Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਮੋਗੇ ਤੋਂ ਵਿਜੇ ਸਾਥੀ, ਜਗਦਰਸ਼ਨ ਕੌਰ ਤੇ ਲੋਹਗੜ੍ਹ ਨੇ ਕਾਂਗਰਸ ਤੋਂ ਅਸਤੀਫੇ ਦਿੱਤੇ

Posted on January 3rd, 2014


ਮੋਗਾ- ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਲਈ ਜਾਰੀ ਕੀਤੀ ਅਹੁਦੇਦਾਰਾਂ ਦੀ ਸੂਚੀ ਕਾਂਗਰਸੀ ਨੇਤਾਵਾਂ ਨੂੰ ਰਾਸ ਨਹੀਂ ਆ ਰਹੀ। ਕਾਂਗਰਸ ਦੇ ਸੀਨੀਅਰ ਨੇਤਾ ਜਗਮੋਹਨ ਸਿੰਘ ਕੰਗ ਤੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਪਿੱਛੋਂ ਮੋਗਾ ਜ਼ਿਲੇ ਦੇ ਕਾਂਗਰਸ ਨੇਤਾਵਾਂ ਨੇ ਵੀ ਪੰਜਾਬ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਬਗਾਵਤ ਸ਼ੁਰੂ ਕਰ ਦਿੱਤੀ ਹੈ। ਸਾਬਕਾ ਵਿਧਾਇਕ ਵਿਜੇ ਕੁਮਾਰ ਸਾਥੀ ਸਮੇਤ ਤਿੰਨ ਕਾਂਗਰਸੀ ਨੇਤਾਵਾਂ ਨੇ ਆਪਣੇ ਨਵੇਂ ਅਹੁਦਿਆਂ ਤੋਂ ਅਸਤੀਫੇ ਦੇਣ ਦੇ ਐਲਾਨ ਕਰਕੇ ਪੰਜਾਬ ਕਾਂਗਰਸ ਦਾ ਸੰਕਟ ਵਧਾਉਣ ਸਮੇਤ ਮੋਗਾ ਜ਼ਿਲੇ ‘ਚ ਕਾਂਗਰਸ ਦੀ ਨੀਂਹ ਹਿਲਾ ਦਿੱਤੀ ਹੈ।

ਕਾਂਗਰਸੀ ਨੇਤਾਵਾਂ ਦੀ ਬੈਠਕ ਪਿੱਛੋਂ ਵਿਜੇ ਸਾਥੀ ਨੇ ਕਿਹਾ ਕਿ ਉਹ ਸਾਬਕਾ ਵਿਧਾਇਕ ਹਨ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਹਨ, ਪਰ ਹੁਣ ਸੋਚੀ ਸਮਝੀ ਸਾਜ਼ਿਸ਼ ਹੇਠ ਉਨ੍ਹਾਂ ਨੂੰ ਸਿਰਫ ਕਾਰਜਕਾਰਨੀ ਕਮੇਟੀ ‘ਚ ਸ਼ਾਮਲ ਕੀਤਾ ਗਿਆ ਹੈ। ਵਿਜੇ ਸਾਥੀ ਨੇ ਦੋਸ਼ ਲਾਇਆ ਕਿ ਬਾਜਵਾ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ‘ਤੇ ਕਾਬਜ਼ ਹੋਣ ਲਈ ਮੋਗਾ ਉਪ ਚੋਣ ‘ਚ ਅੰਦਰੂਨੀ ਵਿਰੋਧ ਕੀਤਾ। ਬਾਜਵਾ ਨਹੀਂ ਸਨ ਚਾਹੁੰਦੇ ਕਿ ਮੋਗਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਜਿੱਤੇ। ਇਹੀ ਨਹੀਂ ਬਾਜਵਾ ਨੇ ਪਾਰਟੀ ਦੀ ਪਿੱਠ ‘ਚ ਛੁਰਾ ਮਾਰਨ ਵਾਲੇ ਨੇਤਾਵਾਂ ਨੂੰ ਜਾਰੀ ਕੀਤੀ ਸੂਚੀ ਵਿੱਚ ਪਹਿਲ ਦਿੱਤੀ ਹੈ।

ਹਲਕਾ ਧਰਮਕੋਟ ਤੋਂ ਕਾਂਗਰਸੀ ਆਗੂ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਵੀ ਸੂਬਾ ਕਾਰਜਕਾਰਨੀ ਕਮੇਟੀ ਦਾ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਸਾਬਕਾ ਜ਼ਿਲਾ ਕਾਂਗਰਸ ਪ੍ਰਧਾਨ ਜਗਦਰਸ਼ਨ ਕੌਰ ਨੇ ਵੀ ਸਕੱਤਰ ਦਾ ਨਵਾਂ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਨਵੀਂ ਸੂਚੀ ‘ਚ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਮੰਨੇ ਜਾਂਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਜ਼ਿਲਾ ਪ੍ਰਧਾਨ ਬਣਾ ਦਿੱਤਾ ਗਿਆ ਹੈ।



Archive

RECENT STORIES