Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸ਼ਹੀਦ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਬਹੁਤ ਉਤਸ਼ਾਹ ਦੇ ਨਾਲ ਮਨਾਇਆ

Posted on January 3rd, 2020


ਸਰੀ (ਅਕਾਲ ਗਾਰਡੀਅਨ ਬਿਊਰੋ)- ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ/ਡੈਲਟਾ ਅਤੇ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਵੱਲੋਂ ਸਾਰੀਆਂ ਹੀ ਸੰਗਤਾਂ ਦੇ ਸਹਿਯੋਗ ਨਾਲ 1 ਜਨਵਰੀ 2020 ਨੂੰ ਕੌਮ ਦੇ ਮਹਾਨ ਸ਼ਹੀਦ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਬਹੁਤ ਉਤਸ਼ਾਹ ਦੇ ਨਾਲ ਮਨਾਇਆ ਗਿਆ। ਹਿੰਦੁਸਤਾਨੀ ਪੁਲੀਸ ਫੋਰਸ ਦੇ ਕਰਿੰਦਿਆਂ ਗੁਰਮੀਤ ਇੰਸਪੈਕਟਰ, ਸਵਰਨੇ ਘੋਟਣੇ ਤੇ ਉਸਦੇ ਡਰਾਈਵਰ ਚਾਨਣ ਅਤੇ ਭਗਵਾਨ ਸੋਢੀ ਜਿਹੇ ਬੁੱਚੜਾਂ ਨੇ ਬੇਅੰਤ ਭਿਆਨਕ ਤਸੀਹੇ ਦੇ ਜਥੇਦਾਰ ਸਾਹਿਬ ਨੂੰ ਸ਼ਹੀਦ ਕੀਤਾ ਸੀ ਜਦਕਿ  ਪੁਲਿਸ ਦੇ ਕਾਗ਼ਜ਼ਾਂ ਵਿੱਚ ਅੱਜ ਵੀ ਉਹ ਹਿਰਾਸਤ ਵਿੱਚੋਂ ਫ਼ਰਾਰ ਹਨ। 

ਹਰਮਨਪਿਆਰੇ ਜਥੇਦਾਰ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਜੀ ਨੇ ਬਾਣੀ ਪੜ੍ਹਦਿਆਂ ਆਪਣੇ ਸਰੀਰ ਦੇ ਟੋਟੋ ਕਰਾ ਲਏ ਪਰ ਸਿੱਖੀ ਸਿਦਕ ਸਵਾਸਾਂ ਤੱਕ ਨਿਭਾ ਕੇ ਦਸ਼ਮੇਸ਼ ਪਿਤਾ ਜੀ ਦੀ ਗੋਦ ਵਿੱਚ ਆਪਣੀ ਥਾਂ ਪੱਕੀ ਕਰ ਲਈ। ਦੋਵੇਂ ਗੁਰੂ ਘਰਾਂ ਵਿਖੇ ਸਾਰਾ ਦਿਨ ਉਨ੍ਹਾਂ ਦੀ ਯਾਦ ਵਿੱਚ ਵਿਸ਼ੇਸ਼ ਦੀਵਾਨ ਸਜਾਏ ਗਏ। ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਬੁਲਾਰਿਆਂ ਨੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਨਵਾਂ ਸਾਲ ਕਰਕੇ ਵੱਡੀ ਗਿਣਤੀ ਵਿੱਚ ਸੰਗਤਾਂ ਪੁੱਜੀਆਂ ਹੋਈਆਂ ਸਨ।

Read Our Latest E-Papers

CHARHDI KALA

kala-usakala-canadian

AKAL GUARDIAN

gaurdian-newsgaurdian-entertainment

Archive

RECENT STORIES