Posted on March 22nd, 2014

ਨਵੀਂ ਦਿੱਲੀ- ਦੈਨਿਕ 'ਏਸ਼ੀਅਨ ਏਜ਼' ਦੇ ਸਾਬਕਾ ਮੁੱਖ ਸੰਪਾਦਕ, 'ਸੰਡੇ ਗਾਰਡੀਅਨ' ਦੇ ਸੰਸਥਾਪਕ ਤੇ ਸੀਨੀਅਰ ਪੱਤਰਕਾਰ ਤੇ ਲੇਖਕ ਐਮ. ਜੇ. ਅਕਬਰ ਅੱਜ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਰਾਜਨਾਥ ਸਿੰਘ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋ ਗਏ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਪਾਰਟੀ ਦਾ ਬੁਲਾਰਾ ਬਣਾਇਆ ਗਿਆ ਹੈ। ਚਰਚਾ ਹੈ ਕਿ ਅਕਬਰ ਨੂੰ ਦਿੱਲੀ ਤੋਂ ਲੋਕ ਸਭਾ ਚੋਣਾਂ ਲਈ ਟਿਕਟ ਵੀ ਦਿੱਤੀ ਜਾ ਸਕਦੀ ਹੈ।
ਇਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਅਕਬਰ ਨੇ ਕਿਹਾ ਕਿ ਉਹ ਰਾਜਨੀਤੀ 'ਚ 'ਨੀਤੀ' ਲਈ ਵਾਪਸ ਆਏ ਹਨ ਤੇ ਇਹ ਅਜਿਹਾ ਮੌਕਾ ਹੈ ਜਿਥੇ ਸਾਡਾ ਫਰਜ਼ ਬਣਦਾ ਹੈ ਕਿ ਲੋਕਾਂ ਦੀ ਅਵਾਜ਼ ਨਾਲ ਮਿਲ ਕੇ ਦੇਸ਼ ਨੂੰ ਮਜ਼ਬੂਤ ਬਣਾਇਆ ਜਾਵੇ। ਵਰਣਨਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਜ਼ਦੀਕੀ ਰਹਿ ਚੁੱਕੇ ਸੀਨੀਅਰ ਪੱਤਰਕਾਰ ਅਕਬਰ 1989 'ਚ ਕਾਂਗਰਸ ਵਲੋਂ ਕਿਸ਼ਨਗੰਜ ਤੋਂ ਸੰਸਦ ਮੈਂਬਰ ਚੁਣੇ ਗਏ ਸਨ।

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026