Posted on January 6th, 2014

ਚੰਡੀਗੜ੍ਹ: ਨਸ਼ਾ ਤਸਕਰ ਜਗਦੀਸ਼ ਭੋਲਾ ਵੱਲੋਂ ਕੀਤੇ ਜਾ ਰਹੇ ਖੁਲਾਸਿਆਂ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਲਈ ਦਾਇਰ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਪਟੀਸ਼ਨ ਕਾਂਗਰਸ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਦਾਇਰ ਕੀਤੀ ਗਈ ਹੈ।
ਇਸ ਮਾਮਲੇ ਦੀ ਸੁਣਵਾਈ ਛੁੱਟੀਆਂ ਦੌਰਾਨ ਨਿਰਧਾਰਤ ਜਸਟਿਸ ਪਰਮਜੀਤ ਸਿੰਘ ਦੀ ਅਦਾਲਤ ਨੇ ਕੀਤੀ। ਜਗਮੀਤ ਸਿੰਘ ਬਰਾੜ ਨੇ ਅਦਾਲਤ ਅੱਗੇ ਇਸ ਮਾਮਲੇ ਦੀ ਖ਼ੁਦ ਪੈਰਵੀ ਕੀਤੀ ਤੇ ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਵਿੱਚ ਮੰਤਰੀਆਂ ਦਾ ਨਾਂ ਆ ਰਿਹਾ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 28 ਜਨਵਰੀ ਨੂੰ ਚੀਫ ਜਸਟਿਸ ਸੰਜੇ ਕਿਸ਼ਨ ਕੌਲ ਤੇ ਜਸਟਿਸ ਅਰੁਣ ਪੱਲੀ ਕਰਨਗੇ।

Posted on October 2nd, 2026
Posted on October 2nd, 2026

Posted on October 1st, 2026

Posted on September 29th, 2026

Posted on September 28th, 2026

Posted on September 25th, 2026

Posted on September 24th, 2026

Posted on September 23rd, 2026

Posted on September 22nd, 2026

Posted on September 21st, 2026

Posted on September 18th, 2026

Posted on September 17th, 2026