Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਵੱਧ ਰਹੇ ਨਿਹੰਗ ਸਿੰਘ ਨੂੰ ਰੋਕਦੀ ਹੋਈ ਸੰਗਤ। 

ਅਕਾਲ ਤਖ਼ਤ ਦੇ ਜਥੇਦਾਰ ਦਾ ਸੰਗਤ ਵੱਲੋਂ ਵਿਰੋਧ; ਕੌਮ ਦੇ ਨਾਂ ਸੰਦੇਸ਼ ਦੇਣ ਮੌਕੇ ਹੋਇਆ ਹੰਗਾਮਾ

Posted on December 28th, 2018


ਫ਼ਤਹਿਗੜ੍ਹ ਸਾਹਿਬ, 28 ਦਸੰਬਰ- ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੇ ਸ਼ਹੀਦੀ ਜੋੜ ਮੇਲ ਦੇ ਤੀਜੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਸ਼ਹੀਦੀ ਨਗਰ ਕੀਰਤਨ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਸਮੇਤ ਧਾਰਮਿਕ, ਰਾਜਨੀਤਕ ਤੇ ਸਮਾਜਿਕ ਸ਼ਖ਼ਸੀਅਤਾਂ, ਧਾਰਮਿਕ ਸਭਾਵਾਂ ਤੇ ਸੁਸਾਇਟੀਆਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸਜਾਇਆ ਗਿਆ।


ਰਵਾਇਤ ਅਨੁਸਾਰ ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ਵਿੱਚ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੇ ਨਾਂ ਸੰਦੇਸ਼ ਦੇ ਰਹੇ ਸਨ ਤਾਂ ਸੰਗਤ ਵਿੱਚੋਂ ਹੀ ਕੁੱਝ ਨਿਹੰਗ ਸਿੰਘਾਂ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸੰਗਤ ਨੇ ਉਨ੍ਹਾਂ ਦਾ ਭਾਸ਼ਣ ਰੋਕਣ ਲਈ ਸਤਿਨਾਮ ਵਾਹਿਗੁਰੂ ਦਾ ਜਾਪ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਨਿਹੰਗ ਸਿੰਘ ਜੈਕਾਰੇ ਲਾਉਂਦੇ ਹੋਏ ਸਟੇਜ ਵੱਲ ਵਧ ਰਹੇ ਸਨ ਤਾਂ ਗਿਆਨੀ ਹਰਪ੍ਰੀਤ ਸਿੰਘ ਨੇ ਮੌਕੇ ਦੀ ਨਜ਼ਾਕਤ ਨੂੰ ਦੇਖਦਿਆਂ ਉਨ੍ਹਾਂ ਦੇ ਸਟੇਜ ਨੇੜੇ ਪਹੁੰਚਣ ਤੋਂ ਪਹਿਲਾਂ ਹੀ ਸੰਦੇਸ਼ ਸਮਾਪਤ ਕਰ ਦਿੱਤਾ। 

ਇਸ ਦੌਰਾਨ ਵਿਰੋਧ ਕਰਨ ਵਾਲਿਆਂ ਵਿੱਚ ਸ਼ਾਮਲ ਗੁਰਮੁੱਖ ਸਿੰਘ ਵਾਸੀ ਆਨੰਦਪੁਰ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਨ ਵਾਲਿਆਂ ਨੂੰ ਸਜ਼ਾਵਾਂ ਕਿਉਂ ਨਹੀਂ ਦਿਵਾਉਂਦੇ? ਉਨ੍ਹਾਂ ਕਿਹਾ ਕਿ ਬਾਦਲਾਂ ਦੀ ਜੇਬ ਵਿੱਚੋਂ ਨਿਕਲਿਆ ਜਥੇਦਾਰ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਜਥੇਦਾਰ ਕਰਨੈਲ ਸਿੰਘ ਪੰਜੋਲੀ ਸਮੇਤ ਕੁਝ ਐੱਸਜੀਪੀਸੀ ਮੈਂਬਰਾਂ ਅਤੇ ਸੰਗਤ ਨੇ ਨਿਹੰਗ ਸਿੰਘਾਂ ਦੀ ਇਸ ਕਾਰਵਾਈ ਦੀ ਨਿੰਦਾ ਕੀਤੀ।


Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES