Posted on August 8th, 2014

''ਪੰਜਾਬ ਪੁਲੀਸ ਵਲੋਂ ਗ੍ਰਿਫਤਾਰ ਜੰਮੂ ਨਿਵਾਸੀ ਚਾਰ ਸਿੱਖ ਨੌਜਵਾਨਾਂ ਨਿਰਦੋਸ਼ ਹਨ"
ਲੰਡਨ- ਸਿਰਸੇ ਵਾਲੇ ਸਾਧ ਗੁਰਮੀਤ ਰਾਮ ਰਹੀਮ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਰਗੀ ਪੁਸ਼ਾਕ ਪਹਿਨ ਕੇ ਗੁਰੂ ਸਾਹਿਬ ਦੀ ਬਰਾਬਰੀ ਕਰਨ ਦੇ ਦੋਸ਼ ਵਿੱਚ ਅਦਾਲਤ ਵਲੋਂ ਉਸ ਖਿਲਾਫ ਦਰਜ ਕੇਸ ਨੂੰ ਖਾਰਜ ਕਰਨਾ ਸਿਆਸਤ ਤੋਂ ਪ੍ਰੇਰਿਤ ਅਤੇ ਸਿੱਖ ਵਿਰੋਧੀ ਫੈਸਲਾ ਹੈ, ਜਿਸ ਵਾਸਤੇ ਬਾਦਲ ਐਂਡ ਕੰਪਨੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ, ਜਿਸ ਨੇ ਜਾਣਬੁੱਝ ਕੇ ਸੱਤ ਸਾਲਾਂ ਦੌਰਾਨ ਚਲਾਨ ਹੀ ਪੇਸ਼ ਨਹੀਂ ਕੀਤਾ ਅਤੇ ਸਿਰਸੇ ਵਾਲੇ ਦਾ ਪੱਖ ਪੂਰਿਆ। ਯੂਨਾਈਟਿਡ ਖਾਲਸਾ ਦਲ ਯੂ. ਕੇ. ਦੇ ਪ੍ਰਧਾਨ ਸ. ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਸ. ਲਵਸ਼ਿੰਦਰ ਸਿੰਘ ਡੱਲੇਵਾਲ ਵਲੋਂ ਅਦਾਲਤ ਦੇ ਫੈਸਲੇ ਦੀ ਸਖਤ ਨਿਖੇਧੀ ਕਰਦਿਆਂ ਇਸ ਨੂੰ ਪੱਖਪਾਤੀ ਅਤੇ ਸਿੱਖ ਕੌਮ ਦੇ ਦੁਸ਼ਮਣਾਂ ਨੂੰ ਖੁਸ਼ ਕਰਨ ਵਾਲਾ ਕਰਾਰ ਦਿੱਤਾ ਗਿਆ ।
ਬਾਦਲ ਐਂਡ ਕੰਪਨੀ ਵਲੋਂ ਜਿਸ ਤਰਾਂ 1978 ਵਿੱਚ ਤੇਰਾਂ ਸਿੰਘਾਂ ਨੂੰ ਸ਼ਹੀਦ ਵਾਲੇ ਨਰਕਧਾਰੀ ਗੁਰਬਚਨੇ ਨੂੰ ਸਰਕਾਰੀ ਗੱਡੀ ਰਾਹੀਂ ਸੁਰੱਖਿਅਤ ਦਿੱਲੀ ਪਹੁੰਚਾਇਆ ਗਿਆ ਅਤੇ ਬਾਅਦ ਵਿੱਚ ਉਸ ਅਤੇ ਉਸਦੇ ਚੇਲਿਆਂ ਖਿਲਾਫ ਦਰਜ ਮੁਕੱਦਮੇ ਨੂੰ ਅੰਮ੍ਰਿਤਸਰ (ਪੰਜਾਬ) ਤੋਂ ਬਾਹਰ ਤਬਦੀਲ ਕਰਕੇ ਬਰੀ ਕਰਵਾਇਆ ਗਿਆ, ਐਨ ਉਸੇ ਤਰਾਂ ਹੀ ਹੁਣ 36 ਸਾਲ ਬਾਅਦ ਸਿੱਖ ਕੌਮ ਦੀ ਪਿੱਠ ਵਿੱਚ ਛੁਰਾ ਮਾਰਦਿਆਂ ਸਿਰਸੇ ਵਾਲੇ ਦੀ ਤਰਫਦਾਰੀ ਅਤੇ ਸਿੱਖ ਕੌਮ ਨਾਲ ਵੱਡੀ ਗੱਦਾਰੀ ਕੀਤੀ ਗਈ ਹੈ, ਜਿਸ ਕਰਕੇ ਗੁਰੂ ਸਾਹਿਬ ਅਤੇ ਉਹਨਾਂ ਦਾ ਖਾਲਸਾ ਪੰਥ ਇਹਨਾਂ ਨੂੰ ਕਦੇ ਵੀ ਮੁਆਫ ਨਹੀਂ ਕਰੇਗਾ।
