Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਆਸ਼ੂਤੋਸ਼ ਬ੍ਰਹਮ ਲੀਨ ਕਿ ਸਾਹ ਸੱਤ ਹੀਣ? - ਤਰਕਸ਼ੀਲ ਸਭਿਆਚਾਰਕ ਸੁਸਾਇਟੀ ਆਫ਼ ਕੈਨੇਡਾ

Posted on February 3rd, 2014

<p>ਬਾਈ ਅਵਤਾਰ ਗਿੱਲ<br></p>


ਸਰੀ- ਤਰਕਸ਼ੀਲ ਸਭਿਆਚਾਰਕ ਸੁਸਾਇਟੀ ਆਫ਼ ਕੈਨੇਡਾ ਦੀ ਇਕੱਤਰਤਾ ਬਾਈ ਅਵਤਾਰ ਗਿੱਲ ਦੀ ਪ੍ਰਧਾਨਗੀ ਹੇਠ ਪ੍ਰੋਗਰੈਸਿੱਵ ਕਲਚਰਲ ਸੈਂਟਰ ਸਰੀ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸਕੱਤਰ ਗੁਰਮੇਲ ਗਿੱਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਆਸ਼ੂਤੋਸ਼ (ਪਖੰਡੀ ਸਾਧ) ਦੇ ਡੇਰੇ ਵੱਲੋਂ ਉਸਦੀ ਮੌਤ, ਜਿਸਦੀ ਪੁਸ਼ਟੀ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਵੀ ਕੀਤੀ ਜਾ ਚੁੱਕੀ ਹੈ, ਬਾਰੇ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਸਖ਼ਤ ਨੋਟਿਸ ਲਿਆ ਗਿਆ। ਉਸ ਬਾਰੇ ਇਹ ਕਹਿਣਾ ਕਿ ਉਹ ਬ੍ਰਹਮਲੀਨ ਹੋ ਗਿਆ ਹੈ, ਲੋਕਾਂ ਨਾਲ ਇੱਕ ਬਹੁਤ ਵੱਡਾ ਧੋਖਾ ਹੈ। ਮੀਟਿੰਗ ਵਿੱਚ ਇਸ ਗੱਲ ਦੀ ਸਖ਼ਤ ਨਿਖੇਧੀ ਕੀਤੀ ਗਈ ਕਿ ਡੇਰੇ ਦੇ ਨਾਲ ਨਾਲ ਪ੍ਰਸ਼ਾਸ਼ਨ ਵੀ ਲੋਕਾਂ ਨੂੰ ਸਹੀ ਜਾਣਕਾਰੀ ਦੇਣ ਤੋਂ ਅਸਮਰੱਥ ਰਿਹਾ ਹੈ ਅਤੇ ਇਸ ਤਰ੍ਹਾਂ ਕਰਕੇ ਪ੍ਰਸ਼ਾਸ਼ਨ ਵੀ ਡੇਰੇ ਦੀ ਇਸ ਸਾਜਿਸ਼ ਦਾ ਹਿੱਸਾ ਬਣ ਗਿਆ ਹੈ।

ਉਕਤ ਤਰਕਸ਼ੀਲਾਂ ਦਾ ਕਹਿਣਾ ਹੈ ਕਿ ਪ੍ਰਸ਼ਾਸ਼ਨ ਲੋਕਾਂ ਵਿੱਚ ਅੰਧਵਿਸ਼ਵਾਸ਼ ਫੈਲਾਉਣ ਵਾਲਿਆਂ ਦੇ ਖ਼ਿਲਾਫ ਬਣਦੀ ਕਾਨੂੰਨੀ ਕਾਰਵਾਈ ਨਾ ਕਰਕੇ ਸੰਵਿਧਾਨਕ ਜ਼ਿੰਮੇਵਾਰੀ ਨਾ ਨਿਭਾਉਣ ਦਾ ਵੀ ਦੋਸ਼ੀ ਹੈ। ਅਸੀਂ ਪ੍ਰਸ਼ਾਸ਼ਨ ਤੋਂ ਇਹ ਮੰਗ ਕਰਦੇ ਹਾਂ ਕਿ ਆਸ਼ੂਤੋਸ਼ ਦੀ ਲਾਸ਼ ਦਾ ਤੁਰੰਤ ਪੋਸਟ ਮਾਰਟਮ ਕਰਵਾ ਕੇ ਸਚਾਈ ਲੋਕਾਂ ਦੇ ਸਾਹਮਣੇ ਲਿਆਂਦੀ ਜਾਵੇ। ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਝੂਠਾ ਪ੍ਰਚਾਰ ਕਰਕੇ ਅੰਧਵਿਸ਼ਵਾਸ਼ ਫੈਲਾਉਣ ਵਾਲਿਆਂ ਦੇ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਤਰਕਸ਼ੀਲ਼ਾਂ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਲੋਕ ਵਿਗਿਆਨਕ ਸੋਚ ਅਪਨਾਉਣ ਤੇ ਅਜਿਹੇ ਪਖੰਡੀ ਸਾਧਾਂ ਤੇ ਉਨ੍ਹਾਂ ਦੇ ਚੇਲਿਆਂ ਦੀਆਂ ਚਾਲਾਂ ਦਾ ਸ਼ਿਕਾਰ  ਬਣਕੇ ਆਪਣੀ ਆਰਥਿਕ, ਮਾਨਸਿਕ ਤੇ ਸਰੀਰਕ ਲੁੱਟ ਨਾ ਕਰਵਾਉਣ। 



Archive

RECENT STORIES