Posted on May 31st, 2014

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਥਿੰਕ ਟੈਂਕ ਮੰਨੇ ਜਾਣ ਵਾਲੇ ਯੋਗੇਂਦਰ ਯਾਦਵ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਵਿਚ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਮਾੜੇ ਪ੍ਰਦਰਸ਼ਨ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਯੋਗੇਂਦਰ ਯਾਦਵ ਨੇ ਆਪਣੇ ਸਾਰੇ ਅਹੁਦੇ ਛੱਡ ਦਿੱਤੇ ਹਨ। ਲੋਕ ਸਭਾ ਚੋਣਾਂ ਵਿਚ ਪੰਜਾਬ ਨੂੰ ਛੱਡ ਕੇ ਹਰ ਸੂਬੇ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਦੇ ਕਈ ਵੱਡੇ ਆਗੂਆਂ 'ਤੇ ਸਵਾਲ ਉਠ ਰਹੇ ਸਨ ਜਿਨ੍ਹਾਂ ਵਿਚ ਯੋਗੇਂਦਰ ਯਾਦਵ ਦਾ ਨਾਂਅ ਵੀ ਸ਼ਾਮਿਲ ਸੀ। ਚੋਣਾਂ ਵਿਚ ਉਮੀਦਵਾਰਾਂ ਦੀ ਗ਼ਲਤ ਚੋਣ ਕਰਕੇ ਕੁਝ ਆਗੂਆਂ ਨੇ ਉਨ੍ਹਾਂ 'ਤੇ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਸਨ। ਯੋਗੇਂਦਰ ਯਾਦਵ ਨੇ ਕਿਹਾ ਕਿ ਉਹ ਪਾਰਟੀ ਵਿਚ ਕਾਰਕੁਨ ਦੇ ਤੌਰ 'ਤੇ ਕੰਮ ਕਰਦੇ ਰਹਿਣਗੇ।
ਜਾਣਕਾਰੀ ਅਨੁਸਾਰ ਪਾਰਟੀ ਨੇ ਹਾਲੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਹੈ। ਹਾਲਾਂਕਿ ਸਿਆਸੀ ਹਲਕਿਆਂ 'ਚ ਯਾਦਵ ਦੇ ਅਸਤੀਫ਼ੇ ਪਿੱਛੇ ਪਾਰਟੀ ਦੇ ਹਰਿਆਣਾ ਇਕਾਈ ਪ੍ਰਧਾਨ ਨਵੀਨ ਜੈਹਿੰਦ ਅਤੇ ਯੋਗੇਂਦਰ ਯਾਦਵ ਵਿਚਕਾਰ ਚੱਲ ਰਹੀ ਤਕਰਾਰਬਾਜ਼ੀ ਨੂੰ ਵੀ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ। ਨਵੀਨ ਜੈਹਿੰਦ ਤੇ ਯੋਗੇਂਦਰ ਯਾਦਵ ਹਰਿਆਣਾ ਵਿਚ ਪਾਰਟੀ ਵਲੋਂ ਉਮੀਦਵਾਰ ਸਨ। ਯੋਗੇਂਦਰ ਨੇ ਗੁੜਗਾਂਓ ਅਤੇ ਨਵੀਨ ਨੇ ਰੋਹਤਕ ਤੋਂ ਚੋਣ ਲੜੀ ਸੀ ਪਰ ਦੋਵੇਂ ਹੀ ਬੁਰੀ ਤਰ੍ਹਾਂ ਹਾਰ ਗਏ ਸਨ।

Posted on September 8th, 2026

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026