Posted on January 10th, 2014

ਅੰਮਿ੍ਤਸਰ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਜਿਨ੍ਹਾਂ ਦੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਕੋਠੀ ਦਾ ਘਿਰਾਓ ਕਰਨ ਜਾਂਦਿਆਂ ਪੁਲਸ ਨਾਲ ਹੋਈ ਝੜਪ ਵਿਚ ਪੱਗ ਲੱਥ ਗਈ ਸੀ ਤੇ ਹਸਪਤਾਲ ਵਿਚ ਦਾਖਲ ਹਨ, ਨੇ ਦੂਸਰੇ ਦਿਨ ਵੀ ਅਕਾਲੀ ਦਲ ਵਿਰੁੱਧ ਪੂਰੇ ਵਾਰ ਕੀਤੇ। ਉਨ੍ਹਾਂ ਨੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਹ ਆਪਣੀ ਲੱਥੀ ਪੱਗ ਲਈ ਕਿਸੇ ਵੀ ਅਧਿਕਾਰੀ ਵਿਰੁੱਧ ਕੋਈ ਵੀ ਕਾਰਵਾਈ ਨਹੀਂ ਕਰਵਾਉਣਗੇ ਤੇ ਹੁਣ ਉਹ ਆਪਣੀ ਪੱਗ ਬਚਾ ਕੇ ਰੱਖਣ ਜਿਨ੍ਹਾਂ ਕਾਰਨ ਉਨ੍ਹਾਂ ਦੀ ਪੱਗ ਲੱਥੀ ਹੈ।
ਲਾਲੀ ਮਜੀਠੀਆ ਨੇ ਕਿਹਾ ਕਿ ਉਹ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ ਤੇ ਹਰ ਉਸ ਸਮੱਗਲਰ ਵਿਰੁੱਧ ਲੜਾਈ ਲੜਣਗੇ, ਜਿਹੜਾ ਵੀ ਨਸ਼ਿਆਂ ਨੂੰ ਫੈਲਾਅ ਰਿਹਾ ਹੈ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਜੁੜਿਆ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵਲੋਂ ਦਿੱਤੇ ਗਏ ਪ੍ਰੋਗਰਾਮ ਨੂੰ ਸਿਰੇ ਚੜਾਉਣ ‘ਤੇ 16 ਨੂੰ ਪੰਜਾਬ ਬੰਦ ਤੇ 21 ਦੀ ਭੁੱਖ ਹੜਤਾਲ ਲਈ ਵੀ ਤਿਆਰ ਹਨ। ਉਨ੍ਹਾਂ ਪੁਲਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਦੀ ਉਸ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਿਸ ਵਿਚ ਉਨ੍ਹਾਂ ਨੇ ਉਸ (ਲਾਲੀ) ਨੂੰ ਦਿਲ ਦਾ ਮਰੀਜ਼ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਉਹ ਦਿਲ ਦੇ ਮਰੀਜ਼ ਨਹੀਂ ਹਨ ਤੇ ਕੋਠੀ ਦਾ ਘਿਰਾਓ ਕਰਨ ਜਾਂਦੇ ਸਮੇਂ ਇਕ ਪੁਲਸ ਮੁਲਾਜ਼ਮ ਵਲੋਂ ਉਨ੍ਹਾਂ ਦੇ ਸਿਰ ‘ਤੇ ਡਾਂਗ ਮਾਰਨ ਨਾਲ ਪੱਗ ਲੱਥੀ ਤੇ ਪੁਲਸ ਮੁਲਾਜ਼ਮਾਂ ਵਲੋਂ ਲੱਤਾਂ ਅਤੇ ਡਾਂਗਾਂ ਮਾਰਨ ਨਾਲ ਉਨ੍ਹਾਂ ਦੀ ਹਾਲਤ ਵਿਗੜੀ ਹੈ।
ਉਨ੍ਹਾਂ ਨੇ ਡੀ. ਜੀ. ਪੀ. ਸੁਮੇਧ ਸੈਣੀ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਕਲੀਨ ਚਿੱਟ ਦਿੱਤੇ ਜਾਣ ‘ਤੇ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਿਆਸੀ ਦਬਾਅ ਹੇਠ ਦਿੱਤੀ ਗਈ ਕਲੀਨ ਚਿੱਟ ਹੈ। ਜਦੋਂਕਿ ਕਈ ਦੇਸ਼ਾਂ ਤਕ ਫੈਲੇ ਇਸ ਡਰੱਗ ਮਾਫੀਆ ਦੀ ਇੰਨੀ ਛੇਤੀ ਜਾਂਚ ਹੋ ਹੀ ਨਹੀਂ ਸਕਦੀ। ਉਨ੍ਹਾਂ ਨੇ ਇਸ ਨੂੰ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਮਾਮਲਾ ਦੱਸਿਆ ਹੈ। ਉਨ੍ਹਾਂ ਨੇ ਇਸ ਸਮੇਂ ਬਿਕਰਮ ਸਿੰਘ ਮਜੀਠੀਆ ਨੂੰ ਇਨਸਾਨੀਅਤ ਦਾ ਦੁਸ਼ਮਣ ਦੱਸਦਿਆਂ ਇਹ ਵੀ ਕਿਹਾ ਕਿ ਉਹ ਆਪਣੀ ਲੜਾਈ ਆਖਰੀ ਸਾਹ ਤਕ ਜਾਰੀ ਰੱਖਣਗੇ।

Posted on October 2nd, 2026
Posted on October 2nd, 2026

Posted on October 1st, 2026

Posted on September 29th, 2026

Posted on September 28th, 2026

Posted on September 25th, 2026

Posted on September 24th, 2026

Posted on September 23rd, 2026

Posted on September 22nd, 2026

Posted on September 21st, 2026

Posted on September 18th, 2026

Posted on September 17th, 2026