Posted on January 11th, 2014

ਚੰਡੀਗੜ੍ਹ- ਮਸ਼ਹੂਰ ਐਥਲੀਟ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਅਤੇ ਅਮਰੀਕਾ ‘ਚ ਰਹਿੰਦੀ ਉਨ੍ਹਾਂ ਦੀ ਧੀ ‘ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਈਆਂ ਹਨ ਪਰ ‘ਫਲਾਇੰਗ ਸਿੱਖ’ ਰਾਜਨੀਤੀ ਤੋਂ ਦੂਰ ਰਹਿਣਾ ਚਾਹੁੰਦੇ ਹਨ। ਖੁਦ ਖਿਡਾਰੀ ਰਹਿ ਚੁੱਕੀ ਨਿਰਮਲ ਕੌਰ ਅਤੇ ਉਨ੍ਹਾਂ ਦੀ ਧੀ ਮੋਨਾ ਸਿੰਘ ਨੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਦੀ ਮੈਂਬਰਸ਼ਿਪ ਦਾ ਫਾਰਮ ਭਰ ਦਿੱਤਾ ਹੈ ਅਤੇ ਮਿਲਖਾ ਸਿੰਘ ਨੇ ਕਿਹਾ ਕਿ ਉਹ ਉਨ੍ਹਾਂ ਦੇ ਫੈਸਲੇ ਦਾ ਸਨਮਾਨ ਕਰਦੇ ਹਨ।
ਮਿਲਖਾ ਨੇ ਸ਼ਨੀਵਾਰ ਨੂੰ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਤਨੀ ਅਤੇ ਧੀ ‘ਆਪ’ ‘ਚ ਸ਼ਾਮਲ ਹੋ ਗਈਆਂ ਹਨ, ਉਨ੍ਹਾਂ ਨੇ ਸ਼ੁੱਕਰਵਾਰ ਨੂੰ ਫਾਰਮ ਭਰਿਆ ਸੀ। ਮਿਲਖਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਅਤੇ ਧੀ ਆਮ ਆਦਮੀ ਪਾਰਟੀ ਦੇ ਮਕਸਦ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕੰਮ ਤੋਂ ਕਾਫੀ ਪ੍ਰਭਾਵਿਤ ਹੋਈਆਂ ਹਨ।
ਇਹ ਪੁੱਛਣ ‘ਤੇ ਕਿ ਕੀ ਉਹ ‘ਆਪ’ ਜਾਂ ਕਿਸੇ ਹੋਰ ਪਾਰਟੀ ਨਾਲ ਜੁੜਣ ‘ਤੇ ਵਿਚਾਰ ਕਰ ਰਹੇ ਹਨ ਤਾਂ ਉਨ੍ਹਾਂ ਨੇ ਕਿਹਾ ਕਿ ਜੇ ਉਹ ਚਾਹੁੰਦੇ ਤਾਂ ਉਹ ਉਸ ਸਮੇਂ ਵੀ ਰਾਜਨੀਤੀ ‘ਚ ਸ਼ਾਮਲ ਹੋ ਸਕਦੇ ਸਨ, ਜਦੋਂ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਪ੍ਰਧਾਨ ਮੰਤਰੀ ਸਨ।

Posted on September 8th, 2026

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026