Posted on April 1st, 2014

ਜੈਪੁਰ- ਕੁਝ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਕਾਂਗਰਸੀ ਉਮੀਦਵਾਰ ਇਮਰਾਨ ਮਸੂਦ ਨੇ ਨਰਿੰਦਰ ਮੋਦੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਹੁਣ ਰਾਜਸਥਾਨ ਦੇ ਟੋਂਕ ਜ਼ਿਲੇ ਵਿੱਚ ਭਾਜਪਾ ਵਿਧਾਇਕ ਹੀਰਾ ਲਾਲ ਰੈਗਰ ਨੇ ਕਾਂਗਰਸ ਚੇਅਰਪਰਸਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਖਿਲਾਫ ਅਭੱਦਰ ਭਾਸ਼ਾ ਦੀ ਵਰਤੋਂ ਕੀਤੀ ਹੈ।
ਇੱਕ ਰੈਲੀ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੋਨੀਆ ਤੇ ਰਾਹੁਲ ਗਾਂਧੀ ਦੇ ਕੱਪੜੇ ਉਤਾਰ ਕੇ ਉਨ੍ਹਾਂ ਨੂੰ ਇਟਲੀ ਭੇਜ ਦੇਣਾ ਚਾਹੀਦਾ ਹੈ। ਵਿਵਾਦ ਵਧਦਾ ਦੇਖ ਕੇ ਹੀਰਾ ਲਾਲ ਨੇ ਆਪਣੇ ਬਿਆਨ ‘ਤੇ ਮੁਆਫੀ ਮੰਗ ਲਈ। ਪੁਲਸ ਨੇ ਉਨ੍ਹਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਭਾਜਪਾ ਵਿਧਾਇਕ ਦੇ ਬਿਆਨ ਦੀ ਕਾਂਗਰਸ ਨੇ ਸਖਤ ਨਿੰਦਾ ਕੀਤੀ ਹੈ। ਪਾਰਟੀ ਨੇ ਉਨ੍ਹਾਂ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ। ਓਧਰ ਭਾਜਪਾ ਵਿਧਾਇਕ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।

Posted on August 4th, 2026

Posted on July 31st, 2026

Posted on July 30th, 2026

Posted on July 29th, 2026

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026

Posted on July 20th, 2026

Posted on July 17th, 2026

Posted on July 16th, 2026