Posted on March 16th, 2018
ਲੁਧਿਆਣਾ- ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 'ਆਪ' ਦੇ ਕੌਮੀ ਮੁਖੀ ਅਰਵਿੰਦ ਕੇਜਰੀਵਾਲ ਨੇ ਮਜੀਠੀਆ ਤੋਂ ਮੁਆਫ਼ੀ ਮੰਗ ਕੇ ਉਸੇ ਤਰ੍ਹਾਂ ਮਜੀਠੀਆ ਨੂੰ ਕਲੀਨ ਚਿੱਟ ਦੇ ਦਿੱਤੀ ਹੈ, ਜਿਵੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਹੁੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਸੀ।
ਅਜਿਹਾ ਕਰਕੇ ਕੇਜਰੀਵਾਲ ਨੇ ਪੰਜਾਬ ਨਾਲ ਗ਼ੱਦਾਰੀ ਕੀਤੀ ਹੈ ਤੇ ਨਾਲ ਹੀ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਜੀਠੀਆ ਨੂੰ ਸਭ ਤੋਂ ਵੱਡਾ ਨਸ਼ਾ ਤਸਕਰ ਦੱਸਦੇ ਹੋਏ ਕਾਲਰ ਤੋਂ ਫੜ ਕੇ ਜੇਲ੍ਹ ਭੇਜਣ ਦਾ ਬਿਆਨ ਦਿੱਤਾ ਸੀ, ਜਿਸ 'ਤੇ ਦੁਨੀਆਂ ਭਰ ਦੇ ਪੰਜਾਬੀਆਂ ਨੇ ਕੇਜਰੀਵਾਲ ਨੂੰ ਇੱਜ਼ਤ ਦਿੱਤੀ ਤੇ ਫੰਡ ਵੀ ਦਿੱਤਾ, ਪਰ ਕੇਜਰੀਵਾਲ ਨੇ ਮੁਆਫ਼ੀ ਮੰਗ ਕੇ ਸਾਬਿਤ ਕਰ ਦਿੱਤਾ ਹੈ ਕਿ 'ਆਪ' ਆਪਣੇ ਸਿਧਾਂਤਾਂ ਤੋਂ ਭਟਕ ਗਈ ਹੈ। ਇਸ ਲਈ ਉਨ੍ਹਾਂ ਨੇ 'ਆਪ' ਨਾਲ ਪੱਕੇ ਤੌਰ 'ਤੇ ਸਬੰਧ ਖ਼ਤਮ ਕਰ ਦਿੱਤੇ ਹਨ।
ਬੈਂਸ ਭਰਾਵਾਂ ਨੇ ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਨੇ ਮਾਣਹਾਨੀ ਕੇਸ ਤੋਂ ਡਰਦਿਆਂ ਨਹੀਂ ਸਗੋਂ ਕੋਈ ਸਿਆਸੀ ਗਿੱਟਮਿੱਟ ਕਰਕੇ ਮੁਆਫੀ ਮੰਗੀ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ 'ਆਪ' ਵਿਧਾਇਕ ਦਲ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਆਖ ਦਿੱਤਾ ਹੈ ਕਿ ਉਹ ਨਿੱਜੀ ਤੌਰ 'ਤੇ ਉਨ੍ਹਾਂ ਵਿਧਾਇਕਾਂ ਦੇ ਨਾਲ ਹਨ, ਜੋ 'ਆਪ' ਨਾਲ ਨਹੀਂ, ਸਗੋਂ ਪੰਜਾਬ ਪੱਖੀ ਹਨ।
Posted on February 15th, 2019
Posted on February 15th, 2019
Posted on February 8th, 2019
Posted on February 8th, 2019
Posted on February 1st, 2019
Posted on February 1st, 2019