Posted on May 24th, 2014

ਜਲੰਧਰ- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਤੇ ਉਸ ਦੇ ਵਫਦ ਵਲੋਂ ਕੀਤੀ ਗਈ ਪਾਕਿਸਤਾਨ ਯਾਤਰਾ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਮੱਕੜ ਸਪੱਸ਼ਟ ਕਰਨ ਕਿ ਕੀ ਗੁਰਪੁਰਬ ਦੀ ਇਕ ਤਰੀਕ ਬਦਲਣ ਨਾਲ ਸਿੱਖ ਪੰਥ ਦੇ ਸਾਰੇ ਮਸਲੇ ਹੱਲ ਹੋ ਜਾਣਗੇ?
ਜਾਰੀ ਇਕ ਬਿਆਨ ਰਾਹੀਂ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਮੱਕੜ ਨੇ ਬਿਆਨ ਦਿੱਤਾ ਹੈ ਕਿ ਪਾਕਿਸਤਾਨ ਫੇਰੀ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਪਾਕਿਸਤਾਨ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਕੋਲ ਉਨ੍ਹਾਂ ਨੂੰ ਇਕ ਸਰਾਂ ਬਣਾਉਣ ਲਈ ਦੋ ਏਕੜ ਜਗ੍ਹਾ ਦਿੱਤੀ ਜਾਵੇ ਅਤੇ ਗੁਰਦੁਆਰਿਆਂ ਦੀ ਕਾਰ ਸੇਵਾ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਆਗਿਆ ਦਿੱਤੀ ਜਾਵੇ। ਉਨ੍ਹਾਂ ਨੇ ਮੱਕੜ ਦੇ ਇਸ ਬਿਆਨ ਨੂੰ ਹਾਸੋਹੀਣਾ ਤੇ ਪੰਥ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਮੱਕੜ ਇਹ ਸਪੱਸ਼ਟ ਕਰਨ ਕਿ ਕਰੀਬ 52 ਸਾਲ ਪਾਕਿਸਤਾਨ ਦੇ ਗੁਰਧਾਮਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕੋਲ ਰਿਹਾ, ਉਸ ਸਮੇਂ ਇਨ੍ਹਾਂ ਨੂੰ ਸਰਾਵਾਂ ਬਣਾਉਣ ਤੇ ਗੁਰਦੁਆਰਿਆਂ ਦੀ ਕਾਰ ਸੇਵਾ ਕਰਨ ਦਾ ਖਿਆਲ ਕਿਉਂ ਨਹੀਂ ਆਇਆ?
ਉਨ੍ਹਾਂ ਕਿਹਾ ਕਿ ਉਹ ਦੱਸ ਦੇਣ ਕਿ ਉਨ੍ਹਾਂ ਨੂੰ 9 ਸਾਲ ਹੋ ਗਏ ਹਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਿਆ, ਉਨ੍ਹਾਂ ਨੇ ਪਾਕਿਸਤਾਨ ਦੇ ਗੁਰਧਾਮਾਂ ਦੇ ਵਿਕਾਸ ਲਈ ਕਿਹੜੇ ਕਾਰਜ ਕੀਤੇ ਹਨ? ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਕੋਲ ਪਾਕਿਸਤਾਨ ਵਿਚਲੇ ਗੁਰਧਾਮਾਂ ਦੀ ਸੇਵਾ ਸੰਭਾਲ ਸ਼੍ਰੋਮਣੀ ਕਮੇਟੀ ਨੂੰ ਸੌਂਪਣ ਦੀ ਮੰਗ ਕਰਨਾ ਸਾਬਿਤ ਕਰਦਾ ਹੈ ਕਿ ਸ਼੍ਰੋਮਣੀ ਕਮੇਟੀ ਅੱਜ ਵੀ ਪਾਕਿਸਤਾਨ ਕਮੇਟੀ ਨੂੰ ਮਾਨਤਾ ਨਹੀਂ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਅਧੀਨ ਆਉਂਦੇ ਗੁਰਧਾਮਾਂ ਦੀ ਕਾਰ ਸੇਵਾ ਤਾਂ ਬਾਬਿਆਂ ਕੋਲੋਂ ਕਰਵਾਉਂਦੀ ਹੈ ਫਿਰ ਸੇਵਾ ਦੀ ਮੰਗ ਕਰਨਾ ਵੈਸੇ ਵੀ ਵਾਜਿਬ ਨਹੀਂ ਕਿਉਂਕਿ ਬਾਬਾ ਜਗਤਾਰ ਸਿੰਘ ਪਹਿਲਾਂ ਹੀ ਪਾਕਿਸਤਾਨ ਦੇ ਗੁਰਧਾਮਾਂ ਦੀ ਕਾਰ ਸੇਵਾ ਕਰਵਾ ਰਹੇ ਹਨ।

Posted on August 5th, 2026

Posted on August 4th, 2026

Posted on July 31st, 2026

Posted on July 30th, 2026

Posted on July 29th, 2026

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026

Posted on July 20th, 2026

Posted on July 17th, 2026