Posted on January 13th, 2014

ਚੰਡੀਗੜ੍ਹ- ਨਸ਼ਾ ਤਸਕਰੀ ਦੇ ਮਾਮਲੇ ‘ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਏ ਜਾਣ ਦੇ ਮਾਮਲੇ ‘ਤੇ ਪੰਜਾਬ ਕਾਂਰਗਸ ‘ਚ ਛਿੜੀ ਸਿਆਸੀ ਜੰਗ ਹੋਰ ਤੇਜ਼ ਹੁੰਦੀ ਜਾ ਰਹੀ ਹੈ। ਇਸ ਪੂਰੇ ਮਾਮਲੇ ‘ਚ ਕੈਪਟਨ ਅਮਰਿੰਦਰ ਸਿੰਘ ਦੇ ਸਟੈਂਡ ਦਾ ਵਿਰੋਧ ਕਰ ਰਹੇ ਕਾਂਗਰਸ ਆਗੂਆਂ ‘ਤੇ ਸੋਮਵਾਰ ਨੂੰ ਕੈਪਟਨ ਨੇ ਜੁਆਬੀ ਹਮਲਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਉਹ ਬੰਦੇ ਹੀ ਨਹੀਂ ਸਮਝਦੇ।
ਪੰਜਾਬ ਕਾਂਗਰਸ ਦੇ ਸਕੱਤਰ ਵਰਿੰਦਰ ਸ਼ਰਮਾ, ਅਨਿਲ ਦੱਤਾ, ਸਤਨਾਮ ਸਿੰਘ ਬਿੱਟਾ ਅਤੇ ਸੇਠ ਸਤਪਾਲ ਮਲ ਨੇ ਬੀਤੇ ਦਿਨ ਜਲੰਧਰ ‘ਚ ਇਕ ਪ੍ਰੈੱਸ ਕਾਨਫਰੰਸ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦਾ ਗੱਦਾਰ ਦੱਸਿਆ ਸੀ। ਕੈਪਟਨ ਵਲੋਂ ਸੂਬਾ ਕਾਂਗਰਸ ਦੇ ਸਟੈਂਡ ਦਾ ਵਿਰੋਧ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਅਕਾਲੀ ਦਲ ‘ਚ ਜਾਉਣ ਦੀਆਂ ਅਟਕਲਾਂ ਵੀ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ ਕੈਪਟਨ ਨੇ ਇਨ੍ਹਾਂ ਅਟਕਲਾਂ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਹੋਰਨਾਂ ਆਗੂਆਂ ਵਿਚਾਲੇ ਇਹ ਸਿਆਸੀ ਜੰਗ ਮੀਡੀਆ ‘ਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਚਿੱਠੀ ਨੂੰ ਲੈ ਕੇ ਛਿੜੀ ਹੈ, ਜਿਸ ‘ਚ ਕੈਪਟਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦਾ ਪਿਛੋਕੜ ਵੀ ਨਸ਼ੇ ਦੇ ਕਾਰੋਬਾਰ ਨਾਲ ਜੁੜਿਆ ਦੱਸਿਆ ਹੈ।
ਇਸ ਪੱਤਰ ਤੋਂ ਬਾਅਦ ਕਾਂਗਰਸ ਦਾ ਇਕ ਵੱਡਾ ਧੜਾ ਕੈਪਟਨ ਦੇ ਵਿਰੋਧ ‘ਚ ਖੜਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਹੈ ਕਿ ਉਨ੍ਹਾਂ ਵਲੋਂ ਬਾਜਵਾ ਬਾਰੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਗਈ ਚਿੱਠੀ 18 ਮਹੀਨੇ ਪੁਰਾਣੀ ਹੈ। ਕੈਪਟਨ ਦੀ ਇਹ ਚਿੱਠੀ ਐਤਵਾਰ ਨੂੰ ਸਾਹਮਣੇ ਆਈ ਸੀ।

Posted on October 2nd, 2026
Posted on October 2nd, 2026

Posted on October 1st, 2026

Posted on September 29th, 2026

Posted on September 28th, 2026

Posted on September 25th, 2026

Posted on September 24th, 2026

Posted on September 23rd, 2026

Posted on September 22nd, 2026

Posted on September 21st, 2026

Posted on September 18th, 2026

Posted on September 17th, 2026