Posted on April 23rd, 2014

ਲੁਧਿਆਣਾ- ਸਥਾਨਕ ਗੁਰੂ ਤੇਗ ਬਹਾਦਰ ਹਸਪਤਾਲ ਨੇੜੇ ਕੱਲ੍ਹ ਰਾਤ ਦੋ ਅਣਪਛਾਤੇ ਹਥਿਆਰਬੰਦ ਮੋਟਰ ਸਾਈਕਲ ਵਾਲੇ ਲੁਟੇਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਨੂੰਹ ਸ੍ਰੀਮਤੀ ਇੰਦੂ ਮੱਕੜ ਪਾਸੋਂ ਦੋ ਲੱਖ 50 ਹਜ਼ਾਰ ਦੇ ਕਰੀਬ ਨਕਦੀ ਲੁੱਟ ਕੇ ਫਰਾਰ ਹੋ ਗਏ।
ਘਟਨਾ ਰਾਤ 8.10 ਵਜੇ ਦੇ ਕਰੀਬ ਉਸ ਵਕਤ ਵਾਪਰੀ, ਜਦੋਂ ਸ੍ਰੀਮਤੀ ਮੱਕੜ ਪੈਦਲ ਹਸਪਤਾਲ ਨੇੜੇ ਜਾ ਰਹੇ ਸਨ। ਇਸੇ ਦੌਰਾਨ ਉਥੇ ਮੋਟਰ ਸਾਈਕਲ ‘ਤੇ ਸਵਾਰ ਦੋ ਲੁਟੇਰੇ ਆਏ ਤੇ ਨਕਦੀ ਵਾਲਾ ਪਰਸ ਦੇਣ ਦੀ ਮੰਗ ਕੀਤੀ। ਜਦ ਸ੍ਰੀਮਤੀ ਮੱਕੜ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਲੁਟੇਰੇ ਉਨ੍ਹਾਂ ਤੋਂ ਜ਼ਬਰਦਸਤੀ ਪਰਸ ਖੋਹ ਕੇ ਫਰਾਰ ਹੋ ਗਏ। ਪਰਸ ਵਿੱਚ ਢਾਈ ਲੱਖ ਰੁਪਏ ਦੇ ਕਰੀਬ ਸੀ। ਸੂਚਨਾ ਮਿਲਦੇ ਸਾਰ ਪੁਲਸ ਦੇ ਉਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਘਟਨਾ ਤੋਂ ਬਾਅਦ ਇਲਾਕੇ ਦੀ ਨਾਕਾਬੰਦੀ ਕੀਤੀ ਗਈ, ਪਰ ਲੁਟੇਰਿਆਂ ਦਾ ਕਿਧਰੇ ਪਤਾ ਨਹੀਂ ਲੱਗਾ।

Posted on July 31st, 2026

Posted on July 30th, 2026

Posted on July 29th, 2026

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026

Posted on July 20th, 2026

Posted on July 17th, 2026

Posted on July 16th, 2026

Posted on July 15th, 2026