Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਅਮਰਿੰਦਰ ਨੇ ਮੁੜ ਅਲਾਪਿਆ ਪਾਕਿ ਦੀਆਂ ਗੁਪਤ ਚਾਲਾਂ ਦਾ ਰਾਗ

Posted on November 5th, 2019

ਚੰਡੀਗੜ੍ਹ, 4 ਨਵੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਗੁਪਤ ਇਰਾਦਿਆਂ ਬਾਰੇ ਚੌਕਸ ਰਹਿਣ ਦਾ ਰਾਗ ਮੁੜ ਅਲਾਪਿਆ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ ਲਾਂਘਾ ਖੋਲ੍ਹਣ ਦੀ ਮੰਗ ਕਰ ਰਿਹਾ ਸੀ ਪਰ ਪਾਕਿਸਤਾਨ ਵੱਲੋਂ ਅਚਾਨਕ ਇਸ ਮੰਗ ਨੂੰ ਸਵੀਕਾਰ ਕਰ ਲੈਣ ਪਿੱਛੇ ਕੋਈ ਲੁਕਿਆ ਇਰਾਦਾ ਵੀ ਹੋ ਸਕਦਾ ਹੈ। ਇਸ ਦਾ ਮਕਸਦ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵਰਤ ਕੇ ਭਾਈਚਾਰੇ ਨੂੰ ਦੁਫਾੜ ਕਰਨਾ ਵੀ ਹੋ ਸਕਦਾ ਹੈ। 

ਮੁੱਖ ਮੰਤਰੀ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਮਾਮਲੇ ’ਤੇ ਪਾਕਿਸਤਾਨ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਇਸ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐੱਸਆਈ ਦੀ ਚਾਲ ਦੱਸ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ’ਚ ‘ਚੌਧਰ ਜਮਾਉਣ’ ਦੀਆਂ ਕੋਸ਼ਿਸ਼ਾਂ ਨਾਲ ਬਾਦਲ ਬਰਗਾੜੀ ਤੇ ਬੇਅਦਬੀ ਦੇ ਹੋਰ ਮਾਮਲਿਆਂ ਵਿਚ ਖ਼ੁਦ ਨੂੰ ਦੁੱਧ-ਧੋਤੇ ਸਾਬਿਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਬਾਦਲਾਂ ਨੂੰ ਪੂਰੀ ਤਰ੍ਹਾਂ ਨਕਾਰ ਚੁੱਕਾ ਹੈ ਪਰ ਉਨ੍ਹਾਂ ਇਸ ਤੋਂ ਕੋਈ ਸਬਕ ਨਹੀਂ ਸਿੱਖਿਆ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ’ਤੇ ਸਿੱਖ ਭਾਈਚਾਰੇ ਵਿੱਚ ਵੰਡੀਆਂ ਪਾਉਣ ਦਾ ਦੋਸ਼ ਲਾਇਆ।

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES