Posted on February 28th, 2014

ਅੰਮ੍ਰਿਤਸਰ- ਕੀ ਸੱਜਣ ਕੁਮਾਰ ਵਿਰੁੱਧ ਮੁੱਖ ਗਵਾਹ ਜਗਦੀਸ਼ ਕੌਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਹੈ? ਇਹ ਸਵਾਲ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਜਿਸ ਪ੍ਰਕਾਰ ਨਾਲ 1984 ਦੇ ਸਿੱਖ ਕਤਲੇਆਮ ਦੇ ਮੁੱਦੇ ਨੂੰ ਚੁੱਕਿਆ ਤੇ ਲੁਧਿਆਣਾ ਤੋਂ ਪ੍ਰਸਿੱਧ ਵਕੀਲ ਤੇ ਇਨ੍ਹਾਂ ਕੇਸਾਂ ਨੂੰ ਅਦਾਲਤ ਵਿੱਚ ਲੜਨ ਵਾਲੇ ਐਡਵੋਕੇਟ ਐਚ ਐਸ ਫੂਲਕਾ ਨੂੰ ਚੋਣ ਲੜਾਉਣ ਦਾ ਫੈਸਲਾ ਕੀਤਾ ਹੈ, ਉਸ ਤੋਂ ਸੰਕੇਤ ਮਿਲੇ ਹਨ ਕਿ ਨਿਰੋਲ ਪੰਥਕ ਹਲਕੇ ਤੋਂ ਆਮ ਆਦਮੀ ਪਾਰਟੀ ਬੀਬੀ ਜਗਦੀਸ਼ ਕੌਰ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰ ਸਕਦੀ ਹੈ। ਜਾਣਕਾਰ ਦੱਸਦੇ ਹਨ ਕਿ ਬੀਬੀ ਜਗਦੀਸ਼ ਕੌਰ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਜਾ ਕੇ ਮੁਲਾਕਾਤ ਕਰ ਆਏ ਹਨ ਤੇ ਦੋਵੇਂ ਧਿਰਾਂ ਇਸ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀਆਂ ਹਨ। ਇਹ ਸੂਤਰ ਦੱਸਦੇ ਹਨ ਕਿ ਬੀਬੀ ਜਗਦੀਸ਼ ਕੌਰ ਨੇ ਵੀ ਮਹਿਸੂਸ ਕੀਤਾ ਹੈ ਕਿ ਬੇਗਾਨੇ ਹੱਥੀਂ ਲੜਾਈ ਲੜਨ ਦੀ ਬਜਾਏ ਕਿਉਂ ਨਾ ਖੁਦ ਪਾਰਲੀਮੈਂਟ ਵਿੱਚ ਜਾ ਕੇ 1984 ਦੇ ਸਿੱਖ ਕਤਲੇਆਮ ਪੀੜਤਾਂ ਦੀ ਆਵਾਜ਼ ਬੁਲੰਦ ਕਰ ਕੇ ਇਨਸਾਫ ਦਾ ਇਕ ਹੋਰ ਹੰਭਲਾ ਮਾਰਿਆ ਜਾਵੇ।

Posted on July 31st, 2026

Posted on July 30th, 2026

Posted on July 29th, 2026

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026

Posted on July 20th, 2026

Posted on July 17th, 2026

Posted on July 16th, 2026

Posted on July 15th, 2026