Posted on May 24th, 2014

ਸੰਗਰੂਰ- ਪੰਜਾਬ ‘ਚ ਆਉਂਦੀਆਂ ਨਗਰ ਕੌਂਸਲ ਚੋਣਾਂ ਤੋਂ ਇਲਾਵਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਹਿੱਸਾ ਜ਼ਰੂਰ ਲਵੇਗੀ ਅਤੇ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਾਉਣਾ ਹੀ ਆਮ ਆਦਮੀ ਪਾਰਟੀ ਦਾ ਮੁੱਖ ਮੁੱਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸ਼ਨੀਵਾਰ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਮਾਨ ਮੈਂਬਰ ਪਾਰਲੀਮੈਂਟ ਬਣਨ ਉਪਰੰਤ ਪਹਿਲੀ ਵਾਰ ਸੰਗਰੂਰ ਸ਼ਹਿਰ ਵਿਚ ਆਏ ਸਨ।
ਉਨਾਂ ਨੇ ਗੱਲਬਾਤ ਕਰਦਿਆਂ ਆਖਿਆ ਕਿ ਬਹੁਤ ਛੇਤੀ ਹੀ ਪੰਜਾਬ ‘ਚ ਆਪ ਦਾ ਢਾਂਚਾ ਤਿਆਰ ਕਰਨ ਲਈ ਜ਼ਿਲਾ ਪੱਧਰ, ਬਲਾਕ ਪੱਧਰ ਅਤੇ ਬੂਥ ਪੱਧਰ ਦੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਹਰ ਪੱਧਰ ਦੀ ਚੋਣ ਲੜੇਗੀ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਲੋਕਾਂ ਨੇ ਬਹੁਤ ਜ਼ਿਆਦਾ ਸਹਿਯੋਗ ਦਿੱਤਾ ਹੈ ਅਤੇ ਉਹ ਵੀ ਹਰ ਪੱਧਰ ‘ਤੇ ਢਾਂਚਾ ਗਠਿਤ ਕਰ ਕੇ ਲੋਕਾਂ ਨਾਲ ਆਪਣਾ ਸੰਪਰਕ ਬਣਾਈ ਰੱਖਣਗੇ। ਉਨ੍ਹਾਂ ਆਖਿਆ ਕਿ ਪੀਪਲਜ਼ ਪਾਰਟੀ ਆਫ ਪੰਜਾਬ ਦੇ ਫੇਲ ਹੋਣ ਕਾਰਨ ਵੀ ਢਾਂਚਾ ਨਾ ਹੋਣਾ ਸੀ ਅਤੇ ਹੁਣ ਅਸੀਂ ਇਹ ਗਲਤੀ ਨਹੀਂ ਕਰਾਂਗੇ, ਛੇਤੀ ਹੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕਤੰਤਰੀ ਤਰੀਕੇ ਨਾਲ ਪਾਰਟੀ ਦੇ ਢਾਂਚੇ ਦਾ ਗਠਨ ਕੀਤਾ ਜਾਵੇਗਾ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਆਖਿਆ ਕਿ ਜੇਲ ਮੰਤਰੀ ਸਵਰਣ ਸਿੰਘ ਫਿਲੌਰ ਨੂੰ ਬਲੀ ਦਾ ਬੱਕਰਾ ਬਣਾਇਆ ਜਦੋਂ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਨੇੜਲੇ ਸਾਥੀਆਂ ਨੂੰ ਇਸ ਮਾਮਲੇ ‘ਚ ਬਚਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ-ਜਿਹੜੇ ਮੰਤਰੀਆਂ ਦਾ ਇਸ ਕੇਸ ‘ਚ ਨਾਂਅ ਆਇਆ ਹੈ, ਮੁੱਖ ਮੰਤਰੀ ਵੱਲੋਂ ਉਨ੍ਹਾਂ ਤੋਂ ਅਸਤੀਫ਼ਾ ਲੈ ਲੈਣਾ ਚਾਹੀਦਾ ਸੀ ਪਰ ਮੁੱਖ ਮੰਤਰੀ ਨੇ ਅਜਿਹਾ ਨਹੀਂ ਕੀਤਾ ।
ਕਾਮੇਡੀ ਰਾਹੀ ਉਠਾਵਾਂਗਾ ਸੰਸਦ ਵਿਚ ਮਸਲੇ
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ‘ਜਗ ਬਾਣੀ’ਨਾਲ ਵਿਸੇਸ਼ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਉਹ ਹੁਣ ਕਾਮੇਡੀ ਕੈਸਟਾਂ ਰਾਹੀਂ ਪੰਜਾਬ ਦੇ ਮਸਲੇ ਸੰਸਦ ਵਿਚ ਉਠਾਉਣਗੇ ਅਤੇ ਪੰਜਾਬ ਦਾ ਹੱਕ ਜ਼ਰੂਰ ਲਿਆ ਕੇ ਕੰਮ ਕਰਾਉਣਗੇ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026