Posted on January 13th, 2014

<h2>ਯੋਗੇਂਦਰ ਯਾਦਵ</h2>
ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਕੌਮੀ ਕਾਰਜਕਾਰਨੀ ਅਤੇ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਯੋਗੇਂਦਰ ਯਾਦਵ ਨੇ ਪੰਜਾਬ ਨਾਲ ਸਬੰਧਤ ਦੋ ਮਹੱਤਵਪੂਰਨ ਖ਼ੁਲਾਸੇ ਕੀਤੇ ਹਨ। ਉਨ੍ਹਾਂ ਨੇ ਪੀਪਲਜ਼ ਪਾਰਟੀ ਆਫ ਪੰਜਾਬ ਨਾਲ ਗੱਠਜੋੜ ਦੀ ਸੰਭਾਵਨਾ ਰੱਦ ਕਰ ਦਿੱਤੀ ਅਤੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਰਨੈਲ ਸਿੰਘ ਭਿੰਡਰਾਂਵਾਲਾ ਆਮ ਆਦਮੀ ਪਾਰਟੀ ਦਾ ਹੀਰੋ ਨਹੀਂ ਹੋ ਸਕਦਾ।
ਇੱਥੇ ਪ੍ਰੈਸ ਕਾਨਫਰੰਸ ਦੌਰਾਨ ਪੀਪੀਪੀ ਨਾਲ ਗਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਯਾਦਵ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀਂ ਕਰੇਗੀ। ਜੇਕਰ ਕਿਸੇ ਪਾਰਟੀ ਦੇ ਆਗੂ ਜਾਂ ਕਾਰਕੁਨ ਇਸ ਵਿੱਚ ਸ਼ਾਮਲ ਹੋਣਾ ਚਾਹੁਣ ਤਾਂ ਉਹ ਮੈਂਬਰਸ਼ਿਪ ਦੀ ਚੱਲ ਰਹੀ ਮੁਹਿੰਮ ਤਹਿਤ ਮੈਂਬਰ ਬਣ ਸਕਦੇ ਹਨ।
ਇਸ ਮੌਕੇ ਪੰਜਾਬ ਦੇ ਸਾਬਕਾ ਡੀਜੀਪੀ (ਜੇਲ੍ਹਾਂ) ਸ਼ਸ਼ੀਕਾਂਤ ਵੀ ਨਾਲ ਬੈਠੇ ਸਨ। ਭਾਈ ਗੁਰਬਖ਼ਸ਼ ਸਿੰਘ ਦੀ ਭੁੱਖ ਹੜਤਾਲ ਦੇ ਮੌਕੇ ਸ਼ਸ਼ੀਕਾਂਤ ਵੱਲੋਂ ਸੰਤ ਭਿੰਡਰਾਂਵਾਲਿਆਂ ਨੂੰ ਹੀਰੋ ਕਿਹਾ ਗਿਆ ਸੀ। ਜਦੋਂ ਯਾਦਵ ਨੂੰ ਪੁੱਛਿਆ ਗਿਆ ਕਿ ਆਮ ਆਦਮੀ ਪਾਰਟੀ ਦਾ ਇਸ ਬਾਰੇ ਕੀ ਸਟੈਂਡ ਤਾਂ ਉਨ੍ਹਾਂ ਸਪਸ਼ਟ ਕਿਹਾ ਕਿ ਉਨ੍ਹਾਂ ਨੂੰ ਸਾਬਕਾ ਡੀਜੀਪੀ ਦੇ ਬਿਆਨ ਬਾਰੇ ਤਾਂ ਜਾਣਕਾਰੀ ਨਹੀਂ ਪਰ ਸੰਤ ਭਿੰਡਰਾਂਵਾਲੇ ਆਮ ਆਦਮੀ ਪਾਰਟੀ ਦੇ ਹੀਰੋ ਨਹੀਂ।
ਇਸ ਤੋਂ ਬਾਅਦ ਯਾਦਵ ਯੁਨਾਈਟਿਡ ਸਿੱਖ ਮੂਵਮੈਂਟ ਵੱਲੋਂ ਕੀਤੀ ਗਈ ਕਾਨਫਰੰਸ ਵਿੱਚ ਸ਼ਾਮਲ ਹੋਏ। ਉਨ੍ਹਾਂ 1984 ਦੇ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਮਤੇ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਾਕਤਾਂ ਦੇ ਵਿਕੇਂਦਰੀਕਰਨ ਦੇ ਹੱਕ ਵਿੱਚ ਹੈ।
