Posted on January 7th, 2014

ਜਲੰਧਰ-ਕਾਨੂੰਨ ਦੇ ਖੇਤਰ ‘ਚ ਪਿਛਲੇ 30 ਸਾਲਾਂ ਤੋਂ ਸਰਗਰਮ ਰਹੇ ਦੇਸ਼ ਦੇ ਖਾਸ ਵਕੀਲ ਸ. ਐੱਚ. ਐੱਸ. ਫੂਲਕਾ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ‘ਆਮ ਆਦਮੀ ਪਾਰਟੀ’ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧ ‘ਚ ਜਾਣਕਾਰੀ ਦਿੰਦਿਆਂ ਉਕਤ ਆਗੂਆਂ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਖੇਤਰਾਂ ‘ਚ ਫੈਲੇ ਭ੍ਰਿਸ਼ਟਾਚਾਰ ਅਤੇ ਨੈਤਿਕ ਪਤਨ ਵਾਲੇ ਮਾਹੌਲ ਤੋਂ ਆਪਣਾ ਅਤੇ ਦੇਸ਼ ਦਾ ਖਹਿੜਾ ਛੁਡਾਉਣ ਦੀ ਇੱਛਾ ਨਾਲ ਉਹ ‘ਆਪ’ ਦੇ ਬੇੜੇ ‘ਚ ਸਵਾਰ ਹੋਣ ਲਈ ਅੱਗੇ ਵਧ ਰਹੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਸਮਾਜਕ ਅਤੇ ਕਾਨੂੰਨੀ ਸਰਗਰਮੀ ਦੇ ਨਜ਼ਰੀਏ ਤੋਂ ਉਨ੍ਹਾਂ ਨੇ ਲੰਬਾ ਸਮਾਂ ਸੇਵਾ ਨਿਭਾਈ ਅਤੇ ਬਰਾਬਰੀ, ਇਨਸਾਫ ਦੇ ਨਾਲ-ਨਾਲ ਫਿਰਕੂ ਹਿੰਸਾ ਦੇ ਵਿਰੁੱਧ ਵੀ ਆਵਾਜ਼ ਉਠਾਈ। ਉਨ੍ਹਾਂ ਕਿਹਾ ਕਿ ਉਹ ਇਕ ਵੱਡੀ ਤਬਦੀਲੀ ਦੀ ਆਸ ਨਾਲ ‘ਆਪ’ ‘ਚ ਸ਼ਾਮਲ ਹੋਣ ਜਾ ਰਹੇ ਹਨ। ਉਕਤ ਆਗੂਆਂ ਨੇ ਦੱਸਿਆ ਕਿ ਇਸ ਮਨੋਰਥ ਲਈ ਉਹ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਅਰਦਾਸ ਬੇਨਤੀ ਕਰਨ ਉਪਰੰਤ ‘ਆਮ ਆਦਮੀ ਪਾਰਟੀ’ ਦੀ ਮੈਂਬਰਸ਼ਿਪ ਦੇ ਫਾਰਮ ਭਰਨਗੇ। ਜ਼ਿਕਰਯੋਗ ਹੈ ਕਿ ਸ਼ੀ ਐੱਚ. ਐੱਸ. ਫੂਲਕਾ 1984 ‘ਚ ਵਾਪਰੇ ਦਿੱਲੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਸਿੱਖਸ ਫਾਰ ਜਸਟਿਸ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਰਲ ਕੇ ਕਈ ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਇਸ ਸੰਬੰਧ ‘ਚ ਉਨ੍ਹਾਂ ਨੇ ਕਈ ਵਾਰ ਮੀਡੀਆ ‘ਚ ਵੀ ਆਵਾਜ਼ ਉਠਾਈ। ਫੈਡਰੇਸ਼ਨ ਪ੍ਰਧਾਨ ਪੀਰ ਮੁਹੰਮਦ ਨੇ ਵੀ 1984 ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਪਿਛਲੇ ਸਾਲਾਂ ਤੋਂ ਲਗਾਤਾਰ ਸੰਘਰਸ਼ ਕੀਤਾ।

Posted on July 31st, 2026

Posted on July 30th, 2026

Posted on July 29th, 2026

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026

Posted on July 20th, 2026

Posted on July 17th, 2026

Posted on July 16th, 2026

Posted on July 15th, 2026