Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਜਸਪਾਲ ਸਿੰਘ ਦੇ ਪਰਵਾਰ ਤੇ ਪੁਲਿਸ ਦਰਮਿਆਨ ਸਮਝੌਤਾ ਹੋਇਆ

Posted on June 7th, 2019

  • ਪ੍ਰਸ਼ਾਸਨ ਵਲੋਂ ਜਸਪਾਲ ਦੇ ਪਰਵਾਰ ਨੂੰ ਪੰਜ ਲੱਖ ਦੀ ਮਾਲੀ ਮਦਦ ਤੇ ਨੌਕਰੀ ਦੇਣ ਦਾ ਭਰੋਸਾ


ਫ਼ਰੀਦਕੋਟ- 18 ਮਈ ਨੂੰ ਪੁਲਿਸ ਹਿਰਾਸਤ ’ਚ ਮਾਰੇ ਗਏ ਜਸਪਾਲ ਸਿੰਘ ਦੇ ਪਰਵਾਰ ਤੇ ਪੁਲਿਸ ਦਰਮਿਆਨ ਆਖ਼ਰ ਸਮਝੌਤਾ ਹੋ ਹੀ ਗਿਆ। ਪਰਵਾਰ ਵਲੋਂ ਧਰਨਾ ਚੁੱਕ ਲਿਆ ਗਿਆ ਹੈ। ਜਸਪਾਲ ਨੇ ਪਰਵਾਰ ਨੇ ਇਹ ਫ਼ੈਸਲਾ ਮੁੱਖ ਮੁਲਜ਼ਮ ਰਣਧੀਰ ਸਿੰਘ ਦੀ ਗ੍ਰਿਫ਼ਤਾਰੀ ਹੋਣ ਮਗਰੋਂ  ਲਿਆ ਹੈ। ਹਾਲਾਂਕਿ ਜਸਪਾਲ ਦੀ ਲਾਸ਼ ਅਜੇ ਤੱਕ ਕੁਝ ਪਤਾ ਨਹੀਂ ਲੱਗਾ ਹੈ।

ਜਾਣਕਾਰੀ ਮੁਤਾਬਕ, ਪ੍ਰਸ਼ਾਸਨ ਨੇ ਜਸਪਾਲ ਦੇ ਪਰਵਾਰ ਨੂੰ ਪੰਜ ਲੱਖ ਦੀ ਮਾਲੀ ਮਦਦ ਤੇ ਨੌਕਰੀ ਦੇਣ ਦਾ ਭਰੋਸਾ ਵੀ ਦਿਤਾ ਹੈ। ਜਸਪਾਲ ਲਈ ਇਨਸਾਫ਼ ਦੀ ਮੰਗ ਲਈ ਐਕਸ਼ਨ ਕਮੇਟੀ ਬਣੀ ਸੀ ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਨੇ ਹਿੱਸਾ ਲਿਆ ਸੀ। ਹਾਲਾਂਕਿ, ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਅਸੀਂ ਪਰਵਾਰ ਦੇ ਨਾਲ ਹਾਂ ਪਰ ਪਰਵਾਰ ਦਾ ਸਮਝੌਤਾ ਕਰਨ ਦਾ ਫ਼ੈਸਲਾ ਆਪਣਾ ਹੈ।

ਜ਼ਿਕਰਯੋਗ ਹੈ 18 ਮਈ ਨੂੰ ਨੌਜਵਾਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਜਸਪਾਲ ਨੇ ਪੁਲਿਸ ਹਿਰਾਸਤ ’ਚ ਖ਼ੁਦਕੁਸ਼ੀ ਕੀਤੀ ਸੀ। ਇਸ ਤੋਂ ਬਾਅਦ ਐਸਐਚਓ ਨਰਿੰਦਰ ਕੁਮਾਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। 

ਜਸਪਾਲ ਦੀ ਮੌਤ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਵੀ ਬਣਾਈ ਗਈ ਸੀ। ਐਸਆਈਟੀ ਦੇ ਮੈਂਬਰ ਤੇ ਡੀਐਸਪੀ ਫ਼ਰੀਦਕੋਟ ਜਸਤਿੰਦਰ ਸਿੰਘ ਨੇ ਦੱਸਿਆ ਸੀ ਕਿ ਪੁਲਿਸ ਨੇ ਇਸ ਮਾਮਲੇ ਵਿਚ ਦੋ ਪੁਲਿਸ ਕਰਮਚਾਰੀਆਂ ਸਮੇਤ ਕੁੱਲ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੁਲਜ਼ਮ ਰਣਧੀਰ ਦੀ ਪਤਨੀ ਪਰਵਿੰਦਰ ਕੌਰ ਪਹਿਲਾਂ ਤੋਂ ਹੀ ਪੁਲਿਸ ਦੀ ਗ੍ਰਿਫ਼ਤ ਵਿਚ ਹੈ।

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES