Posted on August 30th, 2014

ਫ਼ਰੀਦਕੋਟ- ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਦੀ ਕਮੇਟੀ ਤੋਂ ਆਪਣੇ ਅਸਤੀਫ਼ੇ ਦਾ ਐਲਾਨ ਕਰਦਿਆਂ ਕਿਹਾ ਕਿ ਹਰਿਆਣਾ ਦੀ ਵੱਖਰੀ ਕਮੇਟੀ ਸਿਰਫ਼ ਸਿੱਖਾਂ ਲਈ ਨਿਰੋਲ ਧਰਮ ਪ੍ਰਚਾਰ ਲਈ ਹੋਂਦ ਵਿਚ ਲਿਆਂਦੀ ਗਈ ਸੀ, ਇਸ ਨੂੰ ਸਿਆਸੀ ਤੌਰ 'ਤੇ ਕਿਸੇ ਵੀ ਤਰ੍ਹਾਂ ਪੇਸ਼ ਕੀਤੇ ਜਾਣਾ ਜਾਇਜ਼ ਨਹੀਂ ਹੈ। ਇਸ ਲਈ ਉਹ ਆਪਣਾ ਅਸਤੀਫ਼ਾ ਦੇ ਰਹੇ ਹਨ।
ਸੰਤ ਦਾਦੂਵਾਲ ਨੂੰ ਮਾਨਸਾ ਵਿਖੇ ਪੇਸ਼ੀ ਭੁਗਤਣ ਤੋਂ ਬਾਅਦ ਫ਼ਰੀਦਕੋਟ ਮਾਡਰਨ ਜੇਲ੍ਹ ਭੇਜ ਦਿੱਤਾ ਗਿਆ, ਜਿਥੇ ਉਨ੍ਹਾਂ ਨੂੰ ਡੀ. ਐਸ. ਪੀ. ਹਰਮੀਕ ਸਿੰਘ ਦਿਓਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਿਆਂਦਾ। ਜੇਲ੍ਹ ਅੰਦਰ ਦਾਖ਼ਲ ਹੋਣ ਤੋਂ ਪਹਿਲਾਂ ਸੰਤ ਦਾਦੂਵਾਲ ਨੇ ਆਪਣੇ ਹੱਥਾਂ ਨਾਲ ਲਿਖਿਆ ਇਕ ਬਿਆਨ ਵੀ ਪੱਤਰਕਾਰਾਂ ਨੂੰ ਦਿੱਤਾ।
ਸੰਤ ਦਾਦੂਵਾਲ ਨੇ ਹਾਜ਼ਰ ਪੱਤਰਕਾਰਾਂ ਸਾਹਮਣੇ ਦੋਸ਼ ਲਾਇਆ ਕਿ ਹਰਿਆਣਾ ਕਮੇਟੀ ਦੇ ਆਗੂ ਜਗਦੀਸ਼ ਸਿੰਘ ਝੀਂਡਾ ਵੱਲੋਂ ਹਰਿਆਣਾ ਕਮੇਟੀ ਨੂੰ ਸਿਆਸੀ ਰੰਗਤ ਦੇ ਕੇ ਹਰਿਆਣਾ ਵਿਚ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰਨ 'ਤੇ ਰੋਸ ਵਜੋਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦੀ ਕਦਰ ਕਰਦਿਆਂ ਹਰਿਆਣਾ ਕਮੇਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਹਰਿਆਣਾ ਕਮੇਟੀ ਪੰਜਾਬ ਤੋਂ ਬਾਹਰ ਵਾਲੇ ਗੁਰੂ ਘਰਾਂ ਦੀ ਸਾਂਭ ਸੰਭਾਲ ਲਈ ਹੋਂਦ ਵਿਚ ਲਿਆਂਦੀ ਗਈ ਸੀ, ਕਿਸੇ ਸਿਆਸੀ ਮਕਸਦ ਲਈ ਨਹੀਂ। ਉਨ੍ਹਾਂ ਕਿਹਾ ਕਿ ਉਹ ਪਿਛਲੇ 18 ਸਾਲਾਂ ਤੋਂ ਧਰਮ ਪ੍ਰਚਾਰ ਕਰ ਰਹੇ ਅਤੇ ਸਿੱਖਾਂ ਨੂੰ ਵਹਿਮਾਂ ਭਰਮਾਂ ਤੋਂ ਦੂਰ ਕਰਨ, ਨਸ਼ੇ ਅਤੇ ਭਰੂਣ ਹੱਤਿਆਵਾਂ ਸਮੇਤ ਦੇਹਧਾਰੀ ਗੁਰੂਡੰਮ ਤੋਂ ਬਚਾਉਣ ਲਈ ਜਾਗਰੂਕ ਕਰ ਰਹੇ ਹਨ, ਜੋ ਕਿ ਆਉਂਦੇ ਸਮੇਂ ਵਿਚ ਵੀ ਲਗਾਤਾਰ ਜਾਰੀ ਰੱਖਣਗੇ।
ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤ ਸੰਚਾਰ ਅਤੇ ਧਰਮ ਪ੍ਰਚਾਰ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਜ਼ਬਰ ਜ਼ੁਲਮ ਅੱਗੇ ਨਹੀਂ ਝੁਕਣਗੇ। ਜਦੋਂ ਪੱਤਰਕਾਰਾਂ ਨੇ ਸੰਤ ਦਾਦੂਵਾਲ ਤੋਂ ਪੁੱਛਿਆ ਗਿਆ ਕਿ ਉਹ ਆਪਣਾ ਅਸਤੀਫ਼ਾ ਪੁਲਿਸ ਜਾਂ ਪੰਜਾਬ ਸਰਕਾਰ ਦੇ ਡਰੋਂ ਤਾਂ ਨਹੀਂ ਦੇ ਰਹੇ ਦੇ ਜਵਾਬ ਵਿਚ ਸੰਤ ਦਾਦੂਵਾਲ ਨੇ ਕਿਹਾ ਕਿ ਉਨ੍ਹਾਂ 'ਤੇ ਕੋਈ ਦਬਾਅ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ 'ਤੇ ਜੋ ਕੇਸ ਪੁਲਿਸ ਨੇ ਮਾਮਲੇ ਦਰਜ ਕੀਤੇ ਹਨ, ਉਹ ਅਦਾਲਤਾਂ ਵਿਚ ਬਕਾਇਆ ਹਨ ਅਤੇ ਉਨ੍ਹਾਂ ਨੂੰ ਅਦਾਲਤਾਂ 'ਤੇ ਪੂਰਨ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ ਉੱਥੋਂ ਇਨਸਾਫ਼ ਮਿਲੇਗਾ।

Posted on September 9th, 2026

Posted on September 8th, 2026

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026