Posted on August 25th, 2014

ਨਵੀਂ ਦਿੱਲੀ- ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਸੱਦੀ ਗਈ ਇੱਕ ਵਿਸ਼ੇਸ਼ ਮੀਟਿੰਗ 'ਚ ਸਰਬ ਸੰਮਤੀ ਨਾਲ ਮੋਹਨ ਭਾਗਵਤ ਦੇ ਬਿਆਨ ਵਿਰੁੱਧ ਨਿਖੇਧੀ-ਮਤਾ ਪਾਸ ਕੀਤਾ ਗਿਆ ਤੇ ਹੋਰਨਾਂ ਸਮੇਤ ਸਿੱਖ ਧਰਮ ਨੂੰ ਵੀ ਜਜ਼ਬ ਕਰਨ ਸਬੰਧੀ ਦਿੱਤੇ ਬਿਆਨ ਨੂੰ ਤੁਰੰਤ ਵਾਪਸ ਲੈਣ ਦੀ ਚਿਤਾਵਨੀ ਦਿੱਤੀ ਗਈ। ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਈ ਹਵਾਲਿਆਂ ਰਾਹੀਂ ਸਿੱਖਾਂ ਦੀ ਅੱਡਰੀ ਪਛਾਣ ਬਾਰੇ ਕਈ ਜਾਣਕਾਰੀ ਸਾਂਝੀ ਕੀਤੀ ਤੇ ਨਾਲ ਹੀ ਐਲਾਨ ਕੀਤਾ ਕਿ ਜੇਕਰ ਮੋਹਨ ਭਾਗਵਤ ਵੱਲੋਂ ਵਿਵਾਦਿਤ ਬਿਆਨ ਨੂੰ ਵਾਪਸ ਨਹੀਂ ਲਿਆ ਜਾਂਦਾ ਤਾਂ ਪਾਰਟੀ ਵੱਲੋਂ ਦਿੱਲੀ ਦੇ ਸਮੂਹ ਸਿੱਖਾਂ ਦੇ ਸਹਿਯੋਗ ਨਾਲ ਆਉਣ ਵਾਲੇ ਦਿਨਾਂ 'ਚ ਆਰ.ਆਰ.ਐਸ. ਦੇ ਦਿੱਲੀ ਮੁੱਖ ਦਫ਼ਤਰ ਮੂਹਰੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਸ. ਸਰਨਾ ਨੇ ਕਿਹਾ ਕਿ ਇਹ ਬਹੁਤ ਹੀ ਅਫਸੋਸਜਨਕ ਹੈ ਕਿ ਸਿੱਖ ਵਿਰੋਧੀ ਤਾਕਤਾਂ ਵੱਲੋਂ ਕਿਸੀ ਗਿਣੀ ਮਿਥੀ ਸਾਜ਼ਿਸ਼ ਤਹਿਤ ਬਾਰ-ਬਾਰ ਸਿੱਖਾਂ ਦੀ ਵੱਖਰੀ ਪਛਾਣ ਨੂੰ ਲੈ ਕੇ ਸਵਾਲੀਆ ਨਿਸ਼ਾਨ ਲਗਾਏ ਜਾਂਦੇ ਹਨ। ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਜ਼ਿਕਰ ਕਰਦਿਆਂ ਕਿਹਾ ਕਿ ਫੋਕੀ ਸ਼ੁਹਰਤ ਖੱਟਣ ਤੇ ਸਿਆਸੀ ਫ਼ਾਇਦੇ ਵਾਲੇ ਹਰ ਛੋਟੇ ਮੋਟੇ ਮੁੱਦੇ 'ਤੇ ਪ੍ਰਦਰਸ਼ਨ ਕਰਨ ਵਾਲੇ ਦਿੱਲੀ ਕਮੇਟੀ ਦੇ ਮੁਖੀ ਨੇ ਇਸ ਮਾਮਲੇ 'ਚ ਸਿਰਫ਼ ਇੱਕ ਹਲਕਾ ਜਿਹਾ ਬਿਆਨ ਦੇ ਕੇ ਇੱਕ ਤਰੀਕੇ ਨਾਲ ਮੋਹਨ ਭਾਗਵਤ ਦੇ ਬਿਆਨ ਨਾਲ ਸਹਿਮਤੀ ਪ੍ਰਗਟ ਕਰਨ ਦੇ ਸੰਕੇਤ ਦਿੱਤੇ ਹਨ। ਇਸ ਮੀਟਿੰਗ ਦੌਰਾਨ ਸ. ਸਰਨਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਆਰ.ਐਸ.ਐਸ. ਦੇ ਪ੍ਰੋਗਰਾਮ 'ਚ ਸ਼ਾਮਿਲ ਹੋਣ ਵਾਲੇ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖ਼ਤ ਸਾਹਿਬ ਤਲਬ ਕੀਤਾ ਜਾਵੇ।

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026