Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਮਨੁੱਖੀ ਅਧਿਕਾਰ ਜਥੇਬੰਦੀਆਂ ਨਾਲ ਹੋ ਰਿਹੈ ਹੈ ਅਪਰਾਧੀਆਂ ਵਾਲਾ ਸਲੂਕ: ਅਮਨੈਸਟੀ

Posted on October 26th, 2018



ਬੰਗਲੂਰੂ, 26 ਅਕਤੂਬਰ- ਅਮਨੈਸਟੀ ਇੰਟਰਨੈਸ਼ਨਲ ਇੰਡੀਆ ਦੇ ਟਿਕਾਣਿਆਂ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਾਰੇ ਗਏ ਛਾਪਿਆਂ ਤੋਂ ਬਾਅਦ ਸੰਸਥਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਮਨੁੱਖੀ ਅਧਿਕਾਰ ਸੰਸਥਾਵਾਂ ਨਾਲ ਅਜਿਹਾ ਸਲੂਕ ਕਰ ਰਹੀ ਹੈ ਕਿ ਜਿਵੇਂ ਉਹ ਅਪਰਾਧਿਕ ਜਥੇਬੰਦੀਆਂ ਹੋਣ।

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੁੱਖੀ ਅਧਿਕਾਰ ਨਿਗਰਾਨੀ ਸੰਸਥਾ ਅਮਨੈਸਟੀ ਇੰਟਰਨੈਸ਼ਨਲ ਇੰਡੀਆ ਖ਼ਿਲਾਫ਼ ਵਿਦੇਸ਼ੀ ਮੁਦਰਾ ਦੀ ਅਦਲਾ-ਬਦਲੀ ’ਚ ਨਿਯਮ ਉਲੰਘਣ ਦੇ ਮਾਮਲੇ ’ਚ ਉਸ ਦੇ ਦੋ ਟਿਕਾਣਿਆਂ ’ਤੇ ਛਾਪੇ ਮਾਰੇ ਸਨ। ਅਮਨੈਸਟੀ ਇੰਟਰਨੈਸ਼ਨਲ ਇੰਡੀਆ ਦੇ ਕਾਰਜਕਾਰੀ ਨਿਰਦੇਸ਼ਕ ਆਕਾਰ ਪਟੇਲ ਨੇ ਇੱਥੇ ਬਿਆਨ ’ਚ ਕਿਹਾ, ‘ਸਰਕਾਰੀ ਅਥਾਰਿਟੀਆਂ ਲਗਾਤਾਰ ਮਨੁੱਖੀ ਅਧਿਕਾਰ ਸੰਸਥਾਵਾਂ ਨਾਲ ਅਧਰਾਧਿਕ ਜਥੇਬੰਦੀਆਂ ਵਰਗਾ ਵਿਹਾਰ ਕਰਦੀਆਂ ਜਾ ਰਹੀਆਂ ਹਨ।’ ਸ੍ਰੀ ਪਟੇਲ ਨੇ ਕਿਹਾ ਕਿ ਇੱਕ ਜਥੇਬੰਦੀ ਵਜੋਂ ਉਹ ਕਾਨੂੰਨ ਵਿਵਸਥਾ ਨੂੰ ਲੈ ਕੇ ਪ੍ਰਤੀਬੱਧ ਹਨ ਤੇ ਭਾਰਤ ਉਹ ਹਮੇਸ਼ਾ ਕੌਮੀ ਨੀਤੀਆਂ ਅਨੁਸਾਰ ਹੀ ਕੰਮ ਕਰਦੇ ਹਨ। ਪਾਰਦਰਸ਼ਤਾ ਤੇ ਜਵਾਬਦੇਹੀ ਉਨ੍ਹਾਂ ਦੇ ਕੰਮ ਦਾ ਅਹਿਮ ਹਿੱਸਾ ਹੈ। 

ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ ਕਿ ਐਮਰਜੈਂਸੀ ਦਾ ਦੌਰ ਭਾਰਤ ਦੇ ਇਤਿਹਾਸ ’ਤੇ ਦਾਗ ਹੈ। ਇੱਥੇ ਅਸੀਂ ਪ੍ਰਧਾਨ ਮੰਤਰੀ ਨਾਲ ਸਹਿਮਤ ਨਹੀਂ ਹਾਂ।

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES