Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸ. ਸਵਰਨ ਸਿੰਘ

ਦਿੱਲੀ ਨਿਵਾਸੀ ਸਿੱਖਾਂ ਨੂੰ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸ. ਸਵਰਨ ਸਿੰਘ ਦੇ ਸਮਰਥਨ ਦਾ ਸੱਦਾ

Posted on February 13th, 2017


ਲੰਡਨ- ਯੂਨਾਈਟਿਡ ਖਾਲਸਾ ਦਲ ਯੂ. ਕੇ. ਵਲੋਂ ਦਿੱਲੀ ਦੇ ਵਸਨੀਕ ਸਿੱਖਾਂ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ ਉਹ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਸ. ਸਵਰਨ ਸਿੰਘ ਸਮੇਤ ਸਿੱਖ ਸਿਧਾਂਤਾਂ ਅਤੇ ਕੌਮੀ ਹੱਕਾਂ ਹਿਤਾਂ ਤੇ ਪਹਿਰਾ ਦੇਣ ਵਾਲੇ ਕੌਮੀ ਆਜ਼ਾਦੀ ਲਈ ਵਚਨਬੱਧ ਗੁਰਸਿੱਖ ਉਮੀਦਵਾਰਾਂ ਦਾ ਡੱਟ ਕੇ ਸਮਰਥਨ ਕਰਨ। ਜ਼ਿਕਰਯੋਗ ਹੈ ਕਿ ਇਹਨਾਂ ਚੋਣਾਂ ਦੌਰਾਨ ਹਮੇਸ਼ਾਂ ਦੀ ਤਰਾਂ ਸਿੱਖਾਂ ਅਤੇ ਸਿੱਖੀ ਦੀ ਕਾਤਲ ਜਮਾਤ ਕਾਂਗਰਸ ਦੇ ਖਿਡੌਣੇ ਸਰਨਾ ਐਂਡ ਪਾਰਟੀ ਅਤੇ ਸਿੱਖਾਂ ਅਤੇ ਸਿੱਖੀ ਨਾਲ ਵਿਸ਼ਵਾਸ਼ਘਾਤ ਕਰਨ ਵਾਲੇ ਹਿੰਦੂਤਵੀਆਂ ਦੇ ਗੁਲਾਮ ਬਾਦਲ ਐਂਡ ਕੰਪਨੀ ਵੀ ਗੁਰਦਵਾਰਿਆਂ ਦੇ ਪ੍ਰਬੰਧ ਹਥਿਆਉਣ ਲਈ ਚੋਣ ਮੈਦਾਨ ਵਿੱਚ ਹਨ। ਯੂਨਾਈਟਿਡ ਖਾਲਸਾ ਦਲ ਯੂ. ਕੇ. ਦੇ ਪ੍ਰਧਾਨ ਸ. ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਸ. ਲਵਸ਼ਿੰਦਰ ਸਿੰਘ ਡੱਲੇਵਾਲ ਵਲੋਂ ਵਾਰਡ ਨੰਬਰ 39 ਤੋਂ ਸਿੱਖ ਸਦਭਾਵਨਾ ਦਲ ਵਲੋਂ ਚੋਣ ਲੜ ਰਹੇ ਸ. ਸਵਰਨ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਾਥ ਦੇਣ ਲਈ ਸਮੂਹ ਸਿੱਖ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ। 

ਗੌਰਤਲਬ ਹੈ ਕਿ ਸ. ਸਵਰਨ ਸਿੰਘ ਦਾ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਅਤੇ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਚਲਾਈ ਹੋਈ ਦਮਦਮੀ ਟਕਸਾਲ ਦੇ ਜਥੇਦਾਰ ਸਤਿਕਾਰਯੋਗ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵਲੋਂ ਅਰੰਭੇ ਹੋਏ ਸੰਘਰਸ਼ ਵਿੱਚ ਖਾਸ ਯੋਗਦਾਨ ਰਿਹਾ ਹੈ, ਜਿਹਨਾਂ ਦੇ ਤਿੰਨ ਸਪੁੱਤਰ ਭਾਈ ਸੁਰਜੀਤ ਸਿੰਘ ਪੈਂਟਾ, ਭਾਈ ਪਰਮਜੀਤ ਸਿੰਘ ਕਾਲਾ, ਭਾਈ ਰਾਜਵਿੰਦਰ ਸਿੰਘ ਰਾਜਾ, ਇੱਕ ਸਾਲ ਦੀ ਉਮਰ ਦਾ ਪੋਤਾ ਕਾਕਾ ਸਮਸ਼ੇਰ ਸਿੰਘ, ਜਵਾਈ ਭਾਈ ਚੈਂਚਲ ਸਿੰਘ ਉਦੋਕੇ ਸਮੇਤ 17 ਪਰਿਵਾਰਕ ਮੈਂਬਰ ਅਤੇ ਕਰੀਬੀ ਰਿਸ਼ਤੇਦਾਰ ਖਾਲਿਸਤਾਨ ਦੇ ਸੰਘਰਸ਼ ਦੌਰਾਨ ਸ਼ਹੀਦ ਹੋ ਚੁੱਕੇ ਹਨ। 

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES