Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਛੇਤੀ ਹੀ ਲੁਪਤ ਹੋ ਜਾਵੇਗੀ 'ਆਪ'- ਮਨੀਸ਼ ਤਿਵਾੜੀ

Posted on January 6th, 2014


ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਨੀਂਦ ਉੱਡਾਈ ਹੋਈ ਹੈ। ਲੇਕਿਨ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਕਾਮਯਾਬੀ ਨਾਲ ਪ੍ਰੇਸ਼ਾਨ ਤੇ ਨਿਰਾਸ਼ ਹੋਣ ਦੀ ਜ਼ਰੂਰਤ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਲੋਕ ਆਏ ਤੇ ਬਾਅਦ 'ਚ ਲੁਪਤ ਹੋ ਗਏ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਛੇਤੀ ਹੀ ਲੁਪਤ ਹੋ ਜਾਵੇਗੀ। ਮਨੀਸ਼ ਨੇ ਕਿਹਾ ਕਿ ਜੈਰਾਮ ਰਮੇਸ਼ ਨੇ 'ਆਪ' ਬਾਰੇ ਜੋ ਬਿਆਨ ਦਿੱਤਾ ਹੈ ਉਹ ਉਨ੍ਹਾਂ ਦੀ ਨਿਜੀ ਰਾਏ ਹੈ, ਪਾਰਟੀ ਦੀ ਨਹੀਂ। ਦਿੱਲੀ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ਤੋਂ ਪਾਰਟੀ ਕਰਮਚਾਰੀਆਂ ਨੂੰ ਨਿਰਾਸ਼ ਹੋਣ ਦੀ ਜ਼ਰੂਰਤ ਨਹੀਂ ਹੈ। ਕਾਂਗਰਸ ਦੇ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਜੋ ਪਾਰਟੀਆਂ 'ਆਪ' ਤੋਂ ਸਿੱਖਣਗੀਆਂ ਨਹੀਂ ਉਹ ਖ਼ਤਮ ਹੋ ਜਾਣਗੀਆਂ।



Archive

RECENT STORIES