Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਅਮਰੀਕਾ ਰਹਿੰਦੇ ਦੋ ਸਿੱਖ ਟਾਈਟਲਰ ਖ਼ਿਲਾਫ਼ ਗਵਾਹੀ ਲਈ ਤਿਆਰ

Posted on December 15th, 2017



ਨਵੀਂ ਦਿੱਲੀ- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਦਾਅਵਾ ਕੀਤਾ ਕਿ ਅਮਰੀਕਾ ਰਹਿੰਦੇ ਦੋ ਸਿੱਖ ਜਸਬੀਰ ਸਿੰਘ ਤੇ ਰੇਸ਼ਮ ਸਿੰਘ, ਨਵੰਬਰ 1984 ਸਿੱਖ ਕਤਲੇਆਮ ਕੇਸਾਂ ’ਚ ਨਾਮਜ਼ਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਗਵਾਹੀ ਦੇਣਾ ਚਾਹੁੰਦੇ ਹਨ। ਉਨ੍ਹਾਂ ਇਸ ਸਬੰਧੀ ਹਲਫ਼ੀਆ ਬਿਆਨ ਵੀ ਦਾਇਰ ਕੀਤਾ ਹੈ। ਫੈਡਰੇਸ਼ਨ ਮੁਖੀ ਨੇ ਸੀਬੀਆਈ ਤੇ ਵਿਸ਼ੇਸ਼ ਜਾਂਚ ਟੀਮ ਨੂੰ ਦੋਵਾਂ ਗਵਾਹਾਂ ਦੇ ਬਿਆਨ ਕਲਮਬੰਦ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਥੇ ਕਾਂਸਟੀਚਿਊਸ਼ਨ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੀਰਮੁਹੰਮਦ ਨੇ ਕਿਹਾ ਕਿ ਰੇਸ਼ਮ ਸਿੰਘ ਨਾਂ ਦਾ ਵਿਅਕਤੀ ਟਾਈਟਲਰ ਖ਼ਿਲਾਫ਼ ਧਾਰਾ 164 ਤਹਿਤ ਗਵਾਹੀ ਦੇਣ ਲਈ ਤਿਆਰ ਹੈ। ਰੇਸ਼ਮ ਸਿੰਘ ਰੋਡੇ (ਜ਼ਿਲ੍ਹਾ ਮੋਗਾ) ਪਿੰਡ ਦਾ ਮੂਲ ਵਾਸੀ ਹੈ ਤੇ ਅੱਜਕੱਲ੍ਹ ਅਮਰੀਕਾ ਰਹਿੰਦਾ ਹੈ। ਇਸੇ ਤਰ੍ਹਾਂ ਜਾਨ ਦਾ ਖ਼ੌਫ਼ ਹੋਣ ਦੇ ਬਾਵਜੂਦ ਕੈਲੇਫੋਰਨੀਆ ਰਹਿੰਦਾ ਜਸਵੀਰ ਸਿੰਘ ਭਾਰਤ ਆ ਕੇ ਟਾਈਟਲਰ ਖ਼ਿਲਾਫ਼ ਗਵਾਹੀ ਦੇਣ ਲਈ ਤਿਆਰ ਹੈ। ਰੇਸ਼ਮ ਸਿੰਘ ਨੇ 1 ਨਵੰਬਰ, 1984 ਨੂੰ ਗੁਰਦੁਆਰਾ ਪੁਲ ਬੰਗਸ਼ ਵਿਖੇ ਟਾਈਟਲਰ ਨੂੰ ਭੜਕੀ ਭੀੜ ਦੀ ਅਗਵਾਈ ਕਰਦੇ ਅਤੇ ‘ਖ਼ੂਨ ਦਾ ਬਦਲਾ ਖ਼ੂਨ’ ਦੇ ਨਾਅਰੇ ਲਾਉਂਦਿਆਂ ਦੇਖਿਆ ਸੀ। 

ਨ੍ਹਾਂ ਦੋਸ਼ ਲਾਇਆ ਕਿ ਸਾਢੇ ਤਿੰਨ ਸਾਲ ਬੀਤਣ ਦੇ ਬਾਵਜੂਦ ਮੋਦੀ ਸਰਕਾਰ ਵੱਲੋਂ ਗਠਿਤ ਸਿੱਟ ਤੇ ਸੀਬੀਆਈ ਨੇ ਗਵਾਹਾਂ ਤੱਕ ਪਹੁੰਚ ਨਹੀਂ ਕੀਤੀ। ਉਨ੍ਹਾਂ ਕਾਂਗਰਸ ਨਵਨਿਯੁਕਤ ਪ੍ਰਧਾਨ ਰਾਹੁਲ ਗਾਂਧੀ ਨੂੰ ਬੇਨਤੀ ਕੀਤੀ ਕਿ ਜਗਦੀਸ਼ ਟਾਈਟਲਰ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਾਹ ਦਿਖਾਇਆ ਜਾਵੇ। ਇਸ ਮੌਕੇ 1984 ਸਿੱਖ ਕਤਲੇਆਮ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਬਾਬੂ ਸਿੰਘ ਦੁਖੀਆ, ਜਸਵੀਰ ਸਿੰਘ ਦੇ ਪਿਤਾ ਸੱਤੂ ਸਿੰਘ ਤੇ ਮਾਤਾ ਇੰਦਰ ਕੌਰ, ਸ਼ਹੀਦ ਕੇਹਰ ਸਿੰਘ ਦੇ ਪੁੱਤਰ ਰਜਿੰਦਰ ਸਿੰਘ, ਭਗਤ ਸਿੰਘ, ਨਰਿੰਦਰ ਸਿੰਘ ਤੇ ਅਮਨਦੀਪ ਕੌਰ ਮਜੀਠਾ ਹਾਜ਼ਰ ਸਨ।

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES