Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਣੇ ਅੱਠ ਸਿੱਖ ਕੈਦੀ ਰਿਹਾਅ

Posted on November 14th, 2019

ਭਾਈ ਲਾਲ ਸਿੰਘ, ਭਾਈ ਗੁਰਦੀਪ ਸਿੰਘ ਖੇੜਾ, ਭਾਈ ਬਲਬੀਰ ਸਿੰਘ, ਭਾਈ ਨੰਦ ਸਿੰਘ, ਭਾਈ ਹਰਜਿੰਦਰ ਸਿੰਘ ਉਰਫ਼ ਕਾਲੀ, ਭਾਈ ਵਰਿਆਮ ਸਿੰਘ ਉਰਫ ਗਿਆਨੀ ਤੇ ਭਾਈ ਸੁਬੇਗ ਸਿੰਘ ਰਿਹਾਅ ਹੋਣ ਵਾਲਿਆਂ 'ਚ ਸ਼ਾਮਲ

ਚੰਡੀਗੜ੍ਹ- ਭਾਰਤ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਣੇ ਅੱਠ ਸਿੱਖ ਬੰਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਭੁੱਲਰ ਤੋਂ ਇਲਾਵਾ ਭਾਈ ਲਾਲ ਸਿੰਘ, ਭਾਈ ਗੁਰਦੀਪ ਸਿੰਘ ਖੇੜਾ, ਭਾਈ ਬਲਬੀਰ ਸਿੰਘ, ਭਾਈ ਨੰਦ ਸਿੰਘ, ਭਾਈ ਹਰਜਿੰਦਰ ਸਿੰਘ ਉਰਫ਼ ਕਾਲੀ, ਭਾਈ ਵਰਿਆਮ ਸਿੰਘ ਉਰਫ ਗਿਆਨੀ ਤੇ ਭਾਈ ਸੁਬੇਗ ਸਿੰਘ ਨੂੰ ਰਿਹਾਅ ਕੀਤਾ ਗਿਆ ਹੈ।

ਇਹ ਸਿੱਖ ਕੈਦੀ ਵੱਖ-ਵੱਖ ਗੰਭੀਰ ਕੇਸਾਂ ਵਿੱਚ ਸਜ਼ਾ ਭੁਗਤ ਰਹੇ ਸੀ। ਇਨ੍ਹਾਂ ਵਿੱਚੋਂ ਕਈਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਸੀ। ਇਸ ਲਈ ਸਿੱਖ ਜਥੇਬੰਦੀਆਂ ਇਨ੍ਹਾਂ ਦੀ ਰਿਹਾਈ ਲਈ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀਆਂ ਸੀ। ਕਾਬਲੇਗੌਰ ਹੈ ਕਿ ਪ੍ਰੋਫੈਸਰ ਭੁੱਲਰ ਨੂੰ ਦਿੱਲੀ ਵਿੱਚ ਹੋਏ ਬੰਬ ਬਲਾਸਟ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ। ਕਾਫੀ ਜੱਦੋ-ਜਹਿਦ ਮਗਰੋਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਆਖਰਕਾਰ ਉਨ੍ਹਾਂ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਪਿੰਡ ਤੇ ਪਰਿਵਾਰਕ ਮੈਂਬਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਦੇ ਭਰਾ ਦਾ ਕਹਿਣਾ ਸੀ ਕਿ ਬਹੁਤ ਹੀ ਖੁਸ਼ੀ ਹੋਈ ਹੈ, ਜੋ ਸਰਕਾਰ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਭੁੱਲਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਭਗਤਾ ਦਾ ਜੰਮਪਲ ਹਨ।

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਮੇਤ ਸਜ਼ਾ ਭੁਗਤ ਚੁੱਕੇ ਜਿਨ੍ਹਾਂ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ, ਉਨ੍ਹਾਂ ਦੀਆਂ ਰਿਹਾਈਆਂ ਬਹੁਤ ਚਿਰ ਪਹਿਲਾਂ ਹੋ ਜਾਣੀ ਚਾਹੀਦੀਆਂ ਸਨ। ਇਸ ਲਈ ਜੋ ਸੰਘਰਸ਼ ਸਿੱਖ ਕੌਮ ਨੇ ਕੀਤਾ, ਉਹ ਇਤਿਹਾਸਕ ਹੈ। ਪਰ ਇਸ ਸਮੇਂ ਜਦੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ 'ਚੋਂ ਕੁਝ ਦੀ ਰਿਹਾਈ ਕੀਤੀ ਗਈ ਹੈ, ਉਸੇ ਵੇਲੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਕੁਝ ਪੁਲਿਸ ਅਧਿਕਾਰੀਆਂ ਨੂੰ ਵੀ ਛੱਡਿਆ ਜਾ ਰਿਹਾ ਹੈ, ਇਹ ਰੁਝਾਨ ਬੜਾ ਖਤਰਨਾਕ ਅਤੇ ਮਨੁੱਖੀ ਅਧਿਕਾਰਾਂ ਲਈ ਚਿੰਤਾਜਨਕ ਹੈ।



Archive

RECENT STORIES