January 13th, 2017



ਬਠਿੰਡਾ, 13 ਜਨਵਰੀ- ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਮ ਆਦਮੀ ਪਾਰਟੀ ’ਤੇ ਤਿੱਖਾ ਹੱਲਾ ਬੋਲਦੇ ਹੋਏ ਆਖਿਆ ਕਿ ਖਾੜਕੂਆਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਖ਼ਾਤਰ ‘ਆਪ’ ਨੂੰ ਫੰਡ ਭੇਜੇ ਜਾ ਰਹੇ ਰਹੇ ਹਨ। ਉਨ੍ਹਾਂ ਕਿਹਾ ਕਿ ਕੱਟੜ ਧਿਰਾਂ ਤੇ ‘ਆਪ’ ਵੱਲੋਂ ਗੁਪਤ ਰਣਨੀਤੀ ਘੜੀ ਗਈ ਹੈ, ਜਿਸ ਵਿੱਚ ਅਕਾਲੀ ਉਮੀਦਵਾਰਾਂ ’ਤੇ ਹਮਲੇ ਕਰਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ’ਤੇ ਹਮਲਾ ਕਰਾਉਣਾ ਵੀ ‘ਆਪ’ ਤੇ ਗਰਮਖਿਆਲੀ ਧਿਰਾਂ ਦੀ ਅਗਾਊਂ ਯੋਜਨਾ ਦਾ ਹਿੱਸਾ ਸੀ। ਉਨ੍ਹਾਂ ਆਖਿਆ ਕਿ ‘ਆਪ’ ਦੇ ਅਰਵਿੰਦ ਕੇਜਰੀਵਾਲ ਅਤੇ ਜਰਨੈਲ ਸਿੰਘ ਇਨ੍ਹਾਂ ਗਰਮਖਿਆਲੀ ਧਿਰਾਂ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਨ।

ਹਰਸਿਮਰਤ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪਾਕਿਸਤਾਨ ਦੀ ਆਈ ਐਸ ਆਈ ਵੱਲੋਂ ਦਹਿਸ਼ਤ ਫੈਲਾਉਣ ਲਈ ਵਿਦੇਸ਼ਾਂ ਵਿੱਚ ਬੈਠੇ ਖ਼ਾਲਿਸਤਾਨ ਪੱਖੀਆਂ ਨੂੰ ਫੰਡ ਦਿੱਤੇ ਜਾ ਰਹੇ ਹਨ, ਜੋ ਅੱਗੇ ਇਹੋ ਫੰਡ ‘ਆਪ’ ਨੂੰ ਭੇਜ ਰਹੇ ਹਨ ਤੇ ‘ਆਪ’ ਦੇ ਆਗੂ ਪੰਜਾਬ ਵਿੱਚ ਹਿੰਸਾ ਭੜਕਾ ਰਹੇ ਹਨ। ਕੇਂਦਰੀ ਮੰਤਰੀ ਨੇ ਇਨ੍ਹਾਂ ਚੋਣਾਂ ਵਿੱਚ ਕਿਸੇ ਵੀ ਧਿਰ ਨੂੰ ਸਪੱਸ਼ਟ ਬਹੁਮਤ ਨਾ ਮਿਲਣ ਤੋਂ ਇਨਕਾਰ ਕਰਦੇ ਹੋਏ ਆਖਿਆ ਕਿ ਐਤਕੀਂ ਅਕਾਲੀ ਦਲ 2012 ਤੋਂ ਵੀ ਚੰਗੀ ਲੀਡ ਲਵੇਗਾ।



Archive

RECENT STORIES