Posted on January 14th, 2014

ਸ੍ਰੀ ਮੁਕਤਸਰ ਸਾਹਿਬ— ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਤਿਹਾਸਕ ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਤੋਂ ਚੋਣ ਲੜੇਗੀ। ਉਨ੍ਹਾਂ ਦੱਸਿਆ ਕਿ ਇਹ ਚੋਣਾਂ ਉਹ ਆਪਣੇ ਤੌਰ 'ਤੇ ਹੀ ਲੜਨਗੇ। ਸ. ਮਾਨ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਪੰਜਾਬ 'ਚ ਕੋਈ ਵੀ ਸੁਰੱਖਿਅਤ ਨਹੀਂ ਹੈ। ਪੰਜਾਬ 'ਚ ਅਮਨ-ਕਾਨੂੰਨ ਦੀ ਹਾਲਤ ਖਸਤਾ ਹੋ ਚੁੱਕੀ ਹੈ ਅਤੇ ਪੰਜਾਬ 'ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਰਹੀਂ, ਜਿਸ ਕਾਰਨ ਹਰ ਪਾਸੇ ਅਫਰਾ-ਤਫਰੀ ਦਾ ਮਾਹੌਲ ਬਣਿਆ ਹੋਇਆ ਹੈ, ਜੋ ਅਕਾਲੀ ਸਰਕਾਰ ਦੀ ਨਾਕਾਮੀ ਦਾ ਸਿੱਟਾ ਹੈ। ਸ. ਮਾਨ ਨੇ ਨਸ਼ਿਆਂ ਪ੍ਰਤੀ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਮੌਜੂਦਾ ਅਕਾਲੀ ਸਰਕਾਰ ਪੂਰੀ ਤਰ੍ਹਾਂ ਨਸ਼ਿਆਂ 'ਚ ਗ੍ਰਸਤ ਹੋ ਚੁੱਕੀ ਹੈ ਅਤੇ ਇਸ ਦੇ ਆਗੂ ਹੀ ਨਸ਼ਿਆਂ ਨੂੰ ਤਰਜੀਹ ਦੇ ਰਹੇ ਹਨ ਅਤੇ ਇਸ ਦੀ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ ਤਾਂ ਹੀ ਡਰੱਗ ਮਾਮਲੇ 'ਚ ਹੋਰ ਤੱਥ ਲੋਕਾਂ ਦੇ ਸਾਹਮਣੇ ਆ ਸਕਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਬਾਦਲ ਐਂਡ ਪਾਰਟੀ ਨੂੰ ਟੱਕਰ ਦੇਵੇਗੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਜਾਇਦਾਦ ਟੈਕਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਮੱਧ ਵਰਗੀ ਪਰਿਵਾਰਾਂ 'ਤੇ ਅਸਹਿ ਬੋਝ ਪਿਆ ਹੈ। ਪੰਜਾਬ ਸਰਕਾਰ ਨੂੰ ਆਪਣੇ ਫਾਲਤੂ ਦੇ ਖਰਚਿਆਂ ਨੂੰ ਕੰਟਰੋਲ ਕਰਕੇ ਦਿਨੋਂ-ਦਿਨ ਵਿਗੜਦੀ ਜਾ ਰਹੀ ਪੰਜਾਬ ਦੇ ਖਜ਼ਾਨੇ ਦੀ ਹਾਲਤ ਸੁਧਾਰਨੀ ਚਾਹੀਦੀ ਹੈ।

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026