Posted on December 29th, 2013

<p>ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਸਵੇਰ ਨੂੰ ਗਾਜ਼ੀਆਬਾਦ ਵਿੱਚ ਆਪਣੀ ਰਿਹਾਇਸ਼ ਸਾਹਮਣੇ ਜਨਤਾ ਦਰਬਾਰ ਲਾ ਕੇ ਲੋਕਾਂ ਨੂੰ ਮਿਲਦੇ ਹੋਏ। <br></p>
ਗਾਜ਼ੀਆਬਾਦ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਥੇ ਆਪਣੀ ਰਿਹਾਇਸ਼ ’ਤੇ ਮਿਲਣ ਆਏ ਲੋਕਾਂ ਨੂੰ ਕਿਹਾ ਹੈ ਕਿ ਉਹ ਉਨ੍ਹਾਂ ਨੂੰ ਦਸ ਦਿਨ ਦੇਣ ਤਾਂ ਜੋ ਪ੍ਰਸ਼ਾਸਨ ਨੂੰ ਲੀਹ ਉਪਰ ਲਿਆਂਦਾ ਜਾ ਸਕੇ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਬਾਅਦ ਕਿਹਾ ਕਿ ਉਨ੍ਹਾਂ ਨੂੰ ਦਸ ਦਿਨਾਂ ਬਾਅਦ ਦੁਬਾਰਾ ਆਉਣਾ ਹੋਏਗਾ ਤਾਂ ਜੋ ਉਹ ਉਨ੍ਹਾਂ ਦੇ ਮਸਲੇ ਹੱਲ ਕਰਨ ਲਈ ਕਦਮ ਚੁੱਕ ਸਕਣ।
ਮਿਲਣ ਵਾਲਿਆਂ ਵਿਚ ਬਹੁਤੇ ਉਹ ਲੋਕ ਸਨ ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਨੌਕਰੀ ਦੌਰਾਨ ਮੌਤ ਹੋਣ ਕਾਰਨ ਉਨ੍ਹਾਂ ਨੂੰ ਸ਼ੀਲਾ ਸਰਕਾਰ ਨੇ ਵਾਅਦਾ ਕਰਨ ਦੇ ਬਾਵਜੂਦ ਨੌਕਰੀਆਂ ਨਹੀਂ ਦਿੱਤੀਆਂ। ਕਈ ਡੀਟੀਸੀ ਮੁਲਾਜ਼ਮ ਠੇਕਾ ਪ੍ਰਣਾਲੀ ਖਤਮ ਕਰਕੇ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਕਰ ਰਹੇ ਸਨ। ਕੁਝ ਦਿੱਲੀ ਵਾਸੀ ਆਪਣੇ ਹਲਕੇ ਦੇ ਆਮ ਆਦਮੀ ਪਾਰਟੀ ਵਿਧਾਇਕ ਖਿਲਾਫ਼ ਸ਼ਿਕਾਇਤ ਲੈ ਕੇ ਆਏ ਸਨ ਕਿ ਉਹ ਉਨ੍ਹਾਂ ਦੀ ਗੱਲ ਨਹੀਂ ਸੁਣ ਰਿਹਾ। ਇਸ ਦੌਰਾਨ ਗਾਜ਼ੀਆਬਾਦ ਸਥਿਤ ਸ੍ਰੀ ਕੇਜਰੀਵਾਲ ਦੀ ਰਿਹਾਇਸ਼ ਬਾਹਰ ਰੋਜ਼ਾਨਾ ਵੱਡੀ ਗਿਣਤੀ ਲੋਕ ਪਹੁੰਚਣ ਕਾਰਨ ਅੱਜ ਯੂਪੀ ਪੁਲੀਸ ਨੇ ਸੁਰੱਖਿਆ ਜਵਾਨ ਤਾਇਨਾਤ ਕਰ ਦਿੱਤੇ ਹਨ। ਇਕ ਪੁਲੀਸ ਅਧਿਕਾਰੀ ਦਾ ਕਹਿਣਾ ਸੀ ਕਿ ਉਹ ਆਪਣੀ ਡਿਊਟੀ ਨਿਭਾਅ ਰਹੇ ਹਨ ਤੇ ਇਹ ਨਹੀਂ ਚਾਹੁੰਦੇ ਕਿ ਕੱਲ੍ਹ ਨੂੰ ਉਨ੍ਹਾਂ ਉਪਰ ਕੋਈ ਲਾਪ੍ਰਵਾਹੀ ਦੇ ਦੋਸ਼ ਲੱਗਣ।
ਕਿੰਗਫਿਸ਼ਰ ਏਅਰਲਾਈਨਜ਼ ਦੇ ਜ਼ਮੀਨੀ ਅਮਲੇ ਨੇ ਸ੍ਰੀ ਕੇਜਰੀਵਾਲ ਨੂੰ ਮਿਲ ਕੇ ਆਪਣੀਆਂ ਹੁਣ ਤੱਕ ਨਾ ਮਿਲੀਆਂ ਤਨਖਾਹਾਂ ਦਾ ਮੁੱਦਾ ਉਠਾਉਣ ਦਾ ਫੈਸਲਾ ਲਿਆ ਹੈ। ਮੁਲਾਜ਼ਮਾਂ ਨੇ ਦੱਸਿਆ ਕਿ ਉਹ ਪਹਿਲਾਂ ਕਾਂਗਰਸ ਤੇ ਭਾਜਪਾ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕਰ ਚੁੱਕੇ ਹਨ ਪ੍ਰੰਤੂ ਕਿਸੇ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਸ੍ਰੀ ਕੇਜਰੀਵਾਲ ਕੋਲੋਂ ਸਮਾਂ ਮੰਗਿਆ ਹੈ। ਸ੍ਰੀ ਕੇਜਰੀਵਾਲ ਦੇ ਪਿਤਾ, ਗੋਵਿੰਦ ਰਾਮ ਕੇਜਰੀਵਾਲ, ਪਰਿਵਾਰ ਦੇ ਹੋਰ ਮੈਂਬਰਾਂ ਤੇ ਹੋਰ ਲੋਕਾਂ ਨੇ ਅੱਜ ਮਿਲ ਕੇ ‘ਆਪ ਸਰਕਾਰ’ ਦੀ ਸਫਲਤਾ ਲਈ ਹਵਨ ਕਰਵਾਇਆ। ਭਾਜਪਾ ਵੱਲੋਂ ‘ਆਪ’ ਉਪਰ ਲਗਾਤਾਰ ਹਮਲੇ ਜਾਰੀ ਹਨ। ਪਾਰਟੀ ਦੇ ਸੀਨੀਅਰ ਆਗੂ ਨਿਤਿਨ ਗਡਕਰੀ ਤੇ ਦਿੱਲੀ ਇਕਾਈ ਦੇ ਆਗੂ ਹਰਸ਼ਵਰਧਨ ਦੋਸ਼ ਲਾ ਰਹੇ ਹਨ ਕਿ ਆਪ ਨੇ ‘ਭ੍ਰਿਸ਼ਟ’ ਕਾਂਗਰਸ ਨਾਲ ਹੱਥ ਮਿਲਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ।

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026