Posted on January 9th, 2014

<p>ਹਰਭਜਨ ਮਾਨ ਨੂੰ ਚੇਅਰਮੈਨੀ ਬਖਸ਼ਣ ਵੇਲੇ ਦੀ ਤਸਵੀਰ<br></p>
ਮੁਹਾਲੀ- ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਨੇ ਮੋਹਾਲੀ ਸਥਿਤ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਫਤਰ ਤੋਂ ਜਾਰੀ ਪ੍ਰੈੱਸ ਰਿਲੀਜ਼ ਮੁਤਾਬਕ ਹਰਭਜਨ ਮਾਨ ਦੇ ਅਸਤੀਫੇ ਨੂੰ ਮੁੱਖ ਮੰਤਰੀ ਨੇ ਸਵੀਕਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਹਰਭਜਨ ਮਾਨ ਦੀ ਐੱਸ. ਏ. ਐੱਸ. ਨਗਰ ਮੋਹਾਲੀ ਸਥਿਤ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ 21 ਅਪ੍ਰੈਲ, 2012 ਨੂੰ ਨਿਯੁਕਤੀ ਹੋਈ ਸੀ। ਅਸਤੀਫੇ ਦਾ ਕਾਰਨ ਪਤਾ ਨਹੀਂ ਚੱਲ ਸਕਿਆ। ਹਰਭਜਨ ਮਾਨ ਨੇ ਆਪਣੀ ਗਾਇਕੀ ਅਤੇ ਅਦਾਕਾਰੀ ਸਦਕਾ ਪੰਜਾਬੀ ਸਿਨੇਮਾ ਨੂੰ ਇਕ ਨਵੀਂ ਪਛਾਣ ਦਿੱਤੀ ਹੈ। ਉਨ੍ਹਾਂ ਦੀਆਂ ਫਿਲਮਾਂ ਨੇ ਪੰਜਾਬੀ ਫਿਲਮ ਸਿਨੇਮਾ ਲਈ ਦਰਸ਼ਕਾਂ ਦੀ ਭੀੜ ਲਗਾ ਦਿੱਤੀ। ਆਪਣੀਆਂ ਬਹੁਤ ਸਾਰੀਆਂ ਪ੍ਰਸਿੱਧ ਪੰਜਾਬੀ ਫਿਲਮਾਂ ਰਾਹੀਂ ਮਾਨ ਨੇ ਲੋਕਾਂ ਨੂੰ ਪੰਜਾਬੀ ਵਿਰਾਸਤ ਨਾਲ ਜੋੜਨ ਦਾ ਕੰਮ ਕੀਤਾ ਹੈ।

Posted on September 8th, 2026

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026