Posted on January 4th, 2014

ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਉਸ ਵੱਲੋਂ ਜਿਆਦਾਤਰ ਰਾਜਾਂ ਵਿਚ ਵਧ ਤੋਂ ਵਧ ਸੀਟਾਂ ਲੜੀਆਂ ਜਾਣਗੀਆਂ। ਇਥੇ ਪਾਰਟੀ ਦੀ ਕੌਮੀ ਕਾਰਜਕਾਰਣੀ ਦੀ ਦੋ ਦਿਨਾਂ ਮੀਟਿੰਗ ਸ਼ੁਰੂ ਹੋਈ। ਸੀਨੀਅਰ ਪਾਰਟੀ ਆਗੂ ਪ੍ਰਸ਼ਾਂਤ ਭੂਸ਼ਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਫਰਵਰੀ ਦੇ ਅੱਧ ਵਿਚ ਜਾਂ ਅਖੀਰ ਵਿਚ ਵਧ ਤੋਂ ਵਧ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਦਾ ਯਤਨ ਕਰਾਂਗੇ। ਇਹ ਪੁੱਛੇ ਜਾਣ 'ਤੇ ਕਿ ਕੀ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਦੇ ਅਹੁੱਦੇ ਲਈ ਉਮੀਦਵਾਰ ਐਲਾਨਆ ਜਾਵੇਗਾ ਤਾਂ ਉਨ੍ਹਾਂ ਕਿਹਾ ਕਿ ਅੱਜ ਇਸ ਮੁੱਦੇ 'ਤੇ ਨਿਰਨਾ ਨਹੀਂ ਲਿਆ ਗਿਆ।
ਆਮ ਆਦਮੀ ਪਾਰਟੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਮਿਲੀ ਸਫਲਤਾ ਤੋਂ ਬਾਅਦ ਇਥੇ ਪਾਰਟੀ ਦੀ 23 ਮੈਂਬਰੀ ਕਾਰਜਕਾਰਣੀ ਦੀ ਹੋਈ ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਅਪਣਾਈ ਜਾਣ ਵਾਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਆਮ ਆਦਮੀ ਪਾਰਟੀ (ਆਪ) ਪਹਿਲਾਂ ਹੀ ਕਈ ਰਾਜਾਂ ਵਿਚ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕਰ ਚੁੱਕੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪ ਦੇ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ 10 ਤੋਂ 15 ਦਿਨਾਂ ਦੇ ਵਿਚ ਜਾਰੀ ਕਰ ਦਿੱਤੀ ਜਾਵੇਗੀ। ਕੇਜਰੀਵਾਲ ਦੇ ਪ੍ਰਧਾਨ ਮੰਤਰੀ ਬਣਨ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਰਾਜਸੀ ਪਾਰਟੀਆਂ ਨੂੰ ਅਗਲੇ ਪ੍ਰਧਾਨ ਮੰਤਰੀ ਬਾਰੇ ਬਹਿਸ ਕਰਨ ਦੀ ਬਜਾਏ ਆਮ ਲੋਕਾਂ ਦੇ ਮੁੱਦਿਆਂ ਦੇ ਹੱਲ ਸਬੰਧੀ ਗੱਲਬਾਤ ਕਰਨੀ ਚਾਹੀਦੀ ਹੈ। ਆਪ ਦੇ ਆਗੂ ਯੋਗੇਂਦਰ ਯਾਦਵ ਨੇ ਕਿਹਾ ਹੈ ਕਿ ਦੇਸ਼ ਦੇ ਕੋਲ ਪ੍ਰਧਾਨ ਮੰਤਰੀ ਦੇ ਅਹੁੱਦੇ ਲਈ ਰਾਹੁਲ ਗਾਂਧੀ ਤੇ ਨਰਿੰਦਰ ਮੋਦੀ ਨਾਲੋਂ ਵਧੀਆ ਆਗੂ ਦੀ ਚੋਣ ਦਾ ਬਦਲ ਹੋਣਾ ਜਰੂਰੀ ਹੈ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026