Posted on August 9th, 2014

ਅੰਮ੍ਰਿਤਸਰ : ਅੰਮ੍ਰਿਤਸਰ ‘ਚੋਂ ਤਿੰਨ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਲੱਭਣ ਦੇ ਚੱਕਰ ਵਿਚ ਪੁਲਸ ਵਲੋਂ ਸਕੂਲ ਬੱਸ ਦੇ ਡਰਾਈਵਰ ਅਤੇ ਕੰਡਕਟਰ ‘ਤੇ ਥਰਡ ਡਿਗਰੀ ਟਾਰਚਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਦੇ ਤਸ਼ੱਦਦ ਦਾ ਸ਼ਿਕਾਰ ਡਰਾਈਵਰ ਅਤੇ ਕੰਡਕਟਰ ਇਸ ਸਮੇਂ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਪੀੜਤਾ ਨੇ ਇਸ ਮਾਮਲੇ ਵਿਚ ਇਨਸਾਫ ਦੀ ਮੰਗ ਕੀਤੀ ਹੈ।
ਅੰਮ੍ਰਿਤਸਰ ਦੇ ਰਣਜੀਤ ਐਵਨਿਊ ਵਿਚੋਂ ਇਕ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ ਅਤੇ ਪੁਲਸ ਨੇ ਸ਼ੱਕ ਦੇ ਆਧਾਰ ‘ਤੇ ਬੱਚੇ ਨੂੰ ਸਕੂਲ ਛੱਡਣ ਵਾਲੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਹਿਰਾਸਤ ਵਿਚ ਲੈ ਲਿਆ ਸੀ। ਪੁਲਸ ਵਲੋਂ ਪੁਛਗਿੱਛ ਦੌਰਾਨ ਦੋਹਾਂ ਨਾਲ ਮਾਰਕੁਟਾਈ ਕੀਤੀ ਗਈ ਹੈ। ਸਕੂਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਕੂਲ ਬਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਪੁਲਸ ਜਾਂਚ ਤੋਂ ਬਾਅਦ ਹੀ ਨੌਕਰੀ ਦਿੱਤੀ ਗਈ ਸੀ ਅਤੇ ਇਨ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ ਫਿਰ ਵੀ ਪੁਲਸ ਨੇ ਦੋਹਾਂ ‘ਤੇ ਭਾਰੀ ਤਸ਼ੱਦਦ ਕੀਤਾ ਹੈ।
ਇਸ ਵਿਚਕਾਰ ਅੰਮ੍ਰਿਤਸਰ ਪੁਲਸ ਦੇ ਕਮਿਸ਼ਨਰ ਜਤਿੰਦਰਪਾਲ ਸਿੰਘ ਔਲਖ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਜਾਂਚ ਤੋਂ ਬਾਅਦ ਹੀ ਅਸਲੀਅਤ ਸਾਹਮਣੇ ਆਵੇਗੀ। ਪੁਲਸ ਵਲੋਂ ਪ੍ਰਤਾੜਿਤ ਕੀਤੇ ਗਏ ਡਰਾਈਵਰ ਅਤੇ ਕੰਡਕਟਰ ਦੇ ਇਲਾਜ ਲਈ ਸਕੂਲ ਦੇ ਬੱਚੇ ਹੀ ਫੰਡ ਇਕੱਠੇ ਕਰ ਰਹੇ ਹਨ ਅਤੇ ਸਕੂਲ ਪ੍ਰਸ਼ਾਸਨ ਦੋਹਾਂ ਦੇ ਇਲਾਜ ਲਈ ਪੂਰਾ ਯੋਗਦਾਨ ਦੇ ਰਿਹਾ ਹੈ।

Posted on July 31st, 2026

Posted on July 30th, 2026

Posted on July 29th, 2026

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026

Posted on July 20th, 2026

Posted on July 17th, 2026

Posted on July 16th, 2026

Posted on July 15th, 2026