Posted on January 13th, 2014

ਚੰਡੀਗੜ੍ਹ- ਪੰਜਾਬ ਦੇ ਸਾਬਕਾ ਡੀ. ਜੀ. ਪੀ. (ਜੇਲ) ਸ਼੍ਰੀ ਸ਼ਸ਼ੀਕਾਂਤ ਵੀ ‘ਆਮ ਆਦਮੀ ਪਾਰਟੀ’ (ਆਪ) ਦੇ ਬੇੜੇ ‘ਤੇ ਸਵਾਰ ਹੋ ਗਏ ਹਨ। ਸ਼ਸ਼ੀਕਾਂਤ ਨੇ ਕਿਹਾ ਕਿ ਉਹ ਆਪਣੀ ਇੱਛਾ ਨਾਲ ਇਸ ਪਾਰਟੀ ‘ਚ ਸ਼ਾਮਲ ਹੋ ਰਹੇ ਹਨ, ਕਿਉਂਕਿ ਇਹ ਪਾਰਟੀ ਹੀ ਉਨ੍ਹਾਂ ਦੀ ਸੋਚ ਅਨੁਸਾਰ ਕਿਸੇ ਹੱਦ ਤੱਕ ਖਰੀ ਉਤਰਦੀ ਹੈ, ਜਦੋਂ ਕਿ ਦੇਸ਼ ਦੀਆਂ ਬਹੁਤੀਆਂ ਸਿਆਸੀ ਪਾਰਟੀਆਂ ਭ੍ਰਿਸ਼ਟਾਚਾਰ ਦੀ ਦਲਦਲ ‘ਚ ਡੁੱਬ ਚੁੱਕੀਆਂ ਹਨ। ਸ਼ਸ਼ੀਕਾਂਤ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ‘ਆਮ ਆਦਮੀ ਪਾਰਟੀ’ ਦੇਸ਼ ਦੀ ਜਨਤਾ ਨੂੰ ਭ੍ਰਿਸ਼ਟਾਚਾਰ ਅਤੇ ਹੋਰ ਬੁਰਾਈਆਂ ਤੋਂ ਛੁਟਕਾਰਾ ਦਿਵਾਏਗੀ ਅਤੇ ਨਾਲ ਹੀ ਲੋਕਾਂ ਲਈ ਇਨਸਾਫ ਯਕੀਨੀ ਬਣਾਵੇਗੀ।
ਜ਼ਿਕਰਯੋਗ ਹੈ ਕਿ ਡੀ. ਜੀ. ਪੀ. ਸ਼ਸ਼ੀਕਾਂਤ ਪੰਜਾਬ ‘ਚ ਚੱਲ ਰਹੇ ਡਰੱਗਜ਼ ਰੈਕਟ ਦੇ ਮਾਮਲੇ ‘ਚ ਪਿਛਲੇ ਸਮੇਂ ਤੋਂ ਚਰਚਾ ‘ਚ ਰਹੇ ਹਨ, ਕਿਉਂਕਿ ਉਨ੍ਹਾਂ ਨੇ ਇਸ ਸੰਬੰਧ ‘ਚ ਸਰਕਾਰ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲ ਉਂਗਲੀ ਉਠਾਈ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ‘ਚ ਚੱਲ ਰਹੀ ਨਸ਼ਾ ਤਸਕਰੀ ਦੀ ਸੀ.ਬੀ.ਆਈ. ਜਾਂਚ ਦਾ ਵਿਰੋਧ ਕਰਨਾ ਮੰਦਭਾਗੀ ਗੱਲ ਹੈ ਅਤੇ ਅਜਿਹਾ ਕਰਕੇ ਉਨ੍ਹਾਂ ਨੇ ਨਸ਼ਿਆਂ ਦੇ ਵਾਪਾਰ ਦੀ ਸੀ.ਬੀ.ਆਈ ਜਾਂਚ ਦਾ ਵਿਰੋਧ ਕਰਕੇ ਨਸ਼ਿਆਂ ਦੇ ਵਾਪਾਰੀਆਂ ਦਾ ਪੱਖ ਪੂਰਿਆ | ਸਾਬਕਾ ਡੀ.ਜੀ.ਪੀ. ਸ੍ਰੀ ਸ਼ਸ਼ੀ ਕਾਂਤ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਉਕਤ ਗੱਲ ਕਹਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਤੋਂ ਅਜਿਹੀ ਆਸ ਨਹੀਂ ਸੀ ਨਾਲ ਹੀ ਉਨ੍ਹਾਂ ਇਹ ਮੰਗ ਮੁੜ ਦੁਹਰਾਈ ਕਿ ਜਗਦੀਸ਼ ਭੋਲਾ ਅਤੇ ਉਸ ਦੇ ਹੋਰ ਸਾਥੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ ਰੈਕੇਟ ਦੀ ਸੀ.ਬੀ.ਆਈ. ਵੱਲੋਂ ਜਾਂਚ ਕੀਤੀ ਜਾਵੇ |ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਦੀ ਜਾਂਚ ਤੋਂ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਜੋ ਸੱਚੇ ਹੋਣ ਦਾ ਦਾਅਵਾ ਕਰਦੇ ਹਨ ਉਹ ਤਾਂ ਇਸ ਜਾਂਚ ਉਪਰੰਤ ਹੋਰ ਖਰੇ ਹੋ ਕੇ ਨਿਕਲਣਗੇ |
ਉਨ੍ਹਾਂ ਇਹ ਖੁਲਾਸਾ ਵੀ ਕੀਤਾ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਅਗਵਾ ਕਰਨ ਦੇ ਹੋਏ ਡਰਾਮੇ ਪਿੱਛੋਂ ਵੀ ਉਨ੍ਹਾਂ ‘ਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਦੇ ਸਾਰੇ ਹੀ ਫੋਨ ਵੀ ਟੈਪ ਕੀਤੇ ਜਾ ਰਹੇ ਹਨ |ਉਨ੍ਹਾਂ ਨੇ ਕਿਹਾ ਕਿ ਉਹ ਜਲਦ ਹੀ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਕੇ ਨਸ਼ਾ ਤਸਕਰੀ ਵਿਰੁੱਧ ਜ਼ੋਰਦਾਰ ਮੁਹਿੰਮ ਚਲਾਉਣਗੇ | ਉਨ੍ਹਾਂ ਕਿਹਾ ਕਿ ‘ਆਪ’ ‘ਚ ਸ਼ਾਮਲ ਹੋਣ ਬਾਰੇ ਉਨ੍ਹਾਂ ਦੀ ਸਾਰੀ ਗੱਲਬਾਤ ਤੈਅ ਹੋ ਚੁੱਕੀ ਹੈ ਅਤੇ ਇਸ ਬਾਰੇ ਜਲਦ ਹੀ ਐਲਾਨ ਕਰ ਦਿੱਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਭਾਵੀ ਪੀੜ੍ਹੀ ਨੂੰ ਬਚਾਉਣ ਅਤੇ ਇਸ ਨਸ਼ਾ ਤਸਕਰੀ ਦੇ ਸੱਚ ਨੂੰ ਸਾਹਮਣੇ ਲਿਆਉਣ ਲਈ ਲੋਕਾਂ ਨੂੰ ਵੀ ਖੁੱਲ੍ਹੇ ਕੇ ਸਾਹਮਣੇ ਆਉਣਾ ਪਵੇਗਾ |

Posted on September 8th, 2026

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026