Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕੇਂਦਰ ਸਰਕਾਰ ਵੱਲੋਂ ਐਲਾਨੇ ਫਸਲਾਂ ਦੇ ਭਾਅ ਕਿਸਾਨਾਂ ਨੇ ਰੱਦ ਕੀਤੇ

Posted on July 5th, 2019


ਪਟਿਆਲਾ- ਕੇਂਦਰ ਸਰਕਾਰ ਵੱਲੋਂ ਝੋਨੇ ਦੇ ਭਾਅ ’ਚ 65 ਰੁਪਏ ਅਤੇ ਨਰਮੇ ਦੇ ਭਾਅ ਵਿੱਚ ਸੌ ਰੁਪਏ ਪ੍ਰਤੀ ਕੁਇੰਟਲ ਕੀਤੇ ਗਏ ਵਾਧੇ ਨੂੰ ਮਜ਼ਾਕ ਕਰਾਰ ਦਿੰਦਿਆਂ ਕਿਸਾਨ ਧਿਰਾਂ ਨੇ ਇਹ ਵਾਧਾ ਰੱਦ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਾਰ ਵਾਰ ਵਾਅਦਾ ਕਰਕੇ ਵੀ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਨਹੀਂ ਕਰ ਰਹੀ। 
ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਨੇ ਆਖਿਆ ਕਿ ਬਦਲਵੀਆਂ ਫਸਲਾਂ ਬੀਜਣ ਵਾਲੇ ਕਿਸਾਨਾਂ ਨੂੰ ਨਾ ਸਿਰਫ਼ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ, ਬਲਕਿ ਮਿੱਥੇ ਭਾਅ ਵੀ ਨਹੀਂ ਦਿੱਤੇ ਜਾ ਰਹੇ। ਨਰਮੇ ਤੇ ਸੂਰਜਮੁਖੀ ਵਰਗੀਆਂ ਖੇਤੀ ਵਿਭਿੰਨਤਾ ਵਾਲੀਆਂ ਫਸਲਾਂ ਦੀ ਖਰੀਦ ਯਕੀਨੀ ਬਣਾਉਣ ਦਾ ਕੋਈ ਵੀ ਸੁਝਾਅ ਪੇਸ਼ ਨਹੀਂ ਕੀਤਾ ਗਿਆ। ਕਰਜ਼ਾ ਮੁਆਫ਼ੀ ਦੀ ਵੀ ਕੋਈ ਗੱਲ ਨਹੀਂ ਕੀਤੀ ਜਾ ਰਹੀ। ਯਕੀਨਨ ਹੀ ਕੇਂਦਰ ਨੇ ਕਿਸਾਨਾਂ ਦੀ ਪੈਨਸ਼ਨ ਅਤੇ ਕਰਜ਼ਾ ਮੁਕਤੀ ਸਕੀਮ ਠੰਢੇ ਬਸਤੇ ਵਿੱਚ ਪਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ’ਚ ਯੂਨੀਅਨ ਵੱਲੋਂ ਹੋਰ ਤਿੱਖੇ ਸੰਘਰਸ਼ ਕੀਤੇ ਜਾਣਗੇ।

ਇਸੇ ਦੌਰਾਨ ਭਾਰਤੀ ਕਿਸਾਨ ਮੰਚ ਦੇ ਕੌਮੀ ਪ੍ਰਧਾਨ ਸਤਿਨਾਮ ਸਿੰਘ ਬਹਿਰੂ, ਕੌਮੀ ਜਨਰਲ ਸਕੱਤਰ ਗੁਰਮੇਲ ਸਿੰਘ ਬੋਸਰ, ਹਰਮਿੰਦਰ ਸਿੰਘ ਬਲਬੇੜਾ ਤੇ ਬਲਿਹਾਰ ਸਿੰਘ ਰੁੜਕੀ, ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਖ਼ਸ਼ ਸਿੰਘ ਬਲਬੇੜਾ, ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਅਮਰਿੰਦਰ ਸਿੰਘ ਰਾਠੀਆਂ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਹਰਭਜਨ ਸਿੰਘ ਬੁੱਟਰ ਆਦਿ ਨੇ ਵੀ ਕੇਂਦਰ ਵੱਲੋਂ ਫਸਲਾਂ ਦੇ ਭਾਅ ’ਚ ਕੀਤੇ ਗਏ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੰਦਿਆਂ ਸਵਾਮੀਨਾਥਨ ਦੀ ਰਿਪੋਰਟ ਮੁਤਾਬਕ ਜਿਣਸਾਂ ਦੇ ਭਾਅ ਮਿੱਥਣ ਦੀ ਮੰਗ ਕੀਤੀ।

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES