Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਭਾਈ ਜਗਤਾਰ ਸਿੰਘ ਤਾਰਾ ਨੇ ਵੀ ਬੇਅੰਤ ਸਿੰਘ ਨੂੰ ਸੋਧਣ ਦੀ ਜ਼ਿੰਮੇਵਾਰੀ ਕਬੂਲੀ

Posted on January 25th, 2018


ਚੰਡੀਗੜ੍ਹ- ਭਾਈ ਜਗਤਾਰ ਸਿੰਘ ਸਿੰਘ ਤਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸੋਧਣ ਦੀ ਜ਼ਿੰਮੇਵਾਰੀ ਅਦਾਲਤ ਵਿੱਚ ਕਬੂਲ ਲਈ ਹੈ। ਇਸ ਤੋਂ ਪਹਿਲਾਂ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਵੀ ਉਸ ਨੂੰ ਮਾਰਨ ਦਾ ਜ਼ਿੰਮਾ ਆਪਣੇ ਸਿਰ ਲੈ ਚੁੱਕੇ ਹਨ।

ਯੂਟੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਬੀਰ ਸਿੰਘ ਸਿੱਧੂ ਨੂੰ ਛੇ ਪੰਨਿਆਂ ਦੇ ਦਿੱਤੇ ਲਿਖਤੀ ਬਿਆਨ ਵਿੱਚ ਉਸ ਨੇ ਹੱਤਿਆ ਕਾਂਡ 'ਤੇ ਕੋਈ ਅਫ਼ਸੋਸ ਨਹੀਂ ਜਤਾਇਆ ਹੈ। ਅਦਾਲਤ ਵਿੱਚ ਤਾਰਾ ਨੇ ਆਈਪੀਸੀ ਦੀ ਧਾਰਾ 313 ਤਹਿਤ  ਲਿਖਤੀ ਜੁਰਮ ਕਬੂਲ ਕੀਤਾ ਹੈ। ਇਸ ਤੋਂ ਪਹਿਲਾਂ ਉਹ ਪੁਲੀਸ ਕੋਲ ਆਈਪੀਸੀ ਦੀ ਧਾਰਾ 164 ਤਹਿਤ ਜ਼ਿੰਮੇਵਾਰੀ ਲੈ ਚੁੱਕਿਆ ਹੈ।

ਭਾਈ ਤਾਰਾ ਨੇ ਅਦਾਲਤ ਨੂੰ ਦਿੱਤੇ ਇਕਬਾਲੀਆ ਬਿਆਨ ਵਿੱਚ ਕਿਹਾ ਹੈ ਕਿ ਉਹ ਹੱਤਿਆ ਕਾਂਡ ਨੂੰ ਅੰਜਾਮ ਦੇਣ ਲਈ ਪੰਜਾਬ ਸਕੱਤਰੇਤ ਤੱਕ ਖੁਦ ਕਾਰ ਚਲਾ ਕੇ ਗਿਆ ਸੀ, ਜਦੋਂ ਕਿ ਭਾਈ ਦਿਲਾਵਰ ਸਿੰਘ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਉਸ ਦੇ ਨਾਲ ਸਨ। ਉਸ ਨੇ ਦੋਸ਼ ਲਾਇਆ ਕਿ ਬੇਅੰਤ ਸਿੰਘ ਨੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਮਾਰਿਆ ਸੀ, ਜਿਸ ਕਰਕੇ ਉਸ ਦਾ ਕਤਲ ਕੀਤਾ ਗਿਆ। ਬਿਆਨ ਵਿੱਚ ਬੇਅੰਤ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਵਧੀਕੀਆਂ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਇਨਾਮ ਅਤੇ ਤਰੱਕੀਆਂ ਦੇਣ 'ਤੇ ਗੁੱਸਾ ਜ਼ਾਹਿਰ ਕੀਤਾ ਗਿਆ ਹੈ।

ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲ ਸਿਮਰਜੀਤ ਸਿੰਘ ਨੇ ਦੱਸਿਆ ਕਿ ਕੇਸ ਦੀ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ। ਸਾਬਕਾ ਮੁੱਖ ਮੰਤਰੀ ਦੀ 31 ਅਗਸਤ 1995 ਨੂੰ ਬੰਬ ਧਮਾਕੇ ਵਿੱਚ ਮੌਤ ਹੋ ਗਈ ਸੀ ਅਤੇ ਪੁਲੀਸ ਨੇ ਕਤਲ ਦੇ ਦੋਸ਼ ਵਿੱਚ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਭਾਈ ਰਾਜੋਆਣਾ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹੈ, ਜਦੋਂ ਕਿ ਭਾਈ ਹਵਾਰਾ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਕੱਟ ਰਿਹਾ ਹੈ। ਹੋਰ ਮੁਲਜ਼ਮਾਂ ਵਿੱਚੋਂ ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਬੁੜੈਲ ਜੇਲ੍ਹ ਵਿੱਚ ਬੰਦ ਹਨ, ਜਦ ਕਿ ਨਸੀਬ ਸਿੰਘ, ਸ਼ਮਸ਼ੇਰ ਸਿੰਘ ਅਤੇ ਨਵਜੋਤ ਸਿੰਘ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ। ਤਾਰਾ ਦੇ 20 ਅਤੇ 21 ਜਨਵਰੀ  2003 ਨੂੰ ਜੇਲ੍ਹ 'ਚੋਂ ਫ਼ਰਾਰ ਹੋ ਜਾਣ ਅਤੇ ਬਾਅਦ ਵਿੱਚ ਫੜੇ ਜਾਣ ਕਰਕੇ ਕੇਸ ਦੀ ਸੁਣਵਾਈ ਵੱਖਰੀ ਕਰ ਦਿੱਤੀ ਗਈ ਸੀ। ਕੇਸ ਦਾ 31 ਜੁਲਾਈ 2007 ਨੂੰ ਫ਼ੈਸਲਾ ਆਉਣ ਵੇਲੇ ਤਾਰਾ ਫ਼ਰਾਰ ਸੀ।

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES