Posted on July 23rd, 2014

ਅੰਮ੍ਰਿਤਸਰ- 'ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਆਗੂਆਂ ਵਲੋਂ ਕੀਤਾ ਜਾਂਦਾ ਦਾਅਵਾ ਸੱਚ ਸਾਬਤ ਹੋਇਆ ਹੈ ਕਿ ਹੁੱਡਾ ਸਰਕਾਰ ਨੇ ਹਰਿਆਣਾ ਦੇ ਗੁਰਧਾਮਾਂ ‘ਤੇ ਕਾਬਜ਼ ਹੋਣ ਲਈ ਗੁਰਦੁਆਰਾ ਪ੍ਰਬੰਧ ਬਿੱਲ ਨਹੀਂ, ਸਗੋਂ ਮਨੀ ਬਿੱਲ ਪਾਸ ਕੀਤਾ ਹੈ ਤੇ ਇਸ ਬਾਰੇ ਹਰਮੋਹਿੰਦਰ ਸਿੰਘ ਚੱਠਾ ਨੇ ਬਿਆਨ ਦੇ ਕੇ ਕਾਂਗਰਸ ਦੀ ਅਸਲ ਨੀਤੀ ਦੀ ਤਸਵੀਰ ਪੇਸ਼ ਕਰ ਦਿੱਤੀ ਹੈ।' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਗੁਰਦੁਆਰਾ ਨਾਡਾ ਸਾਹਿਬ ਵਿਖੇ ਕਮਾਂਡ ਸੰਭਾਲ ਕੇ ਇਥੋਂ ਮੋਰਚੇ ਦੀ ਅਗਵਾਈ ਕਰ ਰਹੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਹਜ਼ਾਰਾਂ ਅਕਾਲੀ ਵਰਕਰਾਂ ਤੇ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਸੰਬੋਧਨ ਕਰਦਿਆਂ ਕੀਤਾ।
ਗੁ. ਨਾਡਾ ਸਾਹਿਬ ਵਿਖੇ ਇਕੱਠੇ ਹੋਏ ਜ਼ਿਲਾ ਰੋਪੜ, ਗੁਰਦਾਸਪੁਰ, ਅੰਮ੍ਰਿਤਸਰ ਦੇ ਸ਼੍ਰੋ. ਅਕਾਲੀ ਦਲ ਬਾਦਲ ਦੇ ਵਰਕਰ ਤੇ ਸ਼੍ਰੋਮਣੀ ਕਮੇਟੀ ਮੈਂਬਰ, ਸਾਬਕਾ ਮੰਤਰੀ, ਵਿਧਾਇਕ, ਸਰਕਲ ਜਥੇਦਾਰ ਤੇ ਵੱਖ-ਵੱਖ ਨਿਹੰਗ ਜਥੇਬੰਦੀਆਂ ਦੇ ਨਿਹੰਗ ਸਿੰਘਾਂ ਤੋਂ ਇਲਾਵਾ ਕਵੀਸ਼ਰੀ, ਢਾਡੀਆਂ ਵਲੋਂ ਦੀਵਾਨਾਂ ਵਿਚ ਪੰਥਕ ਜੋਸ਼ ਉਭਾਰਨ ਲਈ ਸਿੱਖ ਇਤਿਹਾਸ ਦੇ ਜੁਝਾਰੂ ਪੱਖਾਂ ਨੂੰ ਪੇਸ਼ ਕਰਦੀਆਂ ਵਾਰਾਂ ਗਾਇਨ ਕੀਤੀਆਂ ਜਾ ਰਹੀਆਂ ਹਨ। ਇਥੇ ਹੀ ਵੱਖ-ਵੱਖ ਅਕਾਲੀ ਜਥਿਆਂ ਵਲੋਂ ਸ੍ਰੀ ਅਖੰਡ ਪਾਠ ਦੀ ਲੜੀ ਆਰੰਭ ਕੀਤੀ ਗਈ ਹੈ।
ਇਸ ਮੌਕੇ ਅਕਾਲੀ ਆਗੂਆਂ, ਵਰਕਰਾਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਲੰਗਾਹ ਨੇ ਜਿਥੇ ਮੋਰਚੇ ਦੀ ਸਫ਼ਲਤਾ ਲਈ ਕਮਰਕੱਸੇ ਕਰਨ ਦਾ ਸੰਦੇਸ਼ ਦਿੱਤਾ, ਉਥੇ ਹੀ ਹਰਿਆਣਾ ਦੀ ਕਾਂਗਰਸ ਹਕੂਮਤ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨਾਂ ‘ਤੇ ਕਬਜ਼ੇ ਦੀ ਭਾਵਨਾ ਨੂੰ ਲੈ ਕੇ ਜਬਰੀ ਦਾਖ਼ਲ ਹੋਣ ਦੀ ਕੋਸ਼ਿਸ਼ ਨਾ ਕਰੇ, ਜਿਸ ਨਾਲ ਮਾਹੌਲ ਤਨਾਅਪੂਰਵਕ ਹੋਵੇ ਤੇ ਅਮਨ -ਸ਼ਾਂਤੀ ਨੂੰ ਕੋਈ ਖਤਰਾ ਪੈਦਾ ਕੀਤਾ ਜਾਵੇ। ਇਸ ਮੌਕੇ ਲੰਗਾਹ ਨੇ ਵੱਖ-ਵੱਖ ਜ਼ਿਲਿਆਂ ਦੇ ਅਕਾਲੀ ਆਗੂਆਂ ਦੀਆਂ ਗੁਰਦੁਆਰਾ ਨਾਡਾ ਸਾਹਿਬ ਵਿਖੇ ਲੱਗੀਆਂ ਡਿਊਟੀਆਂ ਦੇ ਨਾਲ-ਨਾਲ ਸੰਘਰਸ਼ ਵਿਚ ਕੁੱਦਣ ਲਈ ਵੀ ਆਪੋ-ਆਪਣੇ ਪਿੰਡਾਂ ਵਿਚੋਂ ਜਥੇ ਤਿਆਰ ਕਰਨ ਦੇ ਵੀ ਹੁਕਮ ਦਿੱਤੇ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026