ਇੱਕ ਪਾਸੇ ਸਿੱਖ ਕੌਮ ਦੇ ਦੁਸ਼ਮਣਾਂ ਦਾ ਪੱਖ ਪੂਰਿਆ ਜਾ ਰਿਹਾ ਹੈ, ਦੂਜੇ ਪਾਸੇ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਜੇਹਲਾਂ ਵਿੱਚ ਡੱਕਿਆ ਜਾ ਰਿਹਾ ਹੈ, ਜਿਸਦੀ ਤਾਜ਼ਾ ਮਿਸਾਲ ਜੰਮੂ ਨਿਵਾਸੀ ਚਾਰ ਸਿੱਖ ਨੌਜਵਾਨਾਂ ਦੀ ਗ੍ਰਿਫਤਾਰੀ ਹੈ, ਜਿਹਨਾਂ ਨੂੰ ਪੰਜਾਬ ਦੀ ਜਲੰਧਰ ਪੁਲਿਸ ਵਲੋਂ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਕਿ ਕੰਮਕਾਰ ਕਰਨ ਵਾਲੇ ਇਹ ਸਾਰੇ ਸਿੱਖ ਨੌਜਵਾਨ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਲਈ ਕਾਰਜ ਕਰਿਆ ਕਰਦੇ ਸਨ ਪਰ ਪੁਲਿਸ ਵਲੋਂ ਇਹਨਾਂ ਦੇ ਖਾੜਕੂ ਆਗੂਆਂ ਨਾਲ ਸਬੰਧ ਜੋੜ ਕੇ ਨਾਜ਼ਾਇਜ਼ ਤੌਰ 'ਤੇ ਗ੍ਰਿਫਤਾਰ ਕਰਕੇ ਭਾਰੀ ਤਸ਼ੱਦਦ ਕੀਤਾ ਜ ਰਿਹਾ ਹੈ।
ਯੂਨਾਈਇਡ ਖਾਲਸਾ ਦਲ ਯੂ. ਕੇ. ਵਲੋਂ ਪੰਜਾਬ ਦੀਆਂ ਮਨੁੱਖੀ ਅਧਿਕਾਰਾਂ ਦੀਆਂ ਅਲੰਬਰਦਾਰ ਜਥੇਬੰਦੀਆਂ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ ਇਹਨਾਂ ਨਿਰਦੋਸ਼ ਸਿੱਖਾਂ ਦੇ ਬਚਾਅ ਲਈ ਯਤਨ ਕੀਤੇ ਜਾਣ। ਪੁਲਿਸ ਦੀ ਇਹ ਮਨਘੜਤ ਕਹਾਣੀ ਉਸੇ ਝੂਠ ਦਾ ਹਿੱਸਾ ਹੈ, ਜਿਸ ਝੂਠ ਦੇ ਸਹਾਰੇ ਉਸ ਨੇ ਪੰਜਾਬ ਵਿੱਚ ਹਜ਼ਾਰਾਂ ਸਿੱਖ ਨੌਜਵਾਨਾਂ ਤੇ ਭਾਰੀ ਤਸ਼ੱਦਦ ਕੀਤਾ, ਝੂਠੇ ਪੁਲਸ ਮੁਕਾਬਲਿਆਂ ਵਿੱਚ ਸ਼ਹੀਦ ਕਰਨ ਤੋਂ ਇਲਾਵਾ ਝੂਠੇ ਕੇਸਾਂ ਵਿੱਚ ਫਸਾ ਕੇ ਲੰਬੇ ਅਰਸੇ ਲਈ ਜੇਹਲਾਂ ਵਿੱਚ ਬੰਦ ਕਰ ਦਿੱਤਾ ਗਿਆ। ਕਈ ਕੇਸਾਂ ਵਿੱਚ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਸਿੱਖਾਂ ਨੌਜਵਾਨਾਂ ਦੇ ਵਾਰਸਾਂ ਤੋਂ ਉਹਨਾਂ ਨੂੰ ਛੱਡਣ ਲਈ ਮੋਟੀਆਂ ਰਿਸ਼ਵਤਾਂ ਵੀ ਲੈ ਲਈਆਂ ਅਤੇ ਉਹਨਾਂ ਨੂੰ ਝੂਠੇ ਪੁਲਿਸ ਮੁਕਾਬਲੇ ਦਾ ਡਰਾਮਾ ਕਰਕੇ ਜਾਂ ਹਥਿਆਰਾਂ ਦੀ ਬਰਾਮਦੀ ਕਰਨ ਲਈ ਲਿਜਾਂਦੇ ਵਕਤ ਭੱਜ ਜਾਣ ਦੀਆਂ ਕਹਾਣੀਆਂ ਘੜ ਕੇ ਸ਼ਹੀਦ ਵੀ ਕਰ ਦਿੱਤਾ ਜਾਂਦਾ ਰਿਹਾ ਹੈ।

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026