Posted on July 19th, 2014

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ 27 ਜੁਲਾਈ ਨੂੰ ਸਵੇਰੇ 10 ਵਜੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ 'ਚ ਵਿਸ਼ਾਲ ਪੰਥਕ ਇਕੱਤਰਤਾ ਸੱਦਣ ਦਾ ਫ਼ੈਸਲਾ ਕੀਤਾ ਹੈ। ਜਿਸ ਵਿਚ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੇ ਇਸ਼ਾਰੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸਿੱਖ ਧਰਮ, ਸਿੱਖਾਂ ਦੇ ਧਾਰਮਿਕ ਅਸਥਾਨਾਂ ਅਤੇ ਸਿੱਖ ਗੁਰਦੁਆਰਾ ਐਕਟ, 1925 ਉੱਪਰ ਕੀਤੇ ਹਮਲੇ ਦਾ ਜਵਾਬ ਦੇਣ ਲਈ ਪ੍ਰੋਗਰਾਮ ਉਲੀਕਿਆ ਜਾਵੇਗਾ।
ਇਸ ਬਾਰੇ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਸਵੇਰੇ ਇਥੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ ਕੋਰ ਕਮੇਟੀ ਦੀ ਲੰਮਾ ਸਮਾਂ ਚੱਲੀ ਮੀਟਿੰਗ ਦੌਰਾਨ ਲਿਆ ਗਿਆ। ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਈ ਅਤੇ ਲਗਭਗ ਪੰਜ ਘੰਟੇ ਚੱਲੀ। ਮੀਟਿੰਗ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ: ਹਰਚਰਨ ਸਿੰਘ ਬੈਂਸ ਨੇ ਆਖਿਆ ਕਿ ਸਿੱਖ ਕੌਮ ਅਤੇ ਇਸ ਦੀਆਂ ਪਵਿੱਤਰ ਸੰਸਥਾਵਾਂ 'ਤੇ ਕੀਤੇ ਜਾ ਰਹੇ ਹਮਲੇ ਨੂੰ ਹਰਗਿਜ਼ ਸਹਿਣ ਨਹੀਂ ਕੀਤਾ ਜਾਵੇਗਾ। ਪਾਰਟੀ ਨੇ ਭਾਰਤ ਸਰਕਾਰ ਵੱਲੋਂ ਹੁਣ ਤੱਕ ਇਸ ਸਬੰਧ ਵਿਚ ਚੁੱਕੇ ਕਦਮਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਕੋਰ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਹਰਿਆਣਾ ਸਰਕਾਰ ਦੇ ਇਸ ਐਕਟ ਨੂੰ ਗੈਰ ਸੰਵਿਧਾਨਕ ਐਲਾਨਣ ਬਾਰੇ ਚੁੱਕੇ ਕਦਮਾਂ 'ਤੇ ਹੋਰ ਲੋੜੀਂਦੇ ਕਦਮ ਵੀ ਚੁੱਕੇ ਜਾਣ ਕਿਉਂ ਜੋ ਹਰਿਆਣਾ ਸਰਕਾਰ ਦਾ ਇਹ ਕਦਮ ਭਾਰਤੀ ਸੰਵਿਧਾਨ ਦੀ ਸਰਾਸਰ ਉਲੰਘਣਾ ਹੈ।

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026