Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਜੇਤਲੀ ਨੇ ਆਪਰੇਸ਼ਨ ਬਲਿਊ ਸਟਾਰ ਦੀ ਯਾਦਗਾਰ ਬਣਾਉਣਾ ਗਲਤ ਕਰਾਰ ਦਿੱਤਾ

Posted on March 25th, 2014



ਅੰਮ੍ਰਿਤਸਰ- ਭਾਰਤੀ ਜਨਤਾ ਪਾਰਟੀ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਅਰੁਣ ਜੇਤਲੀ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਬਣੀ ਅਪਰੇਸ਼ਨ ਬਲਿਊ ਸਟਾਰ ਦੀ ਯਾਦਗਾਰ ਬਾਰੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਹ ਯਾਦਗਾਰ ਨੂੰ ਬਣਾਉਣਾ ਗਲਤ ਮੰਨਦੀ ਹੈ। ਉਹ ਅੱਜ ਵੀ ਆਪਣੇ ਅਤੇ ਪਾਰਟੀ ਦੇ ਪਹਿਲੇ ਸਟੈਂਡ ‘ਤੇ ਕਾਇਮ ਹਨ। ਅੰਮ੍ਰਿਤਸਰ ਵਿੱਚ ਮੀਡੀਆ ਸੈਂਟਰ ਦਾ ਉਦਘਾਟਨ ਕਰਨ ਵੇਲੇ ਜੇਤਲੀ ਪ੍ਰੈਸ ਕਾਨਫਰੰਸ ਕਰ ਰਹੇ ਸਨ। ਭਾਜਪਾ ਨੇ ਪਹਿਲੀ ਵਾਰ ਖੁੱਲ੍ਹ ਕੇ ਇਸ ਯਾਦਗਾਰ ਦੇ ਮਾਮਲੇ ਵਿੱਚ ਆਪਣਾ ਰੁੱਖ ਸਪੱਸ਼ਟ ਕੀਤਾ ਹੈ।

ਜੇਤਲੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਬਣੀ ਯਾਦਗਾਰ ਦਾ ਵਿਰੋਧ ਕਰਦੀ ਹੈ। ਅਕਾਲੀ ਦਲ ਨਾਲ ਸਾਡਾ ਗਠਜੋੜ ਹੈ, ਪ੍ਰੰਤੂ ਵੱਖ-ਵੱਖ ਮੁੱਦਿਆਂ ‘ਤੇ ਦੋਵਾਂ ਦੇ ਸਿਆਸੀ ਸਟੈਂਡ ਅਲੱਗ ਹੋ ਸਕਦੇ ਹਨ। ਜੇਤਲੀ ਦਾ ਇਹ ਬਿਆਨ ਅਕਾਲੀ ਦਲ ਲਈ ਮੁਸ਼ਕਲ ਬਣ ਸਕਦਾ ਹੈ।

ਜਿ਼ਕਰ ਯੋਗ ਹੈ ਕਿ ਪੰਜਾਬ ਭਾਜਪਾ ਨੇ ਪਹਿਲਾਂ ਵੀ ਇਸ ਯਾਦਗਾਰ ਦਾ ਵਿਰੋਧ ਕੀਤਾ ਸੀ। ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਸਾਰ ਅਕਾਲੀ ਦਲ ਤੇ ਕਾਂਗਰਸ ਵਿਚਾਲੇ ਇਸ ਮੁੱਦੇ ‘ਤੇ ਤਿੱਖੀ ਬਿਆਨਬਾਜ਼ੀ ਹੁੰਦੀ ਰਹੀ ਹੈ। ਜੇਤਲੀ ਨੇ ਕਿਹਾ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨਾਕਾਮ ਹੋ ਰਹੀਆਂ ਹਨ। ਗ੍ਰਹਿ ਮੰਤਰੀ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਮੋਦੀ ਦੀ ਸੁਰੱਖਿਆ ਮਜ਼ਬੂਤ ਹੈ। ਹੁਣ ਅੱਤਵਾਦੀਆਂ ਦੇ ਫੜੇ ਜਾਣ ਨਾਲ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ‘ਤੇ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬਣ ਰਹੀ ਐਨ ਡੀ ਏ ਸਰਕਾਰ ਇਸ ਖੇਤਰ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰੇਗੀ।



Archive

RECENT STORIES