Posted on January 22nd, 2014

ਚੰਡੀਗੜ੍ਹ- ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਸ਼ਾ ਤਸਕਰੀ ਦੇ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਨੂੰ ਲੈ ਕੇ ਭੁੱਖ-ਹੜਤਾਲ ‘ਤੇ ਬੈਠੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ‘ਤੇ ਤਿੱਖਾ ਵਿਅੰਗ ਕੀਤਾ ਹੈ। ਚੰਡੀਗੜ੍ਹ ਵਿਖੇ ਅਕਾਲੀ ਆਗੂ ਅਵਤਾਰ ਸਿੰਘ ਹਿੱਤ ਨੂੰ ਉਦਯੋਗ ਵਿਭਾਗ ਦਾ ਚੇਅਰਮੈਨ ਬਣਾਏ ਜਾਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭੁੱਖ-ਹੜਤਾਲ ‘ਤੇ ਬੈਠੇ ਪ੍ਰਤਾਪ ਸਿੰਘ ਬਾਜਵਾ ਦਾ ਭਾਰ ਵੀ ਮੀਡੀਆ ਨੂੰ ਚੈੱਕ ਕਰ ਲੈਣਾ ਚਾਹੀਦਾ ਹੈ।
ਬਾਦਲ ਨੇ ਇਕ ਵਾਰ ਫਿਰ ਪੂਰੇ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਨੂੰ ਸਿਰੇ ਤੋਂ ਨਕਾਰ ਦਿੱਤਾ।
ਬਾਦਲ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਇਕ ਦੋਸ਼ੀ ਦੇ ਬਿਆਨ ਦੇ ਆਧਾਰ ‘ਤੇ ਸੀ. ਬੀ. ਆਈ. ਜਾਂਚ ਦੀ ਮੰਗ ਕਰਨਾ ਜਾਇਜ਼ ਨਹੀਂ ਹੈ। ਬਾਦਲ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਡੀ. ਜੀ. ਪੀ. ਵਲੋਂ ਕੀਤੀ ਜਾ ਰਹੀ ਹੈ। ਬਾਦਲ ਨੇ ਦੋਸ਼ ਲਾਇਆ ਕਿ ਕਾਂਗਰਸ ਕੋਲੋਂ ਆਉਣ ਵਾਲੀਆਂ ਚੋਣਾਂ ਲਈ ਕੋਈ ਮੁੱਦਾ ਨਹੀਂ ਹੈ, ਲਿਹਾਜਾ ਉਹ ਇਸ ਮੁੱਦੇ ਨੂੰ ਬਿਨਾਂ ਕਿਸੇ ਕਾਰਨ ਲੰਬਾ ਖਿੱਚ ਰਹੀ ਹੈ।

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026