Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਦੋ ਗੁੱਟਾਂ ਵਿਚ ਝੜਪ-ਕ੍ਰਿਪਾਨਾਂ ਚੱਲੀਆਂ

Posted on January 7th, 2014

<h3>ਦਸਤਾਰ ਤੋਂ ਬਗੈਰ ਜਥੇਦਾਰ ਗਿਆਨੀ ਇਕਬਾਲ ਸਿੰਘ&nbsp;</h3>

ਪਟਨਾ- ਪਟਨਾ ਦੇ ਪੁਰਾਣੇ ਇਲਾਕੇ ਵਿਚ ਕਿਸੇ ਬਾਹਰੀ ਵਿਅਕਤੀ ਨੂੰ ਤਖ਼ਤ ਸ੍ਰੀ ਹਰਮੰਦਿਰ ਸਾਹਿਬ ਦਾ ਵਧੀਕ ਹੈੱਡ ਗਰੰਥੀ ਨਿਯੁਕਤ ਕਰਨ ਨੂੰ ਲੈ ਕੇ ਦੋ ਗਰੁੱਪਾਂ ਵਿਚ ਹੋਈਆਂ ਝੜਪਾਂ ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਸਮੇਤ ਕਈ ਵਿਅਕਤੀ ਜ਼ਖ਼ਮੀ ਹੋ ਗਏ। ਉਪ ਪੁਲਿਸ ਕਪਤਾਨ ਰਾਜੇਸ਼ ਕੁਮਾਰ ਨੇ ਦੱਸਿਆ ਕਿ 10ਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜਨਮ ਸਥਾਨ ਤਖ਼ਤ ਹਰਮੰਦਿਰ ਸਾਹਿਬ ਦਾ ਬਾਹਰੀ ਵਿਅਕਤੀ ਪ੍ਰਤਾਪ ਸਿੰਘ ਨੂੰ ਵਧੀਕ ਹੈੱਡ ਗ੍ਰੰਥੀ ਥਾਪਣ ਨੂੰ ਲੈ ਕੇ ਦੋ ਧਿਰਾਂ ਵਿਚ ਤਲਵਾਰਾਂ ਚੱਲੀਆਂ, ਜਿਸ ਕਾਰਨ ਜਥੇਦਾਰ ਇਕਬਾਲ ਸਿੰਘ, ਉਨ੍ਹਾਂ ਦਾ ਪੁੱਤਰ ਪ੍ਰਕਾਸ਼ ਸਿੰਘ ਕਈ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਦੋਵਾਂ ਧੜਿਆਂ 'ਚੋਂ ਇਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੂਸਰਾ ਬਾਲ ਲੀਲਾ ਕਮੇਟੀ ਨਾਲ ਸਬੰਧਤ ਹੈ। ਸੀਨੀਅਰ ਪੁਲਿਸ ਕਪਤਾਨ ਮਨੂ ਮਹਾਰਾਜ ਦੋਵਾਂ ਗਰੁੱਪਾਂ ਵਿਚਕਾਰ ਰਜ਼ਾਮੰਦੀ ਕਰਵਾਉਣ ਲਈ ਗੁਰਦੁਆਰਾ ਸਾਹਿਬ ਪਹੁੰਚੇ ਹੋਏ ਸਨ। ਵਿਸ਼ਵ ਭਰ ਵਿਚ ਗੁਰੂ ਗੋਬਿੰਦ ਸਿੰਘ ਜੀ ਦਾ 347ਵਾਂ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ। 

ਤਖ਼ਤ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ ਗੁਰਪੁਰਬ ਸਮਾਗਮਾਂ ਦੌਰਾਨ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪ੍ਰਤਾਪ ਸਿੰਘ ਦੇ ਹਮਾਇਤੀਆਂ ਦਰਮਿਆਨ ਹੋਈ ਝੜਪ ਨੂੰ ਅਤਿ ਮੰਦਭਾਗਾ ਦੱਸਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਲਈ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਜਾਣਕਾਰੀ ਅਨੁਸਾਰ ਜਨਰਲ ਸਕੱਤਰ ਸ: ਸੁਖਦੇਵ ਸਿੰਘ ਭੌਰ ਦੀ ਅਗਵਾਈ 'ਚ ਬਣੀ ਇਸ ਕਮੇਟੀ 'ਚ ਮੈਂਬਰ ਕਾਰਜਕਾਰਨੀ ਭਾਈ ਰਜਿੰਦਰ ਸਿੰਘ ਮਹਿਤਾ, ਸ: ਕਰਨੈਲ ਸਿੰਘ ਪੰਜੌਲੀ, ਸ: ਨਿਰਮੈਲ ਸਿੰਘ ਜੌਲਾ ਅਤੇ ਸਕੱਤਰ ਧਰਮ ਪ੍ਰਚਾਰ ਸ: ਸਤਿਬੀਰ ਸਿੰਘ ਸ਼ਾਮਿਲ ਕੀਤੇ ਗਏ ਹਨ, ਜੋ ਤੁਰੰਤ ਪਟਨਾ ਸਾਹਿਬ ਲਈ ਰਵਾਨਾ ਹੋਣਗੇ। ਇਹ ਕਮੇਟੀ ਉੱਘੜੇ ਵਿਵਾਦ ਦੇ ਕਾਰਨਾਂ ਅਤੇ ਹੋਰਨਾਂ ਤੱਥਾਂ ਦੀ ਬਰੀਕੀ ਨਾਲ ਜਾਂਚ ਕਰਕੇ ਜਲਦ ਹੀ ਸ਼੍ਰੋਮਣੀ ਕਮੇਟੀ ਨੂੰ ਆਪਣੀ ਰਿਪੋਰਟ ਦੇਵੇਗੀ, ਜਿਸ ਦੇ ਆਧਾਰ 'ਤੇ ਅਗਾਮੀ ਕਾਰਵਾਈ ਕੀਤੀ ਜਾਵੇਗੀ।



Archive

RECENT STORIES