Posted on March 11th, 2014

ਜਲੰਧਰ- ਅਕਾਲੀ ਦਲ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬਠਿੰਡਾ ਲੋਕ ਸਭਾ ਸੀਟ ਤੋਂ ਹਰਸਿਮਰਤ ਕੌਰ ਬਾਦਲ ਦੇ ਖਿਲਾਫ ਮੈਦਾਨ ‘ਚ ਉਤਰ ਰਹੇ ਮਨਪ੍ਰੀਤ ਬਾਦਲ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ। ਢੀਂਡਸਾ ਨੇ ਕਿਹਾ ਕਿ ਬਠਿੰਡਾ ਲੋਕ ਸਭਾ ਸੀਟ ‘ਤੇ ਮਨਪ੍ਰੀਤ ਦਾ ਮੈਦਾਨ ‘ਚ ਉਤਰਣਾ ਉਸ ਦੀ ਸਿਆਸੀ ਗਲਤੀ ਹੈ ਅਤੇ ਨਤੀਜੇ ਤੋਂ ਬਾਅਦ ਮਨਪ੍ਰੀਤ ਨੂੰ ਇਸ ਗਲਤੀ ਦਾ ਅਹਿਸਾਸ ਹੋ ਜਾਵੇਗਾ।
ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਵਿਕਾਸ ਦੇ ਕਾਫੀ ਕੰਮ ਕੀਤੇ ਹਨ ਅਤੇ ਵਿਕਾਸ ਦੇ ਮੁੱਦੇ ‘ਤੇ ਹੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਚੋਣ ਮੈਦਾਨ ‘ਚ ਉਤਰ ਰਿਹਾ ਹੈ। ਢੀਂਡਸਾ ਨੇ ਕਿਹਾ ਕਿ ਇਨ੍ਹਾਂ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ ਦੇ ਅਹੁਦੇਦਾਰ ਨਰਿੰਦਰ ਮੋਦੀ ਦਾ ਵੀ ਕਾਫੀ ਪ੍ਰਭਾਵ ਰਹੇਗਾ।
ਅੰਮ੍ਰਿਤਸਰ ਲੋਕ ਸਭਾ ਸੀਟ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ‘ਤੇ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਇਹ ਭਾਜਪਾ ਦਾ ਅੰਦਰੂਨੀ ਮਾਮਲਾ ਹੈ ਅਤੇ ਅਕਾਲੀ ਦਲ ਇਸ ‘ਚ ਦਖਲ ਨਹੀਂ ਦੇ ਰਿਹਾ।
ਢੀਂਡਸਾ ਨੇ ਇਸ ਦੌਰਾਨ ਅਕਾਲੀ ਦਲ ਭਾਜਪਾ ਗਠਜੋੜ ਵਲੋਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਹੁੰਝਾ ਫੇਰ ਜਿੱਤ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਆਉਣ ਵਾਲੀਆਂ ਚੋਣਾਂ ‘ਚ ਇਹ ਗਠਜੋੜ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਜਿੱਤ ਹਾਸਲ ਕਰੇਗਾ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026