ਇਸ ਮੌਕੇ ਯੁਨਾਈਟਿਡ ਸਿੱਖ ਮੂਵਮੈਂਟ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਯਾਦਵ ਨੇ ਕਿਹਾ ਕਿ ਮੂਵਮੈਂਟ ਕਾਇਮ ਰੱਖਣ ਦੇ ਬਾਵਜੂਦ ਉਹ ਪਾਰਟੀ ਦੇ ਮੈਂਬਰ ਬਣ ਸਕਦੇ ਹਨ। ਜ਼ਿਕਰਯੋਗ ਹੈ ਕਿ ਯੁਨਾਈਟਿਡ ਸਿੱਖ ਮੂਵਮੈਂਟ ਵਿੱਚ ਦਮਦਮੀ ਟਕਸਾਲ ਨਾਲ ਸਬੰਧਤ ਭਾਈ ਮੋਹਕਮ ਸਿੰਘ, ਮੁਖਤਿਆਰ ਸਿੰਘ ਟੋਡਰਵਾਲ, ਸਿੱਖ ਸਟੂਡੈਂਟਸ ਦੇ ਪ੍ਰਧਾਨ ਰਹੇ ਡਾ ਭਗਵਾਨ ਸਿੰਘ ਅਤੇ ਹੋਰ ਕਈ ਸਿੱਖ ਆਗੂ ਸ਼ਾਮਲ ਹਨ।
ਯੂਨਾਈਟਿਡ ਸਿੱਖ ਮੂਵਮੈਂਟ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਯਾਦਵ ਨੇ ਅਪਨੀ ਤਰਫੋਂ ਸੱਚ ਕਿਹਾ ਹੈ। ਭਿੰਡਰਾਂਵਾਲੇ ਸਾਡੇ ਲਈ ਹੀਰੋ ਹਨ ਅਤੇ ਉਨ੍ਹਾਂ ਲਈ ਨਹੀਂ ਹਨ। ਜਿੱਥੋਂ ਤੱਕ ਰਾਜਨੀਤਕ ਸਹਿਯੋਗ ਦਾ ਮਾਮਲਾ ਹੈ ਤਾਂ ਇਹ ਜ਼ਰੂਰੀ ਨਹੀਂ ਕਿ ਸਾਰੇ ਮੁੱਦਿਆਂ ’ਤੇ ਸਹਿਮਤੀ ਹੋਵੇ। ਆਮ ਆਦਮੀ ਪਾਰਟੀ ਨੇ ਗਰੀਬ ਅਤੇ ਲੋੜਵੰਦਾਂ ਦੀ ਗੱਲ ਕੀਤੀ ਹੈ। ਇਸ ਲਈ ਮੂਵਮੈਂਟ ਵੱਲੋਂ ਸਮਰਥਨ ਦੇਣ।
ਆਪ ਤੱਕ ਪਹੁੰਚ ਨਹੀਂ ਕੀਤੀ: ਮਨਪ੍ਰੀਤ
ਪੀਪਲਜ਼ ਪਾਰਟੀ ਆਫ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਆਪ ਦੇ ਆਗੂ ਯੋਗੇਂਦਰ ਯਾਦਵ ਵੱਲੋਂ ਪੀਪੀਪੀ ਨਾਲ ਗਠਜੋੜ ਨਾ ਕਰਨ ਦੇ ਦਿੱਤੇ ਬਿਆਨ ’ਤੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਆਮ ਆਦਮੀ ਪਾਰਟੀ ਤੱਕ ਪਹੁੰਚ ਨਹੀਂ ਕੀਤੀ। ਪੀਪੀਪੀ ਕਿਸੇ ਵੀ ਕੌਮੀ ਪਾਰਟੀ ਦੇ ਕੰਧਾੜੇ ਚੜ੍ਹ ਕੇ ਪੰਜਾਬ ਦੇ ਮਸਲੇ ਹੱਲ ਨਹੀਂ ਕਰਵਾਏਗੀ।

Posted on September 8th, 2026

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026