Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

36 ਸਾਲਾਂ ਬਾਅਦ ਦੋ ਖਾੜਕੂਆਂ ਤੋਂ ਹਟਾਏ ਦੇਸ਼ਧੋ੍ਰਹ ਦੇ ਦੋਸ਼

Posted on February 2nd, 2018

1981 ਜਹਾਜ਼ ਅਗਵਾ ਮਾਮਲਾ

ਨਵੀਂ ਦਿੱਲੀ, 2 ਫਰਵਰੀ (ਏਜੰਸੀ)-ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਦੇ ਵਧੀਕ ਸੈਸ਼ਨ ਜੱਜ ਅਜੇ ਪਾਂਡੇ ਨੇ 36 ਸਾਲ ਪੁਰਾਣੇ ਇੰਡੀਅਨ ਏਅਰ ਲਾਈਨਜ਼ ਦੇ ਜਹਾਜ਼ ਅਗਵਾ ਮਾਮਲੇ 'ਚ ਦੋ ਖਾੜਕੂਆਂ ਸਤਨਾਮ ਸਿੰਘ ਪਾਉਂਟਾ ਸਾਹਿਬ ਅਤੇ ਤੇਜਿੰਦਰਪਾਲ ਸਿੰਘ ਿਖ਼ਲਾਫ਼ ਲਾਏ ਦੇਸ਼ ਧੋ੍ਰਹ ਦੇ ਦੋਸ਼ ਹਟਾ ਲਏ ਹਨ | ਅਦਾਲਤ ਵਲੋਂ ਉਨ੍ਹਾਂ ਿਖ਼ਲਾਫ਼ ਆਈ. ਪੀ. ਸੀ. ਦੀ ਧਾਰਾ 121-ਏ ਅਤੇ 121 ਤਹਿਤ ਦੋਸ਼ ਤੈਅ ਕੀਤੇ ਗਏ ਹਨ | ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਨੂੰ ਹੋਵੇਗੀ | ਦੋਵੇਂ ਮੁਲਜ਼ਮ ਜੋ ਕਿ ਜ਼ਮਾਨਤ 'ਤੇ ਹਨ ਸੁਣਵਾਈ ਦੌਰਾਨ ਅਦਾਲਤ 'ਚ ਹਾਜ਼ਰ ਸਨ | 

ਜ਼ਿਕਰਯੋਗ ਹੈ ਕਿ 29 ਸਤੰਬਰ 1981 ਨੂੰ ਦਲ ਖ਼ਾਲਸਾ ਨਾਲ ਸਬੰਧਿਤ 5 ਖਾੜਕੂ ਗਜਿੰਦਰ ਸਿੰਘ, ਸਤਨਾਮ ਸਿੰਘ, ਜਸਬੀਰ ਸਿੰਘ, ਕਰਨ ਸਿੰਘ ਤੇ ਤੇਜਿੰਦਰਪਾਲ ਸਿੰਘ ਨੇ ਨਵੀਂ ਦਿੱਲੀ ਤੋਂ ਸ੍ਰੀਨਗਰ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਅਗਵਾ ਕਰ ਲਿਆ ਤੇ ਪਾਕਿਸਤਾਨ ਲੈ ਗਏ | ਦੋਸ਼ੀ ਸਤਨਾਮ ਸਿੰਘ ਤੇ ਤੇਜਿੰਦਰਪਾਲ ਸਿੰਘ ਜੋ ਇਸ ਦੋਸ਼ ਲਈ ਪਾਕਿਸਤਾਨ ਵਿਚ ਵੀ ਉਮਰ ਕੈਦ ਭੁਗਤ ਚੁੱਕੇ ਹਨ ਦੇ ਵਾਪਸ ਮੁੜਨ 'ਤੇ ਦੁਬਾਰਾ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੀ ਗਈ | ਸਜ਼ਾ ਭੁਗਤਣ ਤੋਂ ਬਾਅਦ ਤੇਜਿੰਦਰ ਤੇ ਸਤਨਾਮ ਕ੍ਰਮਵਾਰ ਕੈਨੇਡਾ ਤੇ ਅਮਰੀਕਾ ਚਲੇ ਗਏ ਜਿਨ੍ਹਾਂ ਨੂੰ ਸਾਲ 1998 ਤੇ 1999 'ਚ ਭਾਰਤ ਡਿਪੋਰਟ ਕਰ ਦਿੱਤਾ ਗਿਆ | ਦੂਜੇ ਅਗਵਾਕਾਰ ਗਜਿੰਦਰ ਸਿੰਘ, ਜਸਬੀਰ ਸਿੰਘ ਤੇ ਕਰਨ ਸਿੰਘ ਭਾਰਤ 'ਚ ਨਹੀਂ ਹਨ | 

ਦੋਵਾਂ ਵਲੋਂ ਪੇਸ਼ ਹੋਈ ਵਕੀਲ ਮਨੀਸ਼ਾ ਭੰਡਾਰੀ ਨੇ ਅਦਾਲਤ ਨੂੰ ਕਿਹਾ ਕਿ ਦੋਵੇਂ ਪਹਿਲਾਂ ਹੀ ਇਸ ਮਾਮਲੇ 'ਚ 36 ਸਾਲ ਜੇਲ੍ਹ ਵਿਚ ਰਹਿ ਚੁੱਕੇ ਹਨ ਤੇ ਪਾਕਿਸਤਾਨ ਵਿਚ ਵੀ ਉਮਰ ਕੈਦ ਭੁਗਤ ਚੁੱਕੇ ਹਨ | ਇਸ ਸਬੰਧੀ ਦਲ ਖ਼ਾਲਸਾ ਦੇ ਬੁਲਾਰੇ ਕੰਵਰ ਪਾਲ ਸਿੰਘ ਨੇ ਕਿਹਾ ਕਿ ਦੋਵਾਂ ਨੂੰ ਅਦਾਲਤ ਵਲੋਂ ਕੁਝ ਰਾਹਤ ਮਿਲੀ ਹੈ, ਹਾਲਾਂਕਿ ਉਨ੍ਹਾਂ ਦੀ ਵਕੀਲ ਵਲੋਂ ਉਨ੍ਹਾਂ ਿਖ਼ਲਾਫ਼ ਲਗਾਈਆਂ ਧਾਰਾਵਾਂ ਿਖ਼ਲਾਫ਼ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ |

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES