Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕਿਹੜਾ ਕੈਪਟਨ? ਰਾਹੁਲ ਗਾਂਧੀ ਹੈ ਮੇਰਾ ਕੈਪਟਨ: ਸਿੱਧੂ

Posted on November 30th, 2018



ਹੈਦਰਾਬਾਦ, 30 ਨਵੰਬਰ- ਪਾਕਿਸਤਾਨ ’ਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ’ਚ ਜਾਣ ਤੋਂ ਬਾਅਦ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਕਹਿਣ ’ਤੇ ਇਸ ਸਮਾਗਮ ’ਚ ਸ਼ਾਮਲ ਹੋਣ ਗਏ ਸਨ।

ਸਿੱਧੂ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਗੱਲ ਕਹੀ। ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਕੀ ਪਾਕਿਸਤਾਨ ਜਾਣ ਲਈ ਉਨ੍ਹਾਂ ਨੂੰ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦਿੱਤੀ ਸੀ ਜਾਂ ਨਹੀਂ ਤਾਂ ਸਿੱਧੂ ਨੇ ਕਿਹਾ, ‘ਰਾਹੁਲ ਗਾਂਧੀ ਮੇਰੇ ਕਪਤਾਨ ਹਨ। ਉਨ੍ਹਾਂ ਨੇ ਹੀ ਮੈਨੂੰ ਪਾਕਿਸਤਾਨ ਭੇਜਿਆ ਸੀ।’ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੌ ਦੇ ਕਰੀਬ ਆਗੂਆਂ ਨੇ ਇਸ ਫੇਰੀ ਲਈ ਉਨ੍ਹਾਂ ਦੀ ਪਿੱਠ ਥਾਪੜੀ ਹੈ। ਕਾਂਗਰਸ ਆਗੂ ਨੇ ਹਾਲਾਂਕਿ ਕੈਪਟਨ ਨੂੰ ਆਪਣੇ ਪਿਤਾ ਸਮਾਨ ਦੱਸਿਆ ਹੈ।

ਜ਼ਿਕਰਯੋਗ ਹੈ ਕਿ ਸਿੱਧੂ ਦੀ ਪਾਕਿਸਤਾਨ ਫੇਰੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਾਰਾਜ਼ ਕਰ ਦਿੱਤਾ ਹੈ, ਜਿਨ੍ਹਾਂ ਕਿਹਾ ਕਿ ਉਨ੍ਹਾਂ ਅੰਮ੍ਰਿਤਸਰ ’ਚ ਹੋਏ ਗ੍ਰਨੇਡ ਹਮਲੇ ਮਗਰੋਂ ਸਿੱਧੂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਸੀ, ਪਰ ਉਹ ਨਹੀਂ ਮੰਨੇ। ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਇਸ ਹਮਲੇ ਪਿੱਛੇ ਪਾਕਿਸਤਾਨ ਦੀ ਆਈਐੱਸਆਈ ਦਾ ਹੱਥ ਹੈ। -

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES