Posted on January 31st, 2014

ਸੰਗਰੂਰ- ਬੇਦੋਸ਼ੇ ਸਿੱਖ ਦੇ ਕਤਲ ਕੇਸ ’ਚ ਭਗੌੜੇ ਪੰਜਾਬ ਪੁਲੀਸ ਦੇ ਬਰਖਾਸਤ ਡੀਐਸਪੀ ਨੂੰ ਲੱਭਣ ਲਈ ਜ਼ਿਲ੍ਹਾ ਪੁਲੀਸ ਵੱਲੋਂ ਸਰਗਰਮੀ ਨਾਲ ਭਾਲ ਆਰੰਭ ਕਰਦਿਆਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ। ਡੀਐਸਪੀ ਧੂਰੀ ਕ੍ਰਿਸ਼ਨ ਕੁਮਾਰ ਪੈਥੇ ਨੇ ਆਪਣੇ ਦਫਤਰ ’ਚ ਬੁਲਾਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਥਾਣਾ ਸ਼ੇਰਪੁਰ ਵਿੱਚ ਦਰਜ ਹੋਏ ਮੁਕੱਦਮੇ ਵਿੱਚ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਭੁਗਤ ਰਿਹਾ ਸਾਬਕਾ ਡੀਐਸਪੀ ਗੁਰਜੀਤ ਸਿੰਘ ਬਠਿੰਡਾ ਜੇਲ੍ਹ ’ਚੋਂ ਪੈਰੋਲ ’ਤੇ ਆਉਣ ਮਗਰੋਂ ਭਗੌੜਾ ਚੱਲਿਆ ਆ ਰਿਹਾ ਹੈ ਅਤੇ ਪੁਲੀਸ ਵੱਲੋਂ ਸਰਗਰਮੀ ਨਾਲ ਉਸ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਗੌੜੇ ਡੀਐਸਪੀ ਨੂੰ ਕਾਬੂ ਕਰਨ ਲਈ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਵਿੱਚ ਏਐਸਆਈ ਅਵਤਾਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਬਿਹਾਰ, ਨੇਪਾਲ, ਇੰਚਾਰਜ ਸੀਆਈਏ ਬਹਾਦਰ ਸਿੰਘ ਵਾਲਾ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਫਿਰੋਜਪੁਰ ਫਰੀਦਕੋਟ ਤੇ ਕੋਟਕਪੁਰਾ, ਥਾਣਾ ਸ਼ੇਰਪੁਰ ਦੇ ਇੰਚਾਰਜ ਐਚ.ਪੀ. ਸਿੰਘ ਦੀ ਅਗਵਾਈ ਹੇਠਲੀ ਪਾਰਟੀ ਪਟਿਆਲਾ, ਫਤਿਹਗੜ੍ਹ ਸਾਹਿਬ, ਚੰਡੀਗੜ੍ਹ, ਮਾਨਸਾ, ਬਰਨਾਲਾ ਤੇ ਸੰਗਰੂਰ ਤੇ ਐਸਐਚਓ ਸਿਟੀ ਧੂਰੀ ਸਤਨਾਮ ਸਿੰਘ ਦੀ ਅਗਵਾਈ ਹੇਠਲੀ ਟੀਮ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਅਤੇ ਇਸ ਤੋਂ ਇਲਾਵਾ ਪੰਜਵੀਂ ਟੀਮ ਐਸਐਚਓ ਅਕਾਸ਼ਦੀਪ ਸਿੰਘ ਔਲਖ ਪੀਪੀਐਸ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਚੰਡੀਗੜ੍ਹ, ਅੰਬਾਲਾ ਤੇ ਦਿੱਲੀ ਆਦਿ ਇਲਾਕਿਆਂ ਨਾਲ ਗੰਭੀਰਤਾ ਨਾਲ ਉਥੇ ਰਹਿ ਕੇ ਪੜਤਾਲ ਕਰਕੇ ਕਾਬੂ ਕਰਨ ਦੀ ਕੋਸ਼ਿਸ਼ ਕਰੇਗੀ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026