Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਮੈਕਸਿਕੋ ਤੋਂ ਡਿਪੋਰਟ ਹੋ ਕੇ ਦਿੱਲੀ ਪੁੱਜੇ ਕੁਝ ਨੌਜਵਾਨ 

ਅਮਰੀਕਨ ਦਬਾਅ ਹੇਠ ਮੈਕਸਿਕੋ ਨੇ 311 ਭਾਰਤੀ ਡਿਪੋਰਟ ਕੀਤੇ

Posted on October 18th, 2019


ਮੈਕਸਿਕੋ ਸਿਟੀ- ਮੈਕਸਿਕੋ ਦੀ ਸਰਹੱਦ ਰਾਹੀਂ ਗੈਰਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੁੰਦੇ ਲੋਕਾਂ ਨੂੰ ਰੋਕਣ ਦੇ ਮਕਸਦ ਨਾਲ ਮੈਕਸਿਕੋ ਦੀ ਪਰਵਾਸ ਅਥਾਰਿਟੀ ਵਲੋਂ ਇੱਕ ਮਹਿਲਾ ਸਣੇ 311 ਭਾਰਤੀਆਂ ਨੂੰ ਵਾਪਸ ਭਾਰਤ ਭੇਜਿਆ ਗਿਆ ਹੈ। ਮੈਕਸਿਕੋ ਵਲੋਂ ਇਹ ਕਦਮ ਅਮਰੀਕਾ ਵਲੋਂ ਗੈਰਕਾਨੂੰਨੀ ਪਰਵਾਸ ਨੂੰ ਰੋਕਣ ਲਈ ਪਾਏ ਜਾ ਰਹੇ ਦਬਾਅ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਇਹ ਭਾਰਤੀ ਦੇਸ਼ ਦੇ ਵੱਖ-ਵੱਖ ਸੂਬਿਆਂ ਨਾਲ ਸਬੰਧਤ ਹਨ। 
ਮੈਕਸਿਕੋ ਦੀ ਕੌਮੀ ਪਰਵਾਸ ਸੰਸਥਾ (ਆਈਐੱਨਐੱਮ) ਵਲੋਂ ਬੁੱਧਵਾਰ ਨੂੰ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਭਾਰਤੀ ਨਾਗਰਿਕਾਂ, ਜਿਨ੍ਹਾਂ ਕੋਲ ਮੁਲਕ ਵਿੱਚ ਲਗਾਤਾਰ ਰੁਕਣ ਦੀ ਇਜਾਜ਼ਤ ਨਹੀਂ ਹੈ, ਨੂੰ ਤੋਲੁਕਾ ਸ਼ਹਿਰ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੋਇੰਗ 747 ਹਵਾਈ ਜਹਾਜ਼ ਰਾਹੀਂ ਵਾਪਸ ਨਵੀਂ ਦਿੱਲੀ ਭੇਜਿਆ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਕਿ ਇਨ੍ਹਾਂ ਲੋਕਾਂ ਨੂੰ ਮੁਲਕ ਦੇ ਓਆਕਸਕਾ, ਬਾਹਾ ਕੈਲੀਫੋਰਨੀਆ, ਵੇਰਾਕਰੂਜ਼, ਚਿਆਪਸ, ਸੋਨੋਰਾ, ਮੈਕਸੀਕੋ ਸਿਟੀ, ਦੁਰਾਂਗੋ ਅਤੇ ਤਾਬਾਸਕੋ ਸੂਬਿਆਂ ਵਲੋਂ ਪਰਵਾਸ ਅਥਾਰਿਟੀ ਹਵਾਲੇ ਕੀਤਾ ਗਿਆ ਸੀ। 
ਦੱਸਣਯੋਗ ਹੈ ਕਿ ਬੀਤੀ ਜੂਨ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਮੈਕਸਿਕੋ ਨੇ ਆਪਣੀ ਸਰਹੱਦ ਰਾਹੀਂ ਅਮਰੀਕਾ ਦਾਖ਼ਲ ਹੁੰਦੇ ਲੋਕਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਮੈਕਸਿਕੋ ਦੀ ਸਾਰੀ ਦਰਾਮਦ ’ਤੇ ਟੈਕਸ ਲਾਏ ਜਾਣਗੇ। ਮੈਕਸਿਕੋ ਵਲੋਂ ਆਪਣੀ ਸਰਹੱਦ ’ਤੇ ਸੁਰੱਖਿਆ ਮਜ਼ਬੂਤ ਕਰਨ ਅਤੇ ਪਰਵਾਸੀਆਂ ਨੂੰ ਵਾਪਸ ਭੇਜਣ ਦੀ ਨੀਤੀ ਦਾ ਵਿਸਥਾਰ ਕਰਨ ਦਾ ਵਾਅਦਾ ਕੀਤਾ ਗਿਆ ਸੀ।
 -ਪੀਟੀਆਈ

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES