Posted on March 22nd, 2014

ਜਲੰਧਰ- ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਹੋਏ ਸਾਬਕਾ ਆਈ ਏ ਐਸ ਅਧਿਕਾਰੀ ਡਾ. ਸਵਰਨ ਸਿੰਘ ਨੇ ਦੋਸ਼ ਲਾਇਆ ਹੈ ਕਿ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ‘ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ‘ਤੇ ਝੂਠਾ ਕੇਸ ਦਰਜ ਕਰਵਾਇਆ ਸੀ।
ਸਵਰਨ ਸਿੰਘ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਉਸ ਨੂੰ ਸ਼ੁਤਰਾਣਾ ਤੋਂ ਟਿਕਟ ਦੇ ਕੇ ਚੋਣ ਲੜਾਉਣਾ ਚਾਹੁੰਦਾ ਸੀ, ਪਰ ਉਸ ਦੇ ਇਨਕਾਰ ਕਰਨ ਅਤੇ ਕਾਂਗਰਸ ਵਿੱਚ ਸ਼ਮੂਲੀਅਤ ਕਰਨ ਦੇ 20 ਦਿਨਾਂ ਦੇ ਅੰਦਰ ਉਨ੍ਹਾਂ ‘ਤੇ ਨਵਾਂ ਸ਼ਹਿਰ ਦੀ ਅਦਾਲਤ ‘ਚ ਕੇਸ ਦਰਜ ਕਰਵਾ ਦਿੱਤਾ ਗਿਆ। ਹੁਣ ਪੰਜਾਬ ਸਰਕਾਰ ਨੇ ਖੁਦ ਹੀ ਅੱਧਾ ਕੇਸ ਵਾਪਸ ਲੈ ਕੇ ਇਹ ਸਵੀਕਾਰ ਕਰ ਲਿਆ ਹੈ ਕਿ ਇਸ ਦੀ ਜਾਂਚ ਸਹੀ ਨਹੀਂ ਕੀਤੀ ਗਈ।
ਡਾ. ਸਵਰਨ ਸਿੰਘ ‘ਤੇ ਸ਼ਹੀਦ ਭਗਤ ਸੰਘ ਦੇ ਜਨਮ ਸ਼ਤਾਬਦੀ ਸਮਾਗਮ ਲਈ ਕੇਂਦਰ ਤੋਂ ਆਏ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਲਾਏ ਗਏ ਸਨ। ਸਮਾਗਮ ਅੰਮ੍ਰਿਤਸਰ ਤੇ ਖਟਕੜ ਕਲਾਂ ‘ਚ ਕਰਵਾਏ ਗਏ ਸਨ। ਉਨ੍ਹਾਂ ਕਿਹਾ ਕਿ ਸਿਰਫ ਇੱਕ ਸ਼ਖਸ ਦੀ ਸ਼ਿਕਾਇਤ ‘ਤੇ ਨਵਾਂ ਸ਼ਹਿਰ ਵਿੱਚ ਕੇਸ ਦਰਜ ਕਰ ਲਿਆ ਗਿਆ, ਜਦ ਕਿ ਅੰਮ੍ਰਿਤਸਰ ‘ਚ ਹੋਏ ਸਮਾਗਮ ਦੀ ਜਾਂਚ ਤੱਕ ਨਹੀਂ ਕੀਤੀ ਗਈ, ਕਿਉਂਕਿ ਉਸ ‘ਚ ਬਿਕਰਮ ਸਿੰਘ ਮਜੀਠੀਆ ਦੀ ਸ਼ਮੂਲੀਅਤ ਸੀ। ਸਾਬਕਾ ਆਈ ਏ ਐਸ ਸਵਰਨ ਸਿੰਘ ਨੇ ਕਿਹਾ ਕਿ ਉਸ ਵਿਰੁੱਧ ਉਸ ਮਾਮਲੇ ਵਿੱਚ ਕੇਸ ਦਰਜ ਕਰਾਇਆ ਗਿਆ, ਜਿਸ ਦਾ ਆਡਿਟ ਖੁਦ ਸਰਕਾਰ ਕਰਵਾ ਚੁੱਕੀ ਸੀ ਤੇ ਸੂਬੇ ਦੇ ਮੁੱਖ ਸਕੱਤਰ ਸਣੇ ਸਾਰੇ ਵੱਡੇ ਅਫਸਰਾਂ ਦੇ ਦਸਤਖਤ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਕਹਿਣ ‘ਤੇ ਵੀ ਗਲਤ ਨਿਯੁਕਤੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਰਾਜਨੀਤੀ ‘ਚ ਫੈਲਿਆ ਗੰਦ ਸਾਫ ਕਰਨ ਲਈ ‘ਆਪ’ ਪਾਰਟੀ ‘ਚ ਵਰਕਰ ਵਜੋਂ ਕੰਮ ਕਰ ਰਹੇ ਹਨ ਤੇ ਹਰ ਤਰ੍ਹਾਂ ਦੇ ਭਿ੍ਰਸ਼ਟਾਚਾਰ ਵਿਰੁੱਧ ਹਨ